ਪੰਜਾਬ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ ਚੰਡੀਗੜ੍ਹ, 16 ਮਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ....
ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆ : ਭਗਵੰਤ ਮਾਨ 
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ....
ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ, 16 ਮਈ : ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ....
ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ : ਜੌੜਾਮਾਜਰਾ
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ : ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ....
ਤਪਾ ਮੰਡੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ
ਬਰਨਾਲਾ, 15 ਮਈ : ਬਰਨਾਲਾ ਦੇ ਤਪਾ ਮੰਡੀ ਦੇ ਨਜ਼ਦੀਕ ਮਹਿਤਾ ਅਤੇ ਘੁੰਨਸ ਵਿਚਕਾਰ ਇੱਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਬੱਚੇ, ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ‘ਚ ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਸ ਹਾਦਸੇ ‘ਚ ਮਰਨ ਵਾਲੇ ਤਿੰਨ ਲੋਕ ਇੱਕੋ ਪਰਿਵਾਰ ਦੇ ਮੈਂਬਰ ਸਨ। ਇਹ ਵੀ ਪਤਾ ਲੱਗਾ ਹੈ ਕਿ ਕਾਰ ਚਾਲਕ....
ਗੁਰਦੁਆਰਾ ਕੰਪਲੈਕਸ, ਪਟਿਆਲਾ 'ਚ ਕਥਿਤ ਤੌਰ ਉੱਤੇ ਦਾਰੂ ਪੀਣ ਵਾਲੀ ਮਹਿਲਾ ਦਾ ਕਤਲ 
ਪਟਿਆਲਾ, 15 ਮਈ : ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਪਰਵਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਹੀ ਵਸਨੀਕ ਦੱਸੀ ਜਾ ਰਹੀ ਹੈ। ਮਹਿਲਾ ਉੱਤੇ ਇਲਜ਼ਾਮ ਹੈ ਕਿ ਉਹ ਗੁਰਦੁਆਰਾ ਸਾਹਿਬ ਦੇ ਸਰੋਵਰ ਦੀਆਂ ਪੌੜੀਆਂ ਨੇੜੇ ਬੈਠੀ ਕਥਿਤ ਤੌਰ ਉੱਤੇ ਸ਼ਰਾਬ ਪੀ ਰਹੀ ਸੀ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ। ਇਸ ਘਟਨਾ ਵਿੱਚ ਇੱਕ ਸੇਵਾਦਾਰ ਦੇ ਵੀ ਗੋਲੀ ਵੱਜੀ ਹੈ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ....
ਲਾਲਜੀਤ ਭੁੱਲਰ ਵੱਲੋਂ 'ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ' ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ
ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ 'ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ ਮੁਹਿੰਮ' ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਦੇ ਸ਼ਿਵਾਲਿਕ ਸਕੂਲ ਤੋਂ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਹਫ਼ਤਾ ਪੂਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕ ਸੁਰੱਖਿਆ ਬਾਬਤ....
ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮਜ਼ਬੂਤ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ ਦੀ ਬਹਾਲੀ ਲਈ 5.72 ਕਰੋੜ ਰੁਪਏ ਦੀ....
ਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ : ਮੁੱਖ ਮੰਤਰੀ ਮਾਨ
ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ‘ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ‘ਚ ਵੰਡਿਆ-ਮੁੱਖ ਮੰਤਰੀ 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ ਪਿਛਲੇ ਸਾਲ ਵਾਂਗ ਇਸ ਵਾਰ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਸਰਕਾਰ ਵੱਲੋਂ ਇਸ ਵਾਰ ਵੱਧ ਤੋਂ ਵੱਧ ਨਹਿਰੀ ਪਾਣੀ ਪਹੁੰਚਾਉਣ ਦੀ....
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 15 ਮਈ : ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਹਨਾਂ ਕਿਹਾ ਕਿ ਇਸ ਚਾਰਦੀਵਾਰੀ....
ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਦੋਸ਼ੀਆਂ ਨੇ ਮੁਆਵਜ਼ੇ ਵਜੋਂ 1.54 ਕਰੋੜ ਰੁਪਏ ਕੀਤੇ ਹਾਸਲ ਅਦਾਲਤ ਨੇ ਦੋ ਅਗਾਊਂ ਜ਼ਮਾਨਤ ਅਰਜ਼ੀਆਂ ਕੀਤੀਆਂ ਖਾਰਜ ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ, ਵਾਸੀ ਵਿਸ਼ਾਲ ਨਗਰ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ....
ਕੈਬਨਿਟ ਮੰਤਰੀ ਮਾਨ ਨੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ....
ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਨਿੱਜਰ
ਸਥਾਨਕ ਸਰਕਾਰਾਂ ਮੰਤਰੀ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਜਾਇਜ ਮੰਗਾਂ ਤੇ ਬਣਦੀ ਕਾਰਵਾਈ ਜਲਦ ਅਮਲ ਵਿੱਚ ਲਿਆਉਣ ਦਾ ਦਿਵਾਇਆ ਭਰੋਸਾ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ....
ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ
ਸਰਕਾਰ ਆਯੂਸ਼ਮਾਨ ਅਧੀਨ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੂੰ ਬੀਮਾ ਕਵਰੇਜ ਦੇਣ ਦੀ ਵੀ ਬਣਾ ਰਹੀ ਹੈ ਯੋਜਨਾ: ਸਿਹਤ ਮੰਤਰੀ ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 15 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ....
ਪੰਜਾਬ ਵਿਚ ਤਾਪਮਾਨ 40 ਡਿਗਰੀ ਦੇ ਪਾਰ, 3 ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ
ਚੰਡੀਗੜ੍ਹ, 14 ਮਈ : ਪੰਜਾਬ ਵਿਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਜਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਦੇ ਪਾਰ ਪਹੁੰਚ ਗਿਆ ਹੈ, ਦੂਜੇ ਪਾਸੇ ਜ਼ਿਆਦਾਤਰ 30 ਦੇ ਕਰੀਬ ਹੈ। ਇਸੇ ਦਰਮਿਆਨ ਮਾਝਾ ਤੇ ਦੁਆਬਾ ਵਿਚ ਸੋਮਵਾਰ ਨੂੰ ਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵਾ ਵਿਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਕੁਝ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ....