ਪੰਜਾਬ

ਮੰਤਰੀ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
ਅਪਾਰਟਮੈਂਟਾਂ 'ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ....
ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ :  ਚੀਮਾ
ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ....
ਕੌਮੀ ਇਨਸਾਫ਼ ਮੋਰਚੇ 'ਚ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ, ਇੱਕ ਨਿਹੰਗ ਦਾ ਗੁੱਟ ਵੱਢਿਆ
ਮੋਹਾਲੀ, 9 ਅਪ੍ਰੈਲ : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ 'ਚ ਪੁਲਿਸ ਵੱਲੋਂ 6 ਨਿਹੰਗਾਂ ਸਮੇਤ 10 ਖਿਲਾਫ ਐਫਆਰਆਈ ਦਰਜ ਕੀਤੀ ਗਈ ਹੈ। ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ ਇੱਕ ਨਿਹੰਗ ਦਾ ਗੁੱਟ ਵੀ ਵੱਢ ਦਿੱਤਾ ਗਿਆ ਸੀ। ਜ਼ਖਮੀ ਹਾਲਤ ਵਿਚ ਨਿਹੰਗ ਸਿੰਘ ਨੂੰ ਪਹਿਲਾਂ ਮੋਹਾਲੀ ਦੇ ਛੇ ਫ਼ੇਜ਼ ਸਥਿਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਹੋਇਆ....
ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ ਤੇ ਨਿੱਘਾ ਸਵਾਗਤ 
ਅੰਮ੍ਰਿਤਸਰ, 09 ਅਪ੍ਰੈਲ : ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਅੱਜ ਜਥਾ ਗਿਆ ਹੈ। ਇਸ ਜਥੇ ਦਾ ਪਾਕਿਸਤਾਨ ਪਹੁੰਚ 'ਤੇ ਨਿੱਘਾ ਸਵਾਗਤ ਕੀਤਾ ਗਿਆ। ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਮੈਂਬਰ ਮਿਮਪਾਲ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਪੱਤਰਕਾਰਾਂ ਨੂੰ....
ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 09 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਸਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ‘ਚ ਭਾਜਪਾ ਪਾਰਟੀ ‘ਚ ਸ਼ਾਮਿਲ ਹੋ ਗਏ। ਜਿਕਰਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਵਿਧਨਾ ਸਭਾ ਹਲਕਾ ਕੂਮਕਲਾਂ ਤੋਂ ਵਿਧਾਇਕ ਰਹਿਣ ਚੁੱਕੇ ਹਨ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਰਾਏਕੋਟ....
ਬਲਾਚੌਰ ਨੇੜੇ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ
ਬਲਾਚੌਰ, 09 ਅਪ੍ਰੈਲ : ਨਵਾਂਸ਼ਹਿਰ- ਬਲਾਚੌਰ ਨੈਸ਼ਨਲ ਹਾਈਵੇ ਤੇ ਇੱਕ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਨਵਾਂ ਮਜਾਰਾ ‘ਚ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਵਾਪਰਿਆ, ਜਿਸ ‘ਚ ਇੱਕ ਔਰਤ ਅਤੇ ਤਿੰਨ ਵਿਅਕਤੀਆਂ ਸਮੇਤ 4 ਦੀ ਮੌਤ ਹੋ ਗਈ ਹੈ। ਘਟਨਾਂ ਦੀ ਸੂਚਨਾ ਮਿਲਦੇ ਮੌਕੇ ਤੇ ਪੁੱਜੀ ਪੁਲਿਸ ਚੌਂਕੀ ਜਾਡਲਾ ਦੇ ਇੰਚਾਰਜ ਸੁਭਾਸ਼ ਚੰਦਰ ਨੇ ਹਾਦਸੇ ਦਾ ਜਾਇਜਾ ਲਿਆ ਅਤੇ ਜਖ਼ਮੀਆਂ ਨੂੰ....
ਬਿਜਲੀ ਮੰਤਰੀ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ
ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ। ਬਿਜਲੀ ਮੰਤਰੀ....
ਫਾਜ਼ਿਲਕਾ ਨੇ ਵਾਪਰੇ ਇੱਕ ਸੜਕ ਹਾਦਸੇ ‘ਚ ਤਿੰਨ ਦੀ ਮੌਤ, ਦੋ ਗੰਭੀਰ ਜਖ਼ਮੀ
ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਸ....
2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀ ਦਫਤਰ : ਮੁੱਖ ਮੰਤਰੀ ਮਾਨ 
ਬਿਜਲੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਬਿਜਲੀ ਬਚਾਉਣ ਲਈ ਪਹਿਲੀ ਵਾਰ ਲਿਆ ਗਿਆ ਅਜਿਹਾ ਫੈਸਲਾ, 300-350 ਮੈਗਾਵਾਟ ਬਿਜਲੀ ਦੀ ਹੋਵੇਗੀ ਬੱਚਤ ਸਾਡੀ ਸਰਕਾਰ ‘ਊਰਜਾਵਾਨ ਅਤੇ ਵਿਚਾਰਸ਼ੀਲ’, ਅਸੀਂ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈਣ ਤੋਂ ਨਹੀਂ ਝਿਜਕਦੇ-ਮਾਨ ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ....
ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਵਿੱਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 8 ਅਪ੍ਰੈਲ : ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ....
ਖੇਤੀ ਮੰਤਰੀ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ
ਚੰਡੀਗੜ੍ਹ, 08 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ....
ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਪਿਓ-ਪੁੱਤ ਦੀ ਮੌਤ
ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜੋ ਰਿਸਤੇ ‘ਚ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਤੱਖਦਰਸੀਆਂ ਅਨੁਸਾਰ ਹਾਦਸਾ ਐਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ....
ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ : ਮੁੱਖ ਮੰਤਰੀ  ਮਾਨ 
ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ....
ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾਜਾਵੇ : ਬਾਦਲ
ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼....
ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਅਪ੍ਰੈਲ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ....