ਪੰਜਾਬ

ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਸਭ ਕੁੱਝ ਅੱਗੇ ਰੱਖ ਦਿੱਤਾ : ਸਾਬਕਾ ਮੁੱਖ ਮੰਤਰੀ ਚੰਨੀ
ਚੰਡੀਗੜ੍ਹ, 14 ਅਪ੍ਰੈਲ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਜ ਵਿਜੀਲੈਂਸ ਵੱਲੋਂ ਤਕਰੀਬਨ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਜੋ ਵੀ ਹੈ, ਉਹ ਸਭ ਉਨ੍ਹਾਂ ਵੱਲੋਂ ਵਿਜੀਲੈਂਸ ਅੱਗੇ ਪੇਸ਼ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਕੋਲੋਂ ਹਨੀ ਦੇ ਪੈਸਿਆ ਦੇ ਮਾਮਲੇ ਸਬੰਧੀ ਵੀ ਪੁੱਛਗਿੱਛ ਕੀਤੀ ਗਈ....
ਪੰਜਾਬ ’ਚ ਪੂਰਨ ਅਮਨ ਸ਼ਾਂਤੀ ਪਰ ਸੂਬੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ, 14 ਅਪ੍ਰੈਲ : ਪੰਜਾਬ ਵਿਚ ਪੂਰਨ ਅਮਨ ਸ਼ਾਂਤੀ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਇਸਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਹਾਲਾਤ ਖਰਾਬ ਉਦੋਂ ਹੁੰਦੇ ਹਨ ਜਦੋਂ ਦੋ ਭਾਈਚਾਰਿਆਂ ਵਿਚ ਟਕਰਾਅ ਹੋਵੇ। ਉਹਨਾਂ ਕਿਹਾ ਕਿ ਉਦੋਂ ਵੀ ਟਕਰਾਅ ਹੁੰਦਾ ਹੈ ਜਦੋਂ ਲੋਕਾਂ ਦਾ ਕਿਸੇ ਮੁੱਦੇ ਨੂੰ ਲੈ ਕੇ....
ਦਮਨਕਾਰੀ ਕਾਲੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਅਕਾਲੀ ਦਲ ਦੇ ਮੁਖੀ ਨੇ ਖਾਲਸਾ ਪੰਥ ਦੇ ਮਗਰ ਪੈਣ ’ਤੇ ਆਪ ਸਰਕਾਰ ਦੀ ਕੀਤੀ ਜ਼ੋਰਦਾਰ ਨਿਖੇਧੀ ਨਿਰਦੋਸ਼ ਤੇ ਮਾਸੂਸ ਸਿੱਖ ਨੌਜਵਾਨਾਂ, ਔਰਤਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੀ ਆਪ ਚੰਡੀਗੜ੍ਹ, 14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨ ਐਸ ਏ, ਯੂ ਏ ਪੀ ਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਇਹਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ....
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ : ਕਟਾਰੂਚਕ
ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ....
ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ : ਭਗਵੰਤ ਮਾਨ 
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ....
ਗੜ੍ਹਸ਼ੰਕਰ ‘ਚ ਲੋਕਾਂ ਨੂੰ ਟਰੱਕ ਨੇ ਕੁਚਲਿਆ, 7 ਦੀ ਮੌਤ, 15 ਜਖ਼ਮੀ
ਗੜ੍ਹਸ਼ੰਕਰ, 13 ਅਪ੍ਰੈਲ : ਸਥਾਨਕ ਸ਼ਹਿਰ ਵਿੱਚ ਇੱਕ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸਰਧਾਲੂਆਂ ਨਾਲ ਇੱਕ ਵੱਡਾ ਹਾਦਸਾ ਵਾਪਰਨ ਕਾਰਨ 7 ਦੀ ਮੌਤ ਅਤੇ 15 ਦੇ ਕਰੀਬ ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਨੇੜੇ ਵੀਰਵਾਰ ਦੀ ਸਵੇਰ ਤਕਰੀਬਨ ਡੇਢ ਵਜੇ ਗੁਰੁ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਤਿਓਹਾਰ ਮਨਾਉਣ ਲਈ ਪੈਦਲ ਜਾ ਰਹੇ ਕਿ ਇੱਕ ਟਰੱਕ ਨੇ ਪਿੱਛੇ ਤੋਂ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਮੌਕੇ ਤੇ 4 ਲੋਕਾਂ ਦੀ....
ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਸੰਗਤ ’ਚ ਦਹਿਸ਼ਤ ਦਾ ਮਹੌਲ ਪੈਦਾ ਕਰਨ ਤੋਂ ਹਟੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ, 13 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ ਰਵਾਇਤਾਂ ਅਨੁਸਾਰ ਮਨਾ ਰਹੀ....
ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਵਾਪਰੇ ਦੁਖਾਂਤ ਨੂੰ ਲੈ ਕੇ ਮਜੀਠੀਆ ਪਰਿਵਾਰ ਬਾਰੇ ਟਵੀਟ ਕਰਦਿਆਂ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ, "13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ....
ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ
ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ‘ਪਰਿਵਰਤਨ’ ਸਕੀਮ ਦਾ ਆਗ਼ਾਜ਼ 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 13 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ....
ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ :  ਮਾਨ
ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ ਚੰਡੀਗੜ੍ਹ, 13 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ....
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ : ਮੁੱਖ ਮੰਤਰੀ
ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ, 13 ਅਪ੍ਰੈਲ : ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ....
4 ਮਹੀਨਿਆਂ ਤੋਂ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਾ ਹੋਣ ਨਾਲ ਟਰੱਕਾਂ ਵਾਲੇ ਤੇ ਆਮ ਲੋਕ ਮੁਸ਼ਕਿਲਾਂ ਝੱਲ ਰਹੇ: ਸੁਖਬੀਰ ਬਾਦਲ
ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਮਾਰਟ ਕਾਰਡ ਡਰਾਇਵਿੰਗ ਲਾਇਸੰਸ ਤੇ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਾ ਕਰਨ ਕਾਰਨ ਆਮ ਲੋਕ ਤੇ ਸਾਰਾ ਟਰਾਂਸਪੋਰਟ ਸੈਕਟਰ ਮੁਸ਼ਕਿਲਾਂ ਵਿਚ ਘਿਰ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਤੋਂ ਬਾਹਰ ਨਾਕਿਆਂ ’ਤੇ ਟਰੱਕਾਂ ਵਾਲਿਆਂ 10 ਹਜ਼ਾਰ ਰੁਪਏ ਤੱਕ ਦੇ ਚਲਾਨ ਹੋ ਰਹੇ ਹਨ....
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ....
ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ....
ਪੰਜਾਬ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ : ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਨੇ "ਵਟ ਐਨ ਆਈਡੀਆ- ਸਟਾਰਟਅੱਪ ਚੈਲੇਂਜ" ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਢੁਕਵਾਂ ਮਾਹੌਲ ਸਿਰਜਿਆ ਜਾਵੇਗਾ ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ....