ਪੰਜਾਬ

ਧੀਆਂ ਦੇ ਇਨਸਾਫ਼ ਦੀ ਲੜਾਈ ਵਿੱਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ : ਸਾਕਸ਼ੀ ਮਲਿਕ 
ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਚੰਡੀਗੜ੍ਹ : ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਸਾਕਸ਼ੀ ਮਲਿਕ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਧੀਆਂ ਦੇ ਇਨਸਾਫ਼ ਦੀ ਲੜਾਈ ਵਿੱਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ....
ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਧਾਲੀਵਾਲ
ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨਆਰਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ ‘ਵਿਦੇਸ਼ ਸੰਪਰਕ ਪ੍ਰੋਗਰਾਮ’ ਚੰਡੀਗੜ੍ਹ, 24 ਮਈ : ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ....
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 24 ਮਈ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ....
ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਕੰਮ ਮੁਕੰਮਲ ਹੋਣਗੇ: ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਰੋਪੜ ਹੈੱਡ ਵਰਕਸ ਦਾ ਅਚਨਚੇਤੀ ਦੌਰਾ ਕਰਕੇ ਸਿੰਜਾਈ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ ਰੋਪੜ ਹੈੱਡ ਵਰਕਸ ਵਿਖੇ ਪਾਣੀ ਦੇ ਕੰਟਰੋਲ ਲਈ 7.94 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨੀਕਰਨ ਦਾ ਕੰਮ ਕੀਤਾ ਮੁਕੰਮਲ: ਮੀਤ ਹੇਅਰ ਕਈ ਇਲਾਕਿਆਂ ਵਿਚ 40 ਸਾਲ ਤੋਂ ਬਾਅਦ ਨਹਿਰੀ ਪਾਣੀ ਪਹੁੰਚਿਆ, ਸਿੰਜਾਈ ਲਈ ਨਹਿਰਾਂ ਵਿਚ ਲਗਾਏ ਜਾਣਗੇ ਫਾਟਕ ਰੂਪਨਗਰ, 24 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਕੰਮ 30 ਜੂਨ ਤੱਕ ਹਰ ਹੀਲੇ....
ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆ
ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ ਚੰਡੀਗੜ੍ਹ, 24 ਮਈ : ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਦੇ ਤਹਿਤ ਬੀਤੇ ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਦੀਆਂ....
ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ
ਦੇਸ਼ ਦੇ ਸੰਵਿਧਾਨਕ ਮੁਖੀ ਵਜੋਂ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਸਖ਼ਤ ਆਲੋਚਨਾ ਐਨ.ਡੀ.ਏ. ਦੇ ਫੈਸਲੇ ਨੂੰ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 24 ਮਈ : ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ....
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਦੇ ਕਾਨੂੰਨੀ ਅੜਚਨਾਂ ਨਾਲ ਸਬੰਧਤ ਮਸਲਿਆਂ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਰਾਏ ਲੈਣ ਲਈ ਕਿਹਾ ਚੀਮਾ ਵੱਲੋਂ ਯੂਨੀਅਨਾਂ ਦੇ ਵਿੱਤ ਵਿਭਾਗ ਨਾਲ ਸਬੰਧਤ ਮਸਲਿਆਂ ਬਾਰੇ ਜਲਦੀ ਹੱਲ ਦਾ ਭਰੋਸਾ ਚੰਡੀਗੜ੍ਹ, 24 ਮਈ : ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ....
ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ
ਚੰਡੀਗੜ੍ਹ, 23 ਮਈ : ਫਰੀਦਕੋਟ ਦੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ....
ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ ਅਕਾਲੀ ਦਲ ਦੇਵੇਗਾ ਰੋਸ ਧਰਨਾ : ਸੁਖਬੀਰ ਸਿੰਘ ਬਾਦਲ
ਪੰਥ ਤੇ ਪੰਜਾਬ ਦੇ ਅਹਿਮ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ: ਸੁਖਬੀਰ ਸਿੰਘ ਬਾਦਲ ਪੰਜਾਬ ਕੋਲ ਦੇਣ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ: ਅਕਾਲੀ ਦਲ ਮੁਖੀ ਨੇ ਭਗਵੰਤ ਮਾਨ ਨੂੰ ਆਖਿਆ ਚੰਡੀਗੜ੍ਹ, 23 ਮਈ : ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ। ਸਰਦਾਰ ਬਾਦਲ ਨੇ ਇਹ ਐਲਾਨ ਅੱਜ ਦੁਪਹਿਰ....
ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ
ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਹੋਰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਅਤੇ ਅਪਗ੍ਰੇਡ ਕਰਨ ਦੀ ਵਚਨਬੱਧਤਾ ਦੁਹਰਾਈ ਪੰਜਾਬ ਪੁਲਿਸ ਦੇ ਸੰਚਾਰ ਅਤੇ ਸਾਈਬਰ ਸੈੱਲ ਦਾ ਘੇਰਾ ਵਧਾਉਣ ਲਈ 71 ਕਰੋੜ ਰੁਪਏ ਜਾਰੀ ਕਰਨ ਦੀ ਕਹੀ ਗੱਲ ਚੰਡੀਗੜ੍ਹ, 23 ਮਈ : ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ....
ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ : ਮੀਤ ਹੇਅਰ
ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਮੀਤ ਹੇਅਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 23 ਮਈ : ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ....
ਸੂਬੇ ਭਰ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 23 ਮਈ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ....
ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ 1.50 ਕਰੋੜ ਖਰਚਣ ਦਾ ਫੈਸਲਾ: ਡਾ. ਨਿੱਜਰ
ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ....
ਵਿਜੀਲੈਂਸ ਬਿਊਰੋ ਵੱਲੋਂ ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫਤਾਰ
ਘੁਟਾਲੇ ‘ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 23 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ....
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਪਲਟੀ, ਤਿੰਨ ਸ਼ਰਧਾਂਲੂਆਂ ਦੀ ਮੌਤ
ਨਵਾਂ ਸ਼ਹਿਰ, 22 ਮਈ : ਪਿੰਡ ਪਰਾਗਪੁਰ (ਬਲਾਚੌਰ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੰਗਤ ਦੀ ਭਰੀ ਟਰੈਕਟਰ ਟਰਾਲੀ ਦੇ ਪਲਟ ਜਾਣ ਦੇ ਕਾਰਨ ਤਿੰਨ ਸ਼ਰਧਾਂਲੂਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ‘ਚ 35 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿੰਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਮਹਿੰਦਰ ਕੌਰ (50), ਸੁਖਪ੍ਰੀਤ ਕੌਰ (17)....