ਪੰਜਾਬ

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 20 ਮਈ : ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ....
ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ : ਈ.ਟੀ.ਓ.
ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ....
ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਪਹਿਲਕਦਮੀ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਤਹਿਤ ਕਵਰ ਕਰਨ ਲਈ, ਸੂਬਾ ਸਿਹਤ ਏਜੰਸੀ ਵੱਲੋਂ 24 ਮਈ, 2023 ਤੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਿਹਤ ਤੇ....
ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਸਿੱਖ ਵਿਦਵਾਨ ਪਦਮ ਸ਼੍ਰੀ ਡਾ: ਜੱਗੀ ਨੂੰ ‘ਗਿਆਨ ਰਤਨ ਐਵਾਰਡ’ ਨਾਲ ਕੀਤਾ ਸਨਮਾਨਿਤ 
ਚੰਡੀਗੜ੍ਹ, 20 ਮਈ : ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡੇਮੁੱਲੇ ਯੋਗਦਾਨ ਲਈ ਪੰਜਾਬ ਯੂਨੀਵਰਸਿਟੀ ਦੇ ਮਾਣਮੱਤੇ ਸਨਮਾਨ ‘ਗਿਆਨ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। 95 ਵਰ੍ਹਿਆਂ ਦੇ ਡਾ: ਜੱਗੀ, ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਗੁਰਮਤ ਤੇ ਭਗਤੀ ਲਹਿਰ ਨਾਲ ਸਬੰਧਤ ਸਾਹਿਤ....
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ‘ਮਦਰ ਵਰਕਸ਼ਾਪ’ ਪ੍ਰੋਗਰਾਮ ਵਿੱਚ 5 ਲੱਖ ਮਾਵਾਂ ਨੇ ਕੀਤੀ ਸ਼ਮੂਲੀਅਤ: ਬੈਂਸ
ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਦੇ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ‘ਮਦਰ ਵਰਕਸ਼ਾਪ’ ਨਾਮ ਦਾ ਇਹ ਪ੍ਰੋਗਰਾਮ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ....
ਬਠਿੰਡਾ 'ਚ ਲਿਖੇ ਖਾਲਿਸਤਾਨੀ ਨਾਅਰੇ ਤੇ ਬੰਬ ਧਮਾਕੇ ਕਰਨ ਦੀ ਵੀ ਦਿੱਤੀ ਧਮਕੀ
ਬਠਿੰਡਾ, 19 ਮਈ : ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਵੀ ਵੱਖ ਵੱਖ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਨੂੰ 6 ਚਿੱਠੀਆਂ ਮਿਲੀਆਂ ਹਨ, ਜਿਸ ਵਿਚ 7 ਜੂਨ ਨੂੰ ਬੰਬ ਧਮਾਕੇ ਕਰਨ ਦੀ ਗੱਲ ਲਿਖੀ ਗਈ ਹੈ। ਇਹ ਪੱਤਰ ਸਿਆਸੀ ਆਗੂਆਂ, ਅਫ਼ਸਰਾਂ ਅਤੇ ਕਾਰੋਬਾਰੀਆਂ ਨੂੰ ਭੇਜੇ ਗਏ ਹਨ। ਇੱਕ ਕਾਪੀ ਅਸਲੀ ਹੈ ਅਤੇ ਬਾਕੀ ਫੋਟੋ ਕਾਪੀਆਂ ਹਨ। ਹਾਲਾਂਕਿ ਪੁਲਿਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਅਤੇ....
ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ....
ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ
31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ ਚੰਡੀਗੜ੍ਹ, 19 ਮਈ : ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਰਕਾਰੀ ਜ਼ਮੀਨ 31 ਮਈ ਤੱਕ ਖ਼ਾਲੀ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਆਖ਼ਰੀ....
ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ, 19 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼....
ਕੈਨੇਡੀਅਨ ਆਗੂ ਦੋਸਾਂਝ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ, ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਚਰਚਾ
ਚੰਡੀਗੜ੍ਹ, 19 ਮਈ : ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ....
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਧਾਲੀਵਾਲ
10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ....
ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਈ.ਟੀ.ਓ.
ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ* ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਗਾਮੀ ਸੀਜਨ ਲਈ ਬਿਜਲੀ....
ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਇੱਕੋ ਸਮੇਂ ਤੇ ਛਾਪੇਮਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਲਗਭਗ 450 ਪੁਲਿਸ ਪਾਰਟੀਆਂ ਵੱਲੋਂ 4171 ਅਜਿਹੇ ਵਿਅਕਤੀਆਂ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਇੱਕੋ ਸਮੇਂ....
ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ
ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਉਦਯੋਗਿਕ ਇਕਾਈਆਂ ਦਾ 26 ਮਈ ਨੂੰ ਕਰਨਗੇ ਦੌਰਾ: ਸਿੱਖਿਆ ਮੰਤਰੀ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਸਬੰਧੀ....
ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲਾ ਟੀਕਾ :ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਅਤੇ ਜੀਵਨ ਸ਼ੈਲੀ ਵਿੱਚ ਸੋਧ ਸੈਸ਼ਨ ਜਲਦ ਕੀਤੇ ਜਾਣਗੇ ਸੁਰੂ ਚੰਡੀਗੜ, 19 ਮਈ : ਯੂਨਾਈਟਿਡ ਸਟੇਟਸ....