ਪੰਜਾਬ

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ : ਭਗਵੰਤ ਮਾਨ
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ....
ਬਿਸ਼ਨੋਈ ਦੀ ਬਠਿੰਡਾ ਜੇਲ੍ਹ ਤੋਂ ਇੰਟਰਵਿਊ ਸਪਸ਼ਟ ਸੰਕੇਤ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਈ : ਬਾਦਲ
ਮੂਸੇਵਾਲਾ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ, ਕਿਹਾ ਕਿ ਅਕਾਲੀ ਦਲ ਪਰਿਵਾਰ ਨੂੰ ਆਪਣੇ ਪੁੱਤਰ ਦਾ ਇਨਸਾਫ ਲੈਣ ਵਿਚ ਮਦਦ ਕਰੇਗਾ ਭਗਵੰਤ ਮਾਨ ਹੁਣ ਅਸਤੀਫਾ ਦੇਵੇ ਕਿਉਂਕਿ ਉਸਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 15 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਆਪਣੀ ਕੁਰਸੀ ’ਤੇ ਬਹਿਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਹਿ ਗਿਆ ਕਿਉਂਕਿ ਉਹ ਬਤੌਰ ਗ੍ਰਹਿ ਮੰਤਰੀ....
ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ
ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ ਚੰਡੀਗੜ੍ਹ, 15 ਮਾਰਚ : ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ ਕਮੀ ਨਹੀਂ ਸੀ। ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਕਿਸੇ ਵੀ ਪੰਜਾਬੀ ਨੂੰ ਨੀਅਤ ਵਿੱਚ ਕੋਈ ਖੋਟ ਨਜ਼ਰ ਨਹੀਂ ਆਈ। ਇਹ ਗੱਲ....
ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ : ਡੀਜੀਪੀ ਯਾਦਵ
ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਆਈ ਮਹੱਤਵਪੂਰਨ ਗਿਰਾਵਟ, ਨਸ਼ਿਆਂ ਦੀ ਬਰਾਮਦਗੀ ਵਧੀ 16 ਮਾਰਚ 2022 ਤੋਂ ਹੁਣ ਤੱਕ 863.9 ਕਿਲੋ ਹੈਰੋਇਨ, 888 ਕਿਲੋ ਅਫੀਮ, 1229 ਕਿਲੋ ਗਾਂਜਾ, 10.36 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 17568 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ ਏਜੀਟੀਐਫ ਨੇ ਪੰਜ ਗੈਗਸਟਰ ਢੇਰ ਕਰਨ ਤੋਂ ਇਲਾਵਾ 582 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ....
ਪੰਜਾਬ ਪੁਲਿਸ ਨੇ 8 ਮਹੀਨਿਆਂ 'ਚ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ
5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 14 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ....
ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਮਾਰਚ : ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ....
ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ : ਚੀਮਾ
ਚੰਡੀਗੜ੍ਹ, 14 ਮਾਰਚ : ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ....
ਫਿਰੋਜ਼ਪੁਰ ਵਿਖੇ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋਵੇਗੀ : ਸੁਖਬੀਰ ਬਾਦਲ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਲਈ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ....
ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ
ਇੱਕ ਸਾਲ ਵਿੱਚ 26,797 ਨੌਕਰੀਆਂ ਦਿੱਤੀਆਂ : ਅਮਨ ਅਰੋੜਾ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ....
ਅਡਾਨੀ-ਭਾਜਪਾ ਦੇ ਵਿਰੋਧ 'ਚ ਰਾਜ ਭਵਨ ਦਾ ਘੇਰਾਓ ਕਰਨ ਜਾ ਰਹੇ ਕਾਂਗਰਸੀਆਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ, 13 ਮਾਰਚ : ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ, ਜਦੋਂ ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਉ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸ ਨੇ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ....
ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ : ਧਾਲੀਵਾਲ
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਵੱਲੋਂ ਕੰਟਰੋਲ ਰੂਮ ਦਾ ਨਿਰੀਖਣ ਸ਼ਿਕਾਇਤਕਰਤਾਵਾਂ ਨਾਲ ਖੁਦ ਗੱਲ ਕਰਕੇ ਉਨ੍ਹਾਂ ਦੇ ਮਾਮਲਿਆਂ ਬਾਰੇ ਲਈ ਜਾਣਕਾਰੀ ਚੰਡੀਗੜ੍ਹ, 13 ਮਾਰਚ : ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ....
ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 6.90 ਕਰੋੜ ਖਰਚ ਕਰੇਗੀ: ਡਾ.  ਨਿੱਜਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ....
ਟੈੱਟ ਦਾ ਪੇਪਰ ਹੋਇਆ ਰੱਦ, ਪ੍ਰਿੰਸੀਪਲ ਸੈਕਟਰੀ ਕਰਨਗੇ ਜਾਂਚ : ਸਿੱਖਿਆ ਮੰਤਰੀ
ਚੰਡੀਗੜ੍ਹ, 13 ਮਾਰਚ : ਟੈੱਟ ਦਾ ਪੇਪਰ ਰੱਦ ਕਰਦਿਆਂ ਕਰਦਿਆਂ ਹੋਇਆ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਪ੍ਰਿੰਸੀਪਲ ਸੈਕਟਰੀ ਪੱਧਰ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ, ਲੰਘੇ ਕੱਲ੍ਹ PSTET ਪੇਪਰ ਵਿਚ ਉੱਤਰ ਲੀਕ ਹੋ ਗਿਆ ਸੀ। ਜਿਸ ਦੇ ਸਬੰਧ ਵਿਚ ਹੁਣ ਸਿੱਖਿਆ ਮੰਤਰੀ ਨੇ ਕਿਹਾ ਕਿ, ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ ਪ੍ਰਿੰਸੀਪਲ ਸੈਕਟਰੀ ਪੱਧਰ....
ਟੈੱਟ ਪੇਪਰ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ, ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ 
ਟੈੱਟ ਪੇਪਰ 'ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾ : ਮੁੱਖ ਮੰਤਰੀ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ....
ਸਰਕਾਰ ਵੱਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 1201 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ, 12 ਮਾਰਚ : ਸਰਕਾਰ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 1201 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਸਰਕਾਰ ਵੱਲੋਂ ਜਨਰਲ ਕੈਟਾਗਰੀ, ਐੱਸਸੀ/ਬੀਸੀ, ਰਿਟਾਇਰਡ ਫੌਜੀ, ਫ੍ਰੀਡਮ ਫਾਈਟਰ, ਹੈਂਡੀਕੈਪਡ, ਮਹਿਲਾਵਾਂ ਵੱਲੋਂ ਚਲਾਈ ਜਾ ਰਹੀ ਸਵੈ-ਸੇਵੀ ਸੰਸਥਾਵਾਂ ਸਣੇ ਦੰਗਾ ਪੀੜਤ ਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਡਿਪੂ ਅਲਾਟ ਕਰਨ ਦੀ ਯੋਜਨਾ ਬਣਾਈ ਹੈ। ਖਾਧ ਤੇ ਸਪਲਾਈ ਵਿਭਾਗ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਰੋਜ਼ਗਾਰਾਂ ਨੂੰ ਰੋਜਗਾਰ....