ਪੰਜਾਬ

ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾਮੁਅੱਤਲ
ਚੰਡੀਗੜ੍ਹ, 01 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ....
ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ : ਮੁੱਖ ਮੰਤਰੀ ਮਾਨ
ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਮੁੱਖ ਮੁੱਦਿਆਂ 'ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ ਖੇਡਣ ਤੋਂ ਗੁਰੇਜ਼ ਕਰਨ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ....
ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ, ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ : ਰਾਜਪਾਲ ਪੁਰੋਹਿਤ
ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ ਅਤੇ ਸਕੂਲੀ ਬੱਚਿਆਂ ਤੱਕ ਇਸ ਦਾ ਪਹੁੰਚਣਾ ਚਿੰਤਾ ਨੂੰ ਹੋਰ ਵਧਾ....
ਬਜਟ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਲਈ ਨਿਰਾਸ਼ਾਜਨਕ: ਸੁਖਬੀਰ ਬਾਦਲ
-ਕਿਹਾ ਕਿ ਨਾ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਤੇ ਨਾ ਹੀ ਫਸਲਾਂ ਦੀ ਐਮ ਐਸ ਪੀ ਅਨੁਸਾਰ ਖਰੀਦ ਲਈ ਕੁਝ ਕੀਤਾ ਗਿਆ ਚੰਡੀਗੜ੍ਹ, 1 ਫਰਵਰੀ : ਕੇਂਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਅੱਜ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਾ....
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਪਿਛਲੇ ਕੁਝ ਸਮੇਂ ‘ਤੋਂ ਵਿਵਾਦਾਂ ‘ਚ ਘਿਰੀ ਹੋਈ ਸੀ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ....
ਪੱਛਮੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਨੇ ਮੁੱਖ ਮੰਤਰੀ ਮਾਨ ਕੀਤੀ ਮੀਟਿੰਗ
ਚੰਡੀਗੜ੍ਹ, 31 ਜਨਵਰੀ : ਪੰਜਾਬ 'ਚ ਨਸ਼ਾ ਤਸਕਰੀ ਹੁਣ ਵਧਦੀ ਜਾ ਰਹੀ ਹੈ। ਨਸ਼ਾ ਸਰਹੱਦੀ ਇਲਾਕਿਆਂ ਤੋਂ ਪੰਜਾਬ 'ਚ ਐਂਟਰ ਹੁੰਦਾ ਹੈ। ਇਸੇ ਨੂੰ ਲੈ ਅੱਜ ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦ 'ਤੇ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਫੌਜ ਨਾਲ ਜੋੜਨ ਬਾਰੇ ਵੀ....
ਸਾਲ 2023 ਦੀ ਡਾਇਰੀ ਮੁੱਖ ਮੰਤਰੀ ਪੰਜਾਬ ਨੇ ਕੀਤੀ ਜਾਰੀ
ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ। ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ....
ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਮੰਤਰੀ ਜਿੰਪਾ
ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਤਫਸੀਲ ਸਹਿਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....
ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ ਰਾਸ਼ੀ ਕੀਤੀ ਜਾਰੀ : ਡਾ ਬਲਜੀਤ ਕੌਰ
ਚੰਡੀਗੜ੍ਹ, 31 ਜਨਵਰੀ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜ਼ਾਰੀ ਕੀਤੀ ਜਾ ਚੁੱਕੀ ਹੈ।ਇਹ ਰਾਸ਼ੀ ਖ਼ਜ਼ਾਨੇ ਵਿੱਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿੱਚ 27 ਜਨਵਰੀ ਨੂੰ ਜਮ੍ਹਾਂ....
ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ
ਜਾਗਰੂਕਤਾ ਮੁਹਿੰਮ ਬਦੌਲਤ ਲਿੰਗ ਅਨੁਪਾਤ 'ਚ ਹੋ ਰਿਹੈ ਸੁਧਾਰ ਧੀਆਂ ਨੂੰ ਸਨਮਾਨ ਦੇਣ ਲਈ ਕੀਤੀਆਂ ਵੱਖ ਵੱਖ ਪਹਿਲਕਦਮੀਆਂ ਚੰਡੀਗੜ੍ਹ, 31 ਜਨਵਰੀ : ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਅਹਿਮ ਮੁਹਿੰਮ....
ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਬੈਂਸ
ਚੰਡੀਗੜ੍ਹ, 31 ਜਨਵਰੀ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ ਪਹਿਲੀ....
ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 31 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ....
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ‘ਚੋਂ ਕੱਢਣ ਲਈ ਸਰਕਾਰ ਵੱਲੋਂ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਮੰਤਰੀ ਚੀਮਾ
ਚੰਡੀਗੜ੍ਹ, 30 ਜਨਵਰੀ : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੂੰ ਸੰਕਟ ਵਿੱਚੋਂ ਕੱਢਣ ਲਈ 85 ਕਰੋੜ ਰੁਪਏ ਦੀ ਹੋਰ ਵਿੱਤੀ ਸਹਾਇਤਾ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਬੈਂਕ ਨੂੰ ਸੰਕਟ ਵਿੱਚੋਂ ਕੱਢਣ ਲਈ ਹੁਣ ਤੱਕ 798 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁਕੀ ਹੈ। ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ....
ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 30 ਜਨਵਰੀ : ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ। ਵਫ਼ਦ ਵਿੱਚ ਭਾਰਤ ਦੇ ਵੱਖ-ਵੱਖ ਰੈਂਕ ਦੇ ਰੱਖਿਆ ਬਲਾਂ, ਆਈ.ਪੀ.ਐਸ. ਅਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ....
ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਕਰ ਲਈ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਏ.ਡੀ.ਜੀ.ਪੀ....