ਪੰਜਾਬ

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ ਚੰਡੀਗੜ੍ਹ, 20 ਮਾਰਚ : ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ....
ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ‘ਤੇ ਲਾਇਆ NSA, ਕੀ? ਹੈ ਨੈਸ਼ਨਲ ਸਕਿਊਰਿਟੀ ਐਕਟ
ਚੰਡੀਗੜ੍ਹ, 12 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਕਾਰਕੁੰਨਾਂ ਵਿਚੋਂ 5 ਮੈਂਬਰਾਂ ਤੇ ਹੁਣ ਐਨਐਸਏ ਲਗਾਇਆ ਗਿਆ ਹੈ। ਆਓ ਦੇਖੀਏ ਨੈਸ਼ਨਲ ਸਕਿਊਰਿਟੀ ਐਕਟ ਕੀ ਹੈ। ਨੈਸ਼ਨਲ ਸਕਿਊਰਿਟੀ ਐਕਟ ਇਕ ਅਜਿਹਾ ਕਾਨੂੰਨ ਹੈ ਜਿਸ ਵਿੱਚ ਇਹ ਪ੍ਰਾਵਧਾਨ ਕੀਤਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਤੋਂ ਕੋਈ ਖਾਸ ਖਤਰਾ ਹੋਵੇ ਤਾਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ। ਜੇਕਰ ਸਰਕਾਰ ਨੂੰ ਲਗਦਾ ਹੈ ਕਿ ਕੋਈ ਵਿਅਕਤੀ ਦੇਸ਼ ਲਈ ਖਤਰਾ ਹੋ ਸਕਦਾ ਹੈ ਤਾਂ ਉਸ ਨੂੰ ਇਸ ਐਕਟ ਅਧੀਨ....
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ : ਧਾਲੀਵਾਲ
ਚੰਡੀਗੜ੍ਹ, 20 ਮਾਰਚ : ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ....
ਪੁਲਿਸ ਵੱਲੋਂ ਫ਼ੇਕ ਖ਼ਬਰਾਂ ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਚੇਤਾਵਨੀ 
ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਅਜੇ ਕਾਇਮ ਹੈ। ਪਰ ਇਸੇ ਵਿਚਾਲੇ ਕਈ ਫ਼ੇਕ ਖ਼ਬਰਾਂ ਅਤੇ ਅਫ਼ਵਾਹਾਂ ਫੈਲ ਰਹੀਆਂ ਹਨ ਕਿ, ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੇ ਹੁਣ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਿਹਾ ਹੈ ਕਿ, ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ। ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ....
ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ : ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ....
ਇੰਟਰਨੈਟ ਅਤੇ ਐਸਐਮਐਸ ਸੇਵਾਵਾਂ 20 ਮਾਰਚ 12 ਵਜੇ ਤੱਕ ਰਹਿਣਗੀਆਂ ਬੰਦ
ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ ਸੋਮਵਾਰ 12 ਵਜੇ ਤੱਕ ਬੰਦ ਰਹਿਣਗੀਆਂ।
ਪੰਜਾਬ ਪੁਲਿਸ ਵਾਰਿਸ ਪੰਜਾਬ ਦੇ 4 ਮੈਂਬਰਾਂ ਨੂੰ ਅਸਾਮ ਲੈ ਕੇ ਪਹੁੰਚੀ
ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿੱਚੋਂ 4 ਮੈਂਬਰਾਂ ਨੂੰ ਪੰਜਾਬ ਪੁਲਿਸ ਹੁਣ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ ਉਥੇ ਪਹੁੰਚੀ। ਚਾਰੇ ਜਾਣਿਆਂ ਨੂੰ ਉਥੋਂ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਸ਼ਾਮ ਨੂੰ ਇਸ ਸਬੰਧੀ ਹੋਰ....
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਦਾ ਗੋਲੀਮਾਰ ਕੇ ਕਤਲ
ਮਾਨਸਾ, 17 ਮਾਰਚ : ਜਿਲ੍ਹਾ ਮਾਨਸਾ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਨੂੰ ਗੋਲੀਮਾਰ ਕੇ ਮਾਰ ਦੇਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਵਾਸੀ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਨਾਲ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਤੇ ਆਏ ਅਣਪਛਾਤਿਆਂ ਨੇ ਉਨ੍ਹਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ, ਜਿਸ ਕਾਰਨ 6 ਸਾਲਾ ਲੜਕੇ ਉਦੈਵੀਰ ਸਿੰਘ ਦੀ ਮੌਤ....
ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ
ਚੰਡੀਗੜ੍ਹ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ....
ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈ : ਮੁੱਖ ਮੰਤਰੀ
ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਬਾਕੀ ਸੈਕਟਰਾਂ ‘ਤੇ ਬਿਨਾਂ ਕੋਈ ਕੱਟ ਲਾਏ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ : ਮੰਤਰੀ ਈ.ਟੀ.ਓ 
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ (600 ਯੂਨਿਟ ਪ੍ਰਤੀ ਬਿੱਲ ਸਾਈਕਲ) ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਪਹਿਲੀ ਵਾਰ ਸੂਬੇ ਵਿੱਚ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।....
ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਕਟਾਰੂਚੱਕ
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ ਚੰਡੀਗੜ੍ਹ, 17 ਮਾਰਚ : ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ....
ਸਰਕਾਰ ਵੱਲੋਂ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਦੀ ਰਾਸ਼ੀ ਜਾਰੀ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ....
ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ....
ਪੰਜਾਬ ਨੇ ਆਬਕਾਰੀ ਵਿੱਚ 45 ਫੀਸਦੀ ਅਤੇ ਜੀਐਸਟੀ ਵਿੱਚ 23 ਫੀਸਦੀ ਵਾਧਾ ਦਰਜ ਕੀਤਾ : ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਕਾਰਜਕਾਲ ਵਿੱਚ ਇੱਕ ਨਵੇਂ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਨੀਂਹ ਰੱਖੀ : ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ : ਕਈ ਤਾਕਤਵਰ ਨੇਤਾ, ਪ੍ਰਭਾਵਸ਼ਾਲੀ ਲੋਕ ਜੇਲ੍ਹਾਂ 'ਚ ਬੰਦ, ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। 'ਆਪ' ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ, ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਤੇ ਸਿੱਖਿਆ ਸਹੂਲਤਾਂ ਸਮੇਤ ਵੱਡੇ ਚੋਣ ਵਾਅਦੇ ਪਹਿਲੇ ਸਾਲ ਹੀ ਪੂਰੇ ਕੀਤੇ : ਹਰਪਾਲ ਸਿੰਘ....