ਪੰਜਾਬ

ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਮੀਤ ਹੇਅਰ
ਖਣਨ ਮੰਤਰੀ ਨੇ ਪਲੇਠੀ ਮੀਟਿੰਗ ਵਿੱਚ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ....
ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ : ਲਾਲ ਚੰਦ ਕਟਾਰੂਚੱਕ
ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦਾ ਬੇਹੱਦ ਅਹਿਮ ਰੋਲ ਹੈ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ....
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ : ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ, ਰੁਜ਼ਗਾਰ ਦੇਣ ਦੇ ਖੇਤਰ ‘ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ....
ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ : ਡਾ. ਨਿੱਜਰ
ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਚੰਡੀਗੜ੍ਹ, 17 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 17.42 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ....
ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਧਾਲੀਵਾਲ
ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ ਪੰਜਾਬ ਦੀ ਖੇਤੀ ਨੀਤੀ ਕਿਹੋ ਜਿਹੀ ਹੋਵੇ: ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਤੋਂ ਮੰਗੇ ਜਾਣਗੇ ਸੁਝਾਅ ਖੇਤੀਬਾੜੀ ਮੰਤਰੀ ਨੇ ਕਿਹਾ, ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਹੋਵੇਗੀ ਤਿਆਰ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ `ਬੀਜ ਉਤਪਾਦਨ ਪੋਰਟਲ ਅਤੇ ਐਪ` ਜਾਰੀ ਚੰਡੀਗੜ੍ਹ, 17 ਜਨਵਰੀ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ....
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ
ਚੰਡੀਗੜ੍ਹ 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਅਨਿੱਲ ਜੋਸ਼ੀ ਸਾਬਕਾ ਮੰਤਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦੇ ਚੇਅਰਮੈਨ ਅਤੇ ਸ਼੍ਰੀ ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਇਸ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਜਿਹੜੇ ਸੀਨੀਅਰ ਆਗੂਆਂ ਨੂੰ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਮੈਂਬਰ ਲਿਆ ਗਿਆ ਹੈ।....
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ: ਡਾ. ਬਲਜੀਤ ਕੌਰ
- ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ - ਪ੍ਰੋਜੈਕਟਾਂ ਲਈ ਤਜਵੀਜਾਂ ਅਪਲਾਈ ਕਰਨ ਸਬੰਧੀ ਆਖਰੀ ਮਿਤੀ 20 ਜਨਵਰੀ ਚੰਡੀਗੜ੍ਹ, 17 ਜਨਵਰੀ : ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ....
ਪੰਜਾਬ ਨੂੰ ਦਿੱਲੀ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ, ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਣਾ ਚਾਹੀਦਾ ਹੈ : ਰਾਹੁਲ ਗਾਂਧੀ
ਜਲੰਧਰ, 16 ਜਨਵਰੀ : ਭਾਰਤ ਜੋੜੋ ਯਾਤਰਾ ਅੱਜ ਕਾਲਾ ਬੱਕਰਾ ਨੇੜੇ ਅਵਤਾਰ ਰੀਜੈਂਸੀ ਤੋਂ ਸ਼ੁਰੂ ਹੋਈ, ਯਾਤਰਾ ਦੌਰਾਨ ਜਿੱਥੇ ਰਾਹੁਲ ਗਾਂਧੀ ਪੈਦਲ ਚੱਲ ਰਹੇ ਸਨ, ਉੱਥੇ ਉਨ੍ਹਾਂ ਨਾਲ ਵੱਡੀ ਗਿਣਤੀ ਸਮੱਰਥਕ ਅਤੇ ਪਾਰਟੀ ਦੇ ਵੱਡੇ ਆਗੂ ਨਾਲ ਚੱਲ ਰਹੇ ਸਨ। ਅੱਜ ਦੀ ਪੈਦਲ ਯਾਤਰਾ 23 ਕਿਲੋਮੀਟਰ ਚੱਲੇਗੀ, ਜੋ ਦੋ ਪੜਾਵਾਂ ’ਚ ਹੋਵੇਗੀ। ਜਲੰਧਰ ਦੇ ਕਾਲਾ ਬੱਕਰਾ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਅੱਡਾ ਚੱਕ ਵਿਖੇ ਟੀ-ਬ੍ਰੇਕ ਤੋਂ ਬਾਅਦ ਖਰਲ ਕਲਾਂ ਆਦਮਪੁਰਾ ਵਿਖੇ ਪਹਿਲੇ ਸਟਾਪ 'ਤੇ ਰੁਕੇਗੀ। ਇਹ ਯਾਤਰਾ ਇੱਥੋਂ....
ਸਿਰਫ਼ 10 ਮਹੀਨਿਆਂ ਵਿੱਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ : ਮੁੱਖ ਮੰਤਰੀ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬੇ ਨੂੰ ਵਿਸ਼ਵ ਭਰ ਵਿੱਚੋਂ ਸਿਹਤ ਸੇਵਾਵਾਂ ਦਾ ਗੜ੍ਹ ਬਣਾਉਣ ਦੀ ਵਚਨਬੱਧਤਾ ਦੁਹਰਾਈ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ ਚੰਡੀਗੜ੍ਹ, 16 ਜਨਵਰੀ : ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ....
ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਤਹਿਤ ਕਣਕ ਦੀ ਪੂਰੀ ਪਾਰਦਰਸ਼ਤਾ ਤਹਿਤ ਵੰਡ ਹੋ ਰਹੀ ਹੈ : ਕਟਾਰੂਚੱਕ
ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ ਮਸ਼ੀਨਾਂ ਰਾਹੀਂ ਵੰਡੀ ਜਾਂਦੀ ਹੈ ਕਣਕ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਨੂੰ ਹਰ ਸੁਵਿਧਾ ਦਾ ਲਾਭ ਪ੍ਰਦਾਨ ਕਰਨ ਵਿੱਚ ਪਾਰਦਰਸ਼ਿਤਾ ‘ਤੇ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਨ....
ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ : ਮੁੱਖ ਮੰਤਰੀ ਮਾਨ
ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਸ ਸਮਾਗਮ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਵਿਸ਼ਵ ਭਰ ਵਿੱਚੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਪਵਿੱਤਰ ਨਗਰੀ ਦਾ ਕਾਇਆ-ਕਲਪ ਕਰਨ ਦਾ ਦਾਅਵਾ ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ....
ਭਾਰਤ ਜੋੜੋ ਯਾਤਰਾ ’ਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ, ਰਾਹੁਲ ਗਾਂਧੀ ਨਾਲ ਚੱਲਦੇ ਆਏ ਨਜ਼ਰ
ਜਲੰਧਰ, 15 ਜਨਵਰੀ : ਭਾਰਤ ਜੋੜੋ ਯਾਤਰਾ ਖਾਲਸਾ ਕਾਲਜ ਤੋਂ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਵਿਖੇ ਮੱਥਾ ਟੇਕਿਆ। ਮੰਦਿਰ ਪੁਜਾਰੀ ਨੇ ਰਾਹੁਲ ਗਾਂਧੀ ਨੂੰ ਤਿਲਕ ਲਾਇਆ ਅਤੇ ਅਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਕਾਰਨ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਐਤਵਾਰ ਨੂੰ ਜਲੰਧਰ ਦੇ ਖਾਲਸਾ ਕਾਲਜ ਗਰਾਊਂਡ ਤੋਂ ਮੁੜ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ....
43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ : ਅਮਨ ਅਰੋੜਾ
ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਿਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ....
ਮੁੱਖ ਮੰਤਰੀ ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੇ ਹੁਕਮ
ਮੁੱਖ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 14 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ....