ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਜਾਰੀ 
ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ....
ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ 'ਤੇ ਮਿਲਣਗੇ ਸਰਟੀਫ਼ਿਕੇਟ 
ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ 'ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ 'ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ....
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ, ਸੰਗਤ ਵਿਚ ਭਾਰੀ ਰੋਸ
ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਸਿੱਖ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਚ ਸਿੱਖ ਨੌਜਵਾਨ ਵੱਲੋਂ ਬੇਅਦਬੀ ਮੋਰਿੰਡਾ, 24 ਅਪ੍ਰੈਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ....
ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ
ਪਿਛਲੇ ਸਾਲ ਦੇ ਆਪਣੇ ਹੀ ਰਿਕਾਰਡ ਨੂੰ ਹੋਰ ਬਿਹਤਰ ਕਰਕੇ ਵਿਖਾਇਆ ਪਿਛਲੇ ਸਾਲ 11,288 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 3.54 ਲੱਖ ਕਿਸਾਨਾਂ ਨੂੰ 11,394 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ ਚੰਡੀਗੜ੍ਹ, 24 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ....
ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'
ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873....
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ
ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਾਕਾਰਤਮਕ ਪਾਸੇ ਲਾਉਣ ਵਾਲਾ ਕਦਮ ਦੱਸਿਆ ਲੜਕੀਆਂ ਲਈ ਵਿਸ਼ੇਸ਼ ਇਲੈਕਟ੍ਰਿਕ ਵਹੀਕਲ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਸੂਬੇ ਵਿੱਚ ਫੈਸਲੇ ਲੈਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੜਕੀਆਂ ਦਾ ਅੱਗੇ ਆਉਣਾ ਜ਼ਰੂਰੀ ਪਟਿਆਲਾ, 24 ਅਪ੍ਰੈਲ : ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ....
ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ....
ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ
ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਅਮਨ ਕਨੂੰਨ ਸਬੰਧੀ ਨਿਖਿਧ ਕਾਰਗੁਜ਼ਾਰੀ ਤੋਂ ਧਿਆਨ ਭਟਕਾਉਣ ਦੀ ਘਿਨਾਉਣੀ ਸਾਜ਼ਿਸ਼ ਮੋਰਿੰਡਾ ਕਾਂਡ ਨੇ ਸਿੱਖ ਸੰਗਤਾਂ ਦੇ ਮਨ ਵਲ਼ੂੰਧਰੇ ਚੰਡੀਗੜ੍ਹ, 24 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ “ ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣ ਯੋਗ “ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘੀ....
ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਕਾਰਜਾਂ ਲਈ 228 ਕਰੋੜ ਦੇ ਫੰਡ ਜਾਰੀ
ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦਾ ਚਹੁੰ-ਮੁਖੀ ਵਿਕਾਸ ਯਕੀਨੀ ਬਣਾਉਣ ਲਈ ਉਲੀਕੇ ਨਿਵੇਕਲੇ ਉਪਰਾਲੇ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਸਕੂਲ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣੀ ਬਣਨ ਦੀ ਦਿਸ਼ਾ ਵਿਚ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ....
ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ, 23 ਅਪ੍ਰੈਲ : ਬੀਤੀ ਰਾਤ ਅੰਮ੍ਰਿਤਸਰ ‘ਚ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਸਾਰੰਗੜਾ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਦੀ ਲੇਟ ਵਿੱਚ ਆਉਣ ਕਾਰਨ ਉਕਤ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿੰਨ੍ਹਾਂ ਨੂੰ ਮੌਕੇ ਤੇ ਮੌਜ਼ੂਦ ਤੇ ਰਾਹਗੀਂਰਾਂ ਨੇ ਜਖ਼ਮੀਆਂ ਨੂੰ ਇਲਾਜ ਲਈ ਹਸਪਾਤਲ ‘ਚ ਲਈ ਲਿਜਾਇਆ ਗਿਆ, ਪਰ ਨੌਜਵਾਨ ਰਸਤੇ ਵਿੱਚ ਹੀ....
ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ
116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 23 ਅਪ੍ਰੈਲ : 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ....
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਹਵਾਲੇ ਕਰ ਤਾਂ ਇਹ ਆਪ ਸਰਕਾਰ ਦੱਸੇ ਕਿ ਉਸਨੇ ਇਸ ਮਾਮਲੇ ’ਤੇ ਦਹਿਸ਼ਤ ਦਾ ਮਾਹੌਲ ਕਿਉਂ ਸਿਰਜਿਆ : ਡਾ. ਚੀਮਾ
ਅਕਾਲੀ ਦਲ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਲਾਹ ਅਨੁਸਾਰ ਆਪ ਗ੍ਰਿਫਤਾਰੀ ਦੇਣ ਦੇ ਫੈਸਲੇ ਦਾ ਕੀਤਾ ਸਵਾਗਤ ਚੰਡੀਗੜ੍ਹ, 23 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਸ਼ਾਂਤੀਪੂਰਨ ਢੰਗ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕੀਤਾ ਹੈ, ਆਮ ਆਦਮੀ ਪਾਰਟੀ ਸਰਕਾਰ ਉਹਨਾਂ ਖਿਲਾਫ ਕਾਨੂੰਨ ਮੁਤਾਬਕ ਹੀ ਕਾਰਵਾਈ ਕਰਨੀ ਚਾਹੀਦੀ ਹੈ ਤੇ ਨਿਰਦੋਸ਼ ਸਿੱਖਾਂ ਦੀ ਫੜੋ....
ਅੰਮ੍ਰਿਤਪਾਲ ਨੂੰ ਪਿੰਡ ਰੋਡੇ ਤੋਂ ਕੀਤਾ ਗ੍ਰਿਫਤਾਰ, ਡਿਬਰੂਗੜ੍ਹ ਜੇਲ੍ਹ ਭੇਜਿਆ : ਆਈਜੀਪੀ ਗਿੱਲ 
ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਪੁਲਿਸ ਵੱਲੋਂ ਅੱਜ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਤੇ ਇੰਟੈਲੀਜੈਂਸ ਪੁਲਿਸ ਵੱਲੋਂ ਸਾਂਝਾ ਅਪ੍ਰੇਸ਼ਨ ਚਲਾਇਆ ਗਿਆ ਸੀ। ਵਾਰਿਸ ਪੰਜਾਬ ਦੇ ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਦੇਸ਼ ਭਰ ਵਿੱਚ ਵੱਖ ਵੱਖ ਏਜੰਸੀਆਂ ਕੰਮ ਕਰ ਰਹੀਆਂ ਸਨ। ਅੰਮ੍ਰਿਤਪਾਲ ਤੇ ਐਨਐਸਏ ਲਗਾਇਆ ਗਿਆ....
ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਮੇਰੀ ਸਰਕਾਰ ਸਖ਼ਤੀ ਨਾਲ ਨਿਪਟੇਗੀ : ਮੁੱਖ ਮੰਤਰੀ ਮਾਨ 
ਸਮੁੱਚੀ ਕਾਰਵਾਈ ਮੁੱਖ ਮੰਤਰੀ ਦੀ ਅਗਵਾਈ ਤੇ ਸਖਤ ਨਿਗਰਾਨੀ 'ਚ ਹੋਈ ਮੈਨੂੰ ਦੇਰ ਰਾਤ ਹੀ ਮਿਲੀ ਜਾਣਕਾਰੀ ਤੇ ਮੈਂ ਪੂਰੀ ਰਾਤ ਅਫ਼ਸਰਾਂ ਨਾਲ ਰਾਬਤੇ 'ਚ ਰਿਹਾ-ਮੁੱਖ ਮੰਤਰੀ ਇੱਕ ਵੀ ਗੋਲੀ ਚੱਲੇ ਬਿਨਾਂ ਅੰਮ੍ਰਿਤਪਾਲ ਨੂੰ ਕੀਤਾ ਗ੍ਰਿਫਤਾਰ- ਮੁੱਖ ਮੰਤਰੀ ਏਨਾ ਸਮਾਂ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਸਵਾ ਤਿੰਨ ਕਰੋੜ ਪੰਜਾਬੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 23 ਅਪ੍ਰੈਲ : ਗਰਮਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ....
ਵਹੀਕਲ ਟ੍ਰੈਕਿੰਗ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ, ਪਹਿਲੀ ਵਾਰ ਦਾਗੀ ਮੁਲਾਜ਼ਮ ਹਟਾਏ ਗਏ
ਜਿੰਨੀ ਤੇਜ਼ੀ ਨਾਲ ਫ਼ਸਲ ਦੀ ਆਮਦ, ਉਨੀ ਹੀ ਤੇਜ਼ੀ ਨਾਲ ਖ਼ਰੀਦ 3.5 ਲੱਖ ਕਿਸਾਨਾਂ ਨੂੰ 11,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ : ਕਟਾਰੂਚੱਕ ਚੰਡੀਗੜ੍ਹ, 23 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ, 26,250 ਟਰਾਂਸਪੋਰਟ ਵਾਹਨਾਂ ਵਿੱਚ ਜੀ.ਪੀ....