ਪੰਜਾਬ

ਬਠਿੰਡਾ ਸ਼ਹਿਰ ਵਿੱਚ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ ਬਣਨਗੇ : ਮੰਤਰੀ ਈ.ਟੀ.ਓ.
ਦੋਨਾਂ ਪੁਲਾਂ ਨੂੰ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ। ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ 88.94 ਕਰੋੜ ਰੁਪਏ ਦੀ ਲਾਗਤ ਨਾਲ ਦੋ ਰੇਲਵੇ ਓਵਰ ਬਣਾਏ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ....
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ
ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ ਪਾਣੀ ਲਈ ਪੰਜਾਬ ਦੁਆਨੀ ਦਾ ਵੀ ਭੁਗਤਾਨ ਨਹੀਂ ਕਰੇਗਾ ਵਿਧਾਨ ਸਭਾ ਵਿੱਚੋਂ ਕਾਂਗਰਸੀ ਮੈਂਬਰਾਂ ਦੀ ਗ਼ੈਰਹਾਜ਼ਰੀ ਉਤੇ ਚੁੱਕੀ ਉਂਗਲ ਕਾਂਗਰਸ ਆਗੂਆਂ ਨੂੰ ਸਵਾਲ ਪੁੱਛਣ ਦੀ ਲੋਕਾਂ ਨੂੰ ਕੀਤੀ ਅਪੀਲ ‘ਭਾਰਤ ਜੋੜੋ’ ਦੀ ਬਜਾਏ ‘ਭਾਰਤ ਤੋੜੋ’ ਦੀ ਨੀਤੀ ਅਪਣਾ ਰਹੀ ਹੈ ਕਾਂਗਰਸ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੂਬਿਆਂ ਦੇ ਅਧਿਕਾਰ ਘਟਾਉਣ ਵਾਲੇ ਕਦਮ ਚੁੱਕਣ ਤੋਂ ਸੰਕੋਚ ਵਰਤਣ ਦੀ ਦਿੱਤੀ ਸਲਾਹ ਚੰਡੀਗੜ੍ਹ, 22 ਮਾਰਚ : ਰਿਪੇਰੀਅਨ....
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰਾ ਦੀ ਅਗਵਾਈ ਮਿ੍ਰਤਕ ਕਿਸਾਨ ਦੀ ਲਾਸ਼ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਦਫ਼ਤਰ ਮੂਹਰੇ ਰੱਖ ਕੇ ਪ੍ਰਦਰਸ਼ਨ ਕੀਤਾ....
ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ, ਭੇਸ ਬਦਲ ਕੇ ਮੋਟਰਸਾਈਕਲ ’ਤੇ ਹੋਇਆ ਫਰਾਰ
ਚੰਡੀਗੜ੍ਹ, 21 ਮਾਰਚ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਹੋਇਆ ਹੈ ਕਿ ਉਹ ਪੈਂਟ ਸ਼ਰਟ ਵਿੱਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਵੀ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਸੀਸੀਟੀਵੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ....
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਮੁੱਖ ਮੰਤਰੀ ਵੱਲੋਂ ਪ੍ਰਸੋਨਲ ਵਿਭਾਗ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ
ਚੰਡੀਗੜ੍ਹ, 21 ਮਾਰਚ : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਵਲੋਂ ਇਹਨਾਂ ਅਧਿਕਾਰੀਆਂ ਨੂੰ ਜੁਰਮਾਨੇ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦੇ ਜਾਰੀ ਕੀਤੇ ਗਏ। ਸਪਰੀਮ ਕੋਰਟ ਵਲੋਂ ਬਣਾਈ ਗਈ ਸੇਵਾਮੁਕਤ....
ਅੰਮ੍ਰਿਤਪਾਲ ਨੰਗਲ ਅੰਬੀਆਂ ਦੇ ਗੁਰਦੁਆਰਾ ’ਚ ਕੱਪੜੇ ਬਦਲ ਕੇ ਹੋਇਆ ਫਰਾਰ, ਭੱਜਣ ’ਚ ਮਦਦ ਕਰਨ ਵਾਲੇ ਚਾਰ ਗ੍ਰਿਫਤਾਰ
ਚੰਡੀਗੜ੍ਹ, 21 ਮਾਰਚ : ਅੰਮ੍ਰਿਤਪਾਲ ਮਾਮਲੇ ‘ਚ ਅੱਜ ਸ਼ਾਮੀਂ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਇੱਕ ਬਰੇਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ ਕਰਨ ਵਾਲੇ 4 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ....
ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ : ਭਗਵੰਤ ਮਾਨ
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ....
200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬਟਾਲਾ 'ਚ ਨੌਜਵਾਨ ਤੇ ਹਮਲਾ, ਮੌਤ
ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ....
ਸਿੱਖਿਆ ਮੰਤਰੀ ਬੈਂਸ ਵੱਲੋਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ 
ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ....
ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
ਚੰਡੀਗੜ੍ਹ, 21 ਮਾਰਚ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ, ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ।
ਮਾਨ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ....
ਡੇਰਾਬੱਸੀ ਜ਼ਿਲ੍ਹਾ ਮੋਹਾਲੀ ਵਿੱਖੇ ਵਿਕਾਸ ਕਾਰਜਾਂ 'ਤੇ ਤਕਰੀਬਨ 8 ਕਰੋੜ ਰੁਪਏ ਖਰਚੇ ਜਾਣਗੇ : ਡਾ. ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਵਿਕਾਸ ਕਾਰਜ਼ਾਂ ਦਾ ਇਲਾਕੇ ਦੀ ਵੱਡੀ ਅਬਾਦੀ ਨੂੰ ਮਿਲੇਗਾ ਲਾਭ ਚੰਡੀਗੜ੍ਹ, 21 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ....
ਪੁਲਿਸ ਗ੍ਰਿਫਤ 'ਚੋ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ : ਆਈਜੀ ਸੁਖਚੈਨ ਗਿੱਲ 
ਚੰਡੀਗੜ੍ਹ, 20 ਮਾਰਚ : ‘ ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ ਆਈਜੀ ਸੁਖਚੈਨ ਗਿੱਲ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਹੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 10 ਹਥਿਆਰ ਅਤੇ 4 ਵਾਹਨ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ 5....
ਇੰਟਰਨੈੱਟ ਦਾ ਮੁੱਦਾ ਪਹੁੰਚਿਆ ਹਾਈਕੋਰਟ, ਐਡਵੋਕੇਟ ਭੱਟੀ ਨੇ ਜਨਹਿਤ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ, 20 ਮਾਰਚ : ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਇਸ ਨੂੰ ਲੈ ਕੇ ਇਕ ਜਨਹਿਤ ਪਟੀਸ਼ਨ ਦਾਇਰ ਕਰਕੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਇੰਡੀਅਨ ਟੈਲੀਗ੍ਰਾਫ ਐਕਟ ਦੀ ਧਾਰਾ 5 ਅਤੇ ਟੈਂਪਰੇਰੀ ਸਸਪੈਂਸ਼ਨ ਆਫ ਟੈਲੀਕਾਮ ਸਰਵਿਸਿਜ਼ ਰੂਲਸ 2017 ਤਹਿਤ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਹਨ। ਦੱਸ....
ਸੁਖਬੀਰ ਬਾਦਲ ਨੇ ਦਮਨਕਾਰੀ ਨੀਤੀ ਵਾਲੇ ਕਦਮ ਚੁੱਕਣ ਦੀ ਕੀਤੀ ਨਿਖੇਧੀ, ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਮੰਗ
ਸਿੱਖਾਂ ਨੂੰ ਕਿਸੇ ਤੋਂ ਦੇਸ਼ਭਗਤੀ ਦੇ ਸਰਟੀਫਿਕੇਟ ਦੀ ਲੋੜ ਨਹੀਂ, ਸਰਕਾਰ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਸਤੇ ਸਾਨੂੰ ਨਿਸ਼ਾਨਾ ਬਣਾ ਰਹੀ ਹੈ ਕਠਪੁਤਲੀ ਆਪ ਸਰਕਾਰ ਪੰਜਾਬ ਵਿਚ ਦਮਨਕਾਰੀ ਦਹਿਸ਼ਤ ਫੈਲਾਉਣ ਵਾਸਤੇ ਸਾਜ਼ਿਸ਼ਾਂ ਰਚ ਰਹੀ ਹੈ ਚੰਡੀਗੜ੍ਹ, 20 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ ਕਠਪੁਤਲੀ ਆਪ ਸਰਕਾਰ ਵੱਲੋਂ ਅਣਐਲਾਨੀ ਐਮਰਜੰਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ਦਹਿਸ਼ਤ ਫੈਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।....