ਪੰਜਾਬ

ਪੰਜਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਵੱਖ ਵੱਖ ਰਾਜਨੀਤਿਕ, ਧਾਰਮਿਕ ਆਗੂਆਂ ਦਿੱਤੀ ਸਰਧਾਂਜਲੀ
ਬਾਦਲ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਤੋਂ ਪਹਿਲਾਂ ਜੱਦੀ ਘਰ ਤੋਂ ਸ਼ੁਰੂ ਹੋ ਕੇ ਸਸਕਾਰ ਵਾਲੀ ਥਾਂ ਤੱਕ ਅੰਤਿਮ ਯਾਤਰਾ ਸ਼ੁਰੂ ਹੋਈ। ਉਨ੍ਹਾਂ....
ਲੋਕ ਮਲੇਰੀਆ ਸਮੇਤ ਵੈਕਟਰ ਬੋਰਨ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ : ਡਾ. ਬਲਬੀਰ ਸਿੰਘ
ਚੰਡੀਗੜ੍ਹ, 26 ਅਪ੍ਰੈਲ : ਵਿਸ਼ਵ ਮਲੇਰੀਆ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮਲੇਰੀਆ ਸਮੇਤ ਵੈਕਟਰ ਬੋਰਨ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ, ਮੱਛਰਾਂ ਦਾ ਪ੍ਰਜਣਨ ਵਧ ਜਾਂਦਾ ਹੈ ਕਿਉਂਕਿ ਵਾਤਾਵਰਣ ਮੱਛਰ ਪੈਦਾ ਕਰਨ ਲਈ ਅਨੁਕੂਲ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੱਛਰਾਂ....
ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ 'ਚ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਐਸ.ਏ.ਐਸ ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਦੇ ਸਤਿਕਾਰ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ....
5 ਵਾਰ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰ ਵਰਗ ਦੇ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ
ਚੰਡੀਗੜ੍ਹ, 26 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਸਮੇਤ ਹਰ ਵਰਗ ਦੇ ਹਜ਼ਾਰਾਂ ਲੋਕਾਂ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚ ਸ਼ੁਮਾਰ ਪੰਜ ਵਾਰ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਅਤਿਮ ਵਿਦਾਇਗੀ ਦਿੱਤੀ। ਸਰਦਾਰ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਚੰਡੀਗੜ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਵਿਚ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਈ ਐਂਬੁਲੈਂਸ ਨੂੰ ਰਸਤੇ ਵਿਚ ਰੋਕ ਕੇ ਹਜ਼ਾਰਾਂ ਲੋਕਾਂ ਨੇ ਫੁੱਲ ਪੱਤੀਆਂ ਦੀ....
ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੀਤੀ ਜਾਰੀ  
ਚੰਡੀਗੜ੍ਹ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੱਲ ਰਹੇ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸਾਰੇ ਭਾਈਵਾਲਾਂ ਲਈ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਪ੍ਰਕਿਰਿਆ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਦੀ ਅਗਵਾਈ ਹੇਠ ਕਈ ਨਿਵੇਕਲੇ ਉਪਾਅ ਕੀਤੇ ਗਏ ਹਨ ਜਿਨ੍ਹਾਂ ਵਿੱਚ ਵਾਹਨ ਟਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਲਾਗੂ ਕਰਨਾ, ਟਰੱਕਾਂ....
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ : ਮਨੋਹਰ ਲਾਲ ਖੱਟੜ
ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਚੰਡੀਗੜ੍ਹ, 26 ਅਪ੍ਰੈਲ : ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੰਗਲਵਾਰ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਦੁੱਖ....
ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ 
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਸ਼ਰਧਾਂਜਲੀ ਭੇਟ ਕੱਲ੍ਹ ਨੂੰ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਸੰਬੰਧੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ....
ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੀ ਮਹਾਨ ਕੁਰਬਾਨੀ ਦਾ ਦੇਸ਼ ਸਦਾ ਰਿਣੀ ਰਹੇਗਾ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਚਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ....
ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਦਾ ਕਾਰਿੰਦਾ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਕਾਬੂ
ਰਾਮਿੰਦਰਪਾਲ ਪ੍ਰਿੰਸ ਚਾਰ ਸਾਲਾਂ ਤੋਂ ਚੱਲ ਰਿਹਾ ਸੀ ਭਗੌੜਾ ਚੰਡੀਗੜ੍ਹ 26 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਬੁੱਧਵਾਰ ਨੂੰ ਮਿਸ਼ਨ ਕੰਪਾਊਂਡ ਜਲੰਧਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਗ੍ਰਿਫਤਾਰ ਕੀਤਾ, ਜੋ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਵਿਜੀਲੈਂਸ ਕੇਸ ਵਿੱਚ ਫਰਾਰ ਸੀ ਅਤੇ ਗ੍ਰਿਫਤਾਰੀ ਤੋਂ ਬਚਦਾ ਆ ਰਿਹਾ ਸੀ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਇੰਦਰਜੀਤ ਸਿੰਘ....
ਪੰਜਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆਂ ਨੂੰ ਕਿਹਾ ਅਲਵਿਦਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਲਏ ਆਖਰੀ ਸਾਹ 27 ਅਪ੍ਰੈਲ ਨੂੰ ਪਿੰਡ ਬਾਦਲ 'ਚ ਹੋਵੇਗਾ ਸੰਸਕਾਰ ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ....
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹੋਰਨਾਂ ਖਿਲਾਫ 2400 ਤੋਂ ਵੱਧ ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼
ਚੰਡੀਗੜ੍ਹ, 25 ਅਪ੍ਰੈਲ : ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ, ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ ਖਿਲਾਫ਼ 2400 ਤੋਂ ਵੱਧ ਪੰਨਿਆਂ ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ....
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
549 ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਕੀਤੀ ਚੈਕਿੰਗ ਚੰਡੀਗੜ੍ਹ, 25 ਅਪ੍ਰੈਲ : ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਸਮੇਤ ਅਜਿਹੀਆਂ ਸਾਰੀਆਂ ਸੰਸਥਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਵੱਖ-ਵੱਖ ਥਾਵਾਂ ‘ਤੇ ਕਲੋਜ਼ ਸਰਕਟ ਟੈਲੀਵਿਜ਼ਨ....
ਚੋਣਾਂ ਖਾਤਰ ਪੰਜਾਬੀਆਂ ਨੂੰ ਵੰਡਣ ਦੀ ਸਾਜ਼ਿਸ਼, ਹੋਵੇ ਨਿਆਂਇਕ ਜਾਂਚ : ਸੁਖਬੀਰ ਸਿੰਘ ਬਾਦਲ 
ਹਾਲ ਹੀ ਦੀਆਂ ਘਟਨਾਵਾਂ ਪਿੱਛੇ ਮਾਸਟਰ ਮਾਈਂਡ ਬੇਨਕਾਬ ਹੋਵੇ ਚੰਡੀਗੜ੍ਹ, 25 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਪਿਛਲੇ ਮਹੀਨਿਆਂ ਦੌਰਾਨ ਖਾਸ ਤੌਰ ’ਤੇ ਜਲੰਧਰ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਵਾਪਰੀਆਂ ਭੜਕਾਊ ਘਟਨਾਵਾਂ ਤੇ ਘਟਨਾਕ੍ਰਮਾਂ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਧਾਰਨਾ ਨੂੰ ਵੇਖਦਿਆਂ ਇਸ ਮਾਮਲੇ ’ਤੇ ਉਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਤਰਜੀਹੀ ਤੌਰ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਇਹ....
ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ....