ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 4 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ....
ਪੰਜਾਬ

ਸੂਬੇ ਵਿਚ ਸਾਡੀਆਂ ਪੀੜ੍ਹੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਛੇਤੀ ਹੋਵੇਗੀ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ ਚੰਡੀਗੜ੍ਹ, 4 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਪੰਜਾਬ....

ਧਾਰੀਵਾਲ, 04 ਅਪ੍ਰੈਲ : ਧਾਰੀਵਾਲ (ਗੁਰਦਾਸਪੁਰ) ਦੇ ਨੇੜਲੇ ਪਿੰਡ ਭੁਬਲੀ ਵਿੱਚ ਇੱਕ ਥਾਣੇਦਾਰ ਵੱਲੋਂ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਇੱਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਦੇ ਸਿਵਲ ਲਾਈਨ ਦੇ ਨੇੜਲੇ ਪਿੰਡ ਸ਼ਾਹਪੁਰ ਵਿਖੇ ਇੱਕ ਘਰ ਵਿੱਚ ਲੈ ਗਿਆ ਅਤੇ ਆਪਣੇ ਆਪ ਨੂੰ ਬੰਦ ਕਰਲਿਆ ਸੀ। ਪੁਲਿਸ ਨੇ ਕੁੱਝ ਘੰਟਿਆਂ....

ਗੜ੍ਹਸ਼ੰਕਰ, 03 ਅਪ੍ਰੈਲ : ਹੁਸ਼ਿਆਰਪੁਰ – ਫਗਵਾੜਾ ਰੋਡ ਤੇ ਪੈਂਦੇ ਪਿੰਡ ਸਿੰਬਲੀ ਵਿਖੇ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ, ਪਤਨੀ ਅਤੇ ਨੌਜਵਾਨ ਪੁੱਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਨੌਜਵਾਨ ਸੰਨੀ ਕੁਮਾਰ ਆਪਣੇ ਪਿਤਾ ਤਰਸੇਮ ਲਾਲ ਤੇ ਮਾਤਾ ਚਰਨਜੀਤ ਕੌਰ ਨੂੰ ਦਵਾਈ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ ਤਾਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਮ੍ਰਿਤਕ ਪਿੰਡ ਅਜੜਾਮ (ਹੁਸ਼ਿਆਰਪੁਰ) ਦੇ ਵਸਨੀਕ ਸਨ। ਇਸ ਘਟਨਾਂ ਬਾਰੇ....

ਚੰਡੀਗੜ੍ਹ, 3 ਅਪਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ। ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ....

ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਚੰਡੀਗੜ੍ਹ, 03 ਅਪ੍ਰੈਲ : ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ....

ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ....

ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ ਇਹ ਗੈਂਗਸਟਰ ਚੰਡੀਗੜ੍ਹ, 03 ਅਪ੍ਰੈਲ : ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਗੈਂਗਸਟਰਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਵੱਖ-ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਇਹ ਸੂਚੀ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦੇ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਸਮੇਤ ਹੋਰ ਰਾਜਾਂ ਨਾਲ ਹਨ। ਵਿਦੇਸ਼ਾਂ ਵਿਚ....

ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ ਚੰਡੀਗੜ, 3 ਅਪ੍ਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ....

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ....

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ....

ਕੈਬਿਨੇਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕੀਤਾ ਹੁਸ਼ਿਆਰਪੁਰ ਦੇ ਪਿੰਡਾਂ ਦਾ ਦੌਰਾ ਕਿਹਾ , ਮੁੱਖ ਮੰਤਰੀ ਮਾਨ ਦੇ ਹੁਕਮਾਂ ਅਨੁਸਾਰ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਕਰ ਦਿੱਤੀ ਜਾਵੇਗੀ ਭਰਪਾਈ ਕਿਸਾਨਾਂ ਨੂੰ ਪ੍ਰਤੀ ਏਕੜ 15,000 ਰੁਪਏ ਮੁਆਵਜ਼ਾ ਮਿਲੇਗਾ, ਜੋ ਪਿਛਲੀ ਸਰਕਾਰਾਂ ਨਾਲੋਂ ਕਿਤੇ ਜ਼ਿਆਦਾ: ਵਿਧਾਇਕ ਬਲਕਾਰ ਸਿੰਘ ਚੰਡੀਗੜ੍ਹ, 02 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਗਾਤਾਰ ਆਪਣੇ ਵਿਧਾਨ ਸਭਾ....

ਮਾਨਸਾ, 2 ਅਪਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ। ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਬਜਾਏ ਲਾਰੇ ਹੀ ਲਾਏ ਹਨ ਅਤੇ ਲੋਕਾਂ ਇਨ੍ਹਾਂ ਦੇ ਵਹਿਕਾਵੇ ਵਿੱਚ ਨਾ ਆਉਣ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਤੋਂ ਖਫ਼ਾ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ....

ਬਠਿੰਡਾ, 01 ਅਪ੍ਰੈਲ : ਬਠਿੰਡਾ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਲੜਕੀ ਦੀ ਹੋਈ ਮੌਤ। ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕੀ ਆਪਣੇ ਬਾਪ ਅਤੇ ਭੈਣ ਨਾਲ ਐਕਟਿਵਾ ਤੇ ਅੱਜ ਆਪਣੀ ਨੌਕਰੀ ‘ਤੇ ਪਹਿਲੇ ਦਿਨ ਹੀ ਜਾ ਰਹੀ ਸੀ ਕਿ ਸ਼ਹਿਰ ਦੇ ਪਾਰਸ ਨਗਰ ਵਿੱਚ ਇੱਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨੋੌ ਐਕਟਿਵਾ ਤੋਂ ਸੜਕ ਤੇ ਡਿੱਗ ਗਏ ਅਤੇ ਪਿੱਛੇ ਤੋਂ ਆ ਰਿਹਾ ਟਰੈਕਟਰ ਇੱਕ ਲੜਕੀ ਤੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਬਾਪ ਅਤੇ ਭੈਣ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।....

ਮੋਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ....