ਪੰਜਾਬ

ਮੰਤਰੀ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ....
ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਧਮਕੀ ਦਿੱਤੀ ਹੈ : ਪ੍ਰਤਾਪ ਸਿੰਘ ਬਾਜਵਾ   
ਚੰਡੀਗੜ੍ਹ, 06 ਮਾਰਚ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਵੱਈਏ ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਤੇ ਮੁੱਖ ਮੰਤਰੀ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸਦਨ ਵਿੱਚ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ।ਬਾਜਵਾ ਨੇ ਰਾਜਪਾਲ ਨੂੰ ਪੰਜਾਬ ਦੇ ਵਿਗੜ....
ਸਰਕਾਰ ਵੱਲੋਂ 3935 ਉਸਾਰੀ ਕਿਰਤੀਆਂ ਨੂੰ 9 ਕਰੋੜ ਦੀ ਰਾਸ਼ੀ ਜਾਰੀ : ਮੰਤਰੀ ਮਾਨ
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ....
ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ
ਚੰਡੀਗੜ੍ਹ, 06 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ....
ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ : ਡੀਜੀਪੀ 
ਚੰਡੀਗੜ੍ਹ, 6 ਮਾਰਚ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀਆਂ ਹਨ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਅਤੇ....
ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ :  ਬੈਂਸ 
ਸ੍ਰੀ ਅਨੰਦਪੁਰ ਸਾਹਿਬ , 06 ਮਾਰਚ : ਹੋਲਾ ਮਹੱਲਾ ਦੌਰਾਨ ਵਿਰਾਸਤ-ਏ-ਖਾਲਸਾ ਵਿਖੇ ਲੱਗਣ ਵਾਲਾ ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ। ਇਹ ਘਰੇਲੂ ਦਸਤਕਾਰੀ ਅਤੇ ਪੁਰਾਤਨ ਉਤਪਾਦਾਂ ਦਾ ਜੀਵੰਤ ਅਤੇ ਵੰਨ-ਸੁਵੰਨਾ ਪ੍ਰਦਰਸ਼ਨ ਹੈ, ਜੋ ਕਾਰੀਗਰਾਂ ਦੇ ਸਿਰਜਨਾਤਮਕ ਹੁਨਰ ਨੂੰ ਦਰਸਾਉਦਾ ਹੈ। ਇਹ ਪ੍ਰਗਟਾਵਾ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੋਲਾ ਮਹੱਲਾ ਮੌਕੇ ਵਿਰਾਸਤ-ਏ-ਖਾਲਸਾ....
ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ
ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ ਤਿੱਖੀ ਬਹਿਸ ਕਈ ਭ੍ਰਿਸ਼ਟਾਚਾਰੀ ਤਾਂ ਅਜੇ ਵੀ ਤੁਹਾਡੇ ਵਿਚਕਾਰ ਬੈਠੇ ਨੇ, ਸਾਰਿਆਂ ਦਾ ਨੰਬਰ ਆਵੇਗਾ : ਮੁੱਖ ਮੰਤਰੀ ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਬਣਾਈ ਸੀ ਆਪਣੇ ਭ੍ਰਿਸ਼ਟਾਚਾਰੀਆਂ ਦੀ ਸੂਚੀ, ਤੁਹਾਡੀ ਹਾਈ ਕਮਾਂਡ ਨੇ ਬਦਨਾਮੀ ਦੇ ਡਰ ਤੋਂ ਲਿਸਟ ਦੱਬ ਲਈ : ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ‘ਤੇ ਵਿਜੀਲੈਂਸ ਕਾਰਵਾਈ ਨੂੰ ਗ਼ਲਤ ਦੱਸਣ ਵਾਲੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਮੁੱਖ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ ਚੰਡੀਗੜ੍ਹ, 06....
ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸੰਮੇਲਨ ਰੱਦ ਨਹੀਂ ਹੋਇਆ : ਜੰਜੂਆ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਚੀਫ਼ ਸੈਕਟਰੀ ਵੀਕੇ ਜੰਜੂਆ ਨੇ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ, ਜੀ-20 ਸੰਮੇਲਨ ਰੱਦ ਨਹੀਂ ਹੋਇਆ। ਜੰਜੂਆ ਨੇ ਕਿਹਾ ਕਿ, ਸੰਮੇਲਨ ਰੱਦ ਹੋਣ ਦੀ ਸਿਰਫ਼ ਅਫ਼ਵਾਹ ਹੈ, ਫਿਲਹਾਲ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸੂਚਨਾ ਨਹੀਂ ਹੈ ਕਿ, ਜੀ-20 ਸੰਮੇਲਨ ਰੱਦ ਹੋ ਗਿਆ ਹੈ। ਦੱਸ ਦਈਏ ਕਿ, ਸੋਸ਼ਲ ਮੀਡੀਆ ਤੇ ਇਸ ਵੇਲੇ ਇੱਕ ਅਫ਼ਵਾਹ ਬੜੀ ਤੇਜ਼ੀ ਨਾਲ ਹੈ ਕਿ, ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸੰਮੇਲਨ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਬਾਰੇ ਕਾਂਗਰਸੀ....
ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ
ਰੋਪੜ, 05 ਮਾਰਚ : ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਰੂਪ ਨਗਰ ਘੁੰਮਣ ਆਏ ਸਨ, ਜਿੰਨ੍ਹਾਂ ‘ਚੋ ੋਦਨ ਨੌਜਵਾਨ ਨਹਿਰ ਦੇ ਕੰਢੇ ਖੜ੍ਹ ਕੇ ਸੈਲਫੀ ਕਰਨ ਲੱਗੇ ਸਨ ਕਿ ਇੱਕ ਨੌਜਵਾਨ ਦਾ ਅਚਾਨਕ ਪੈਰ ਫਿਸਲ ਗਿਆ ਤੇ ਉਹ ਨਹਿਰ ਵਿੱਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਦੂਸਰੇ ਨੌਜਵਾਨ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਬਹਾਅ ਤੇਜ ਹੋਣ ਕਰਕੇ ਦੋਵੇਂ ਨੌਜਵਾਨ ਪਾਣੀ ‘ਚ ਵਹਿ ਗਏ, ਜਦੋਂ ਕਿ ਤੀਸਰਾ....
ਸ਼ੀਸ਼ ਮਹਿਲ 'ਚ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਸਦੀਵੀ ਯਾਦਾਂ ਛੱਡਦਾ ਹੋਇਆ ਸਮਾਪਤ
- ਕਰਾਫ਼ਟ ਮੇਲਾ-ਰੰਗਲਾ ਪੰਜਾਬ ਦੀ ਸਮਾਪਤੀ ਮੌਕੇ ਪੁੱਜੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ - ਭਗਵੰਤ ਮਾਨ ਸਰਕਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ-ਅਮਨ ਅਰੋੜਾ - ਵਿਧਾਇਕ ਅਜੀਤਪਾਲ ਕੋਹਲੀ ਤੇ ਦੇਵ ਮਾਨ, ਆਈ.ਜੀ. ਛੀਨਾ ਤੇ ਹੋਰ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਿਰਕਤ - ਗਾਇਕ ਮਾਸਟਰ ਸਲੀਮ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਕੀਤਾ ਮੰਨੋਰੰਜਨ ਪਟਿਆਲਾ, 5 ਮਾਰਚ : ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਇੱਥੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਕਰਵਾਇਆ ਗਿਆ 9 ਦਿਨਾਂ ਕਰਾਫ਼ਟ ਮੇਲਾ-ਰੰਗਲਾ ਪੰਜਾਬ 2023....
ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 5 ਮਾਰਚ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ ਹੋਣ। ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ....
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ : ਬੈਂਸ
ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ....
ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲ ਮਾਮਲੇ ’ਚ 7 ਮੁਲਾਜ਼ਮ ਮੁਅੱਤਲ, 5 ਗ੍ਰਿਫਤਾਰ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਪੁਲਿਸ ਨੇ ਸੱਤ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਵੀਡੀਓ ਲੀਕ ਮਾਮਲੇ 'ਚ ਗੈਂਗਸਟਰਾਂ ਦੀ ਮਿਲੀਭੁਗਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਸਾਥੀ ਕੈਦੀਆਂ ਵੱਲੋਂ ਝੜਪ....
ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ....
ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ : ਲਾਲਜੀਤ ਸਿੰਘ ਭੁੱਲਰ
ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ। ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ....