ਪੰਜਾਬ

ਬਿਜਲੀ ਵਿਭਾਗ 'ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਹੋਣਗੇ ਜਾਰੀ
ਕਿਹਾ, ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਚੰਡੀਗੜ, 26 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ....
ਕਿਸੇ ਵੀ ਬੇਕਸੂਰ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ
ਅੰਮ੍ਰਿਤਪਾਲ ਕੇਸ: ਪੁਲਿਸ ਨੇ 197 ਵਿਅਕਤੀ ਕੀਤੇ ਰਿਹਾਅ! 18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਕਾਰਾਤਮਕ ਪਹੁੰਚ ਅਪਣਾਉਣ ਦੇ ਨਿਰਦੇਸ਼ ਮਾਮੂਲੀ ਸ਼ਮੂਲੀਅਤ ਵਾਲੇ ਵਿਅਕਤੀਆਂ ਦੇ ਕੇਸਾਂ ਦੀ ਸਮੀਖਿਆ ਕਰੇਗੀ ਪੁਲਿਸ ਚੰਡੀਗੜ੍ਹ, 26 ਮਾਰਚ : ਪੰਜਾਬ ਪੁਲਿਸ ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ....
ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ
ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ\ ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ ਲਿਆਏਗੀ ਸੂਬਾ ਸਰਕਾਰ ਨੁਕਸਾਨ ਦੀ ਜ਼ਮੀਨੀ ਰਿਪੋਰਟ ਲੈਣ ਲਈ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦਾ ਤੂਫ਼ਾਨੀ ਦੌਰਾ ਆਮ ਆਦਮੀ ਸਰਕਾਰ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਗ਼ਰੀਬਾਂ ਦੇ ਅਧਿਕਾਰਾਂ ਦੀ ਹਮਾਇਤੀ ਰਹੀ ਮੋਗਾ, 26 ਮਾਰਚ : ਸੂਬੇ ਦੇ ਕਿਸਾਨਾਂ ਨੂੰ ਵੱਡੀ....
ਮੰਤਰੀ ਅਰੋੜਾ ਨੇ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 25 ਮਾਰਚ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ. ਜੀ. ਆਰ. ਐਂਡ. ਪੀ. ਜੀ.) ਮੰਤਰੀ ਵਜੋਂ ਇਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਪੇਸ਼ਕਾਰੀ ਦਿੰਦਿਆਂ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ....
ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ, 25 ਮਾਰਚ : ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਅੰਮ੍ਰਿਤਸਰ ਵਾਲੀਆਂ ਦੋ ਕੁਆਰੀਆਂ ਦੋ ਭੈਣਾਂ ਦੀ ਮਾਂ ਬਿਮਾਰ ਹੈ, ਜਿਸ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਇੱਕਲੇ ਰਹਿਣ ਦੇ ਡਰ ਕਾਰਨ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਹੋਈ ਹੈ, ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਵੀ....
ਪੰਜਾਬ ਵਿੱਚ ਟੋਲ ਟੈਕਸਾਂ ਦੀਆਂ ਕੀਮਤਾਂ ਵਿੱਚ ਵਾਧਾ, 31 ਮਾਰਚ ਰਾਤ ਤੋਂ ਲਾਗੂ ਹੋਣਗੀਆਂ ਵਧਾਈਆਂ ਕੀਮਤਾਂ
ਚੰਡੀਗੜ੍ਹ, 25 ਮਾਰਚ : ਪੰਜਾਬ ਵਿੱਚ ਹੁਣ ਟੋਲ ਸੜਕਾਂ ਤੇ ਆਉਣ ਜਾਣ ਵਾਲਿਆਂ ਦੀਆਂ ਜੇਬਾਂ ਉਤੇ ਹੋਰ ਬੋਝ ਪਵੇਗਾ। ਪੰਜਾਬ ਵਿੱਚ ਟੋਲ ਟੈਕਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵਾਧਾ 31 ਮਾਰਚ ਦੀ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਵੱਲੋਂ ਵਧਾਈਆਂ ਗਈਆਂ ਟੋਲ ਟੈਕਸ ਦੀਆਂ ਕੀਮਤਾਂ 31 ਮਾਰਚ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਜਾਣਗੀਆਂ। ਟੋਲ ਟੈਕਸ ਵਿੱਚ ਲਗਭਗ 10 ਫੀਸਦੀ ਵਧਾ ਕੀਤਾ ਗਿਆ ਹੈ। ਐਨਐਚਏਆਈ ਵੱਲੋਂ ਟੋਲ ਨਗਦ ਦੇਣ ਲਈ ਇਕ ਲਾਈਨ....
ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ :  ਮੀਤ ਹੇਅਰ 
ਚੰਡੀਗੜ੍ਹ, 25 ਮਾਰਚ : ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ। ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਰਾਜਪਾਲ ਨੂੰ ਮਿਲਕੇ ਸੰਗੀਨ ਝੂਠੇ ਕੇਸਾਂ ਵਿੱਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ
ਮਾਨ ਸਰਕਾਰ ਸੂਬੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਸੁਖਦੇਵ ਸਿੰਘ ਢੀਂਡਸਾ ਬੇਦੋਸ਼ੇ ਸਿੱਖਾਂ `ਤੇ ਐਨਐਸਏ ਵਰਗੇ ਸਖ਼ਤ ਕਾਨੂੰਨ ਤਹਿਤ ਕਾਰਵਾਈ ਬਿਲਕੁਲ ਗਲਤ: ਬੀਬੀ ਜਗੀਰ ਕੌਰ ਚੰਡੀਗੜ੍ਹ, 25 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ....
ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਡਾ. ਬਲਬੀਰ ਸਿੰਘ ਨੇ ਭਰੂਣ ਹੱਤਿਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ 'ਤੇ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ ਚੰਡੀਗੜ੍ਹ, 25 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....
ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ : ਭਗਵੰਤ ਮਾਨ
ਮਾਨ ਅਤੇ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬਾਂ ਦਾ ਭਵਿੱਖ ਬਰਬਾਦ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ....
ਮੁੱਖ ਮੰਤਰੀ ਮਾਨ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ ਚੰਡੀਗੜ੍ਹ, 24 ਮਾਰਚ : ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ....
ਵਿਧਾਇਕ ਸ਼ੈਰੀ ਕਲਸੀ ਬਾਰੇ ਲਾਇਵ ਹੋਏ ਸੁਖਪਾਲ ਖਹਿਰਾ, ਕਲਸੀ ਨੇ ਦਿੱਤਾ ਸਪੱਸ਼ਟੀਕਰਨ, ਸ਼ੈਰੀ ਕਲਸੀ ਦਾ ਝੂਠ ਸਾਫ ਫੜਿਆ ਗਿਆ : ਗੋਇਲ
ਚੰਡੀਗੜ੍ਹ, 24 ਮਾਰਚ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਲਾਇਵ ਹੋ ਕੇ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਿਸ ਤਰ੍ਹਾਂ ਆਪਣਾ ਬਾਰਵੀਂ ਦਾ ਪੇਪਰ ਦੇ ਰਿਹਾ ਹੈ, ਪਰ ਉਹ ਖੁਦ ਸੈਂਟਰ ਵਿੱਚ ਹਾਜ਼ਰ ਨਹੀਂ ਹੈ, ਇਸ ਦਾ ਭਾਵ ਕਿ ਉਸਦੀ ਜਗ੍ਹਾ ਕੋਈ ਹੋਰ ਪੇਪਰ ਦੇ ਰਿਹਾ ਸੀ। ਲਾਇਵ ਹੋ ਕੇ ਵਿਧਾਇਕ ਸ਼ੈਰੀ ਨੇ ਦਿੱਤਾ ਸਪੱਸ਼ਟੀਕਰਨ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ....
ਮਾਤ੍ਰਿਤਵ ਵੰਦਨਾ ਯੋਜਨਾ ਤਹਿਤ 68,500 ਲਾਭਪਾਤਰੀਆਂ ਨੂੰ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ: ਬਲਜੀਤ ਕੌਰ
ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ। ਚੰਡੀਗੜ੍ਹ, 24 ਮਾਰਚ : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ਤੱਕ ਲਗਭਗ 68,500 ਲਾਭਪਾਤਰੀਆਂ ਨੂੰ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ....
ਜਲਾਲਾਬਾਦ ਨਜ਼ਦੀਕ ਵਾਪਰੇ ਇਕ ਵਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ 4 ਦੀ ਮੌਤ
ਫਿਰੋਜ਼ਪੁਰ, 24 ਮਾਰਚ : ਅੱਜ ਸਵੇਰੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਡਾਜ਼ਲਿਕਾ ਰੋਡ ਉਤੇ ਪਿੰਡ ਖਾਈ ਫੇਮ ਨੇੜੇ ਅਧਿਆਪਕਾਂ ਨਾਲ ਭਰੀ ਗੱਡੀ ਦੀ ਟੈਂਪੂ ਟਰੈਵਲਰ ਨਾਲ ਭਿਆਨਕ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਤਿੰਨ ਅਧਿਆਪਕਾਂ ਤੇ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ , ਜਦੋਂ ਕਿ ਬਾਕੀ ਅਧਿਆਪਕ ਗੰਭੀਰ ਜ਼ਖਮੀ ਹੋ ਗਏ।....
ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ : ਸੰਧਵਾਂ
ਚੰਡੀਗੜ੍ਹ, 24 ਮਾਰਚ : ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ....