ਪੰਜਾਬ

ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਵੱਲੋਂ ਵਿਚਾਰ ਵਟਾਂਦਰਾ
• ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ ਚੰਡੀਗੜ੍ਹ, 21 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ....
ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਕੈਬਨਿਟ ਕਮੇਟੀ ਨੇ ਲਿਆ ਜਾਇਜ਼ਾ
*ਸਥਾਨਕ ਪੱਧਰ 'ਤੇ ਵੀ ਇਕ ਸਬ ਕਮੇਟੀ ਬਣਾਉਣ ਲਈ ਡੀ.ਸੀ. ਅੰਮ੍ਰਿਤਸਰ ਨੂੰ ਹਦਾਇਤਾਂ ਜਾਰੀ* ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਕੀਤੀ ਸਮੂਲੀਅਤ ਚੰਡੀਗੜ੍ਹ, 21 ਦਸੰਬਰ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਮਿਉਂਸੀਪਲ ਭਵਨ....
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਕਿਸਾਨ ਜਥੇਬੰਦੀਆਂ ਤੇ ਪੁਲਿਸ ਆਹਮੋ-ਸਾਹਮਣੇ, ਸਥਿਤੀ ਬਣੀ ਤਣਾਅਪੂਰਨ
ਜ਼ੀਰਾ : ਮਾਲਬਰੋਜ ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਤੋਂ ਧਰਨਾ ਚੁਕਵਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ। ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ। ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ।....
ਸਕੂਲਾਂ ਦਾ ਸਮਾਂ ਬਦਲਿਆ, 21 ਦਸੰਬਰ ਤੋਂ 21 ਜਨਵਰੀ ਤੱਕ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 20 ਦਸੰਬਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ....
ਡਾ. ਨਿੱਜਰ ਨੇ ਜੂਨੀਅਰ ਡਰਾਫਟਸਮੈਨ, ਕਲਰਕ, ਖੇਤੀਬਾੜੀ ਉਪ ਨਿਰੀਖਕ ਅਤੇ ਇੱਕ ਬੇਲਦਾਰ ਨੂੰ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ
ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 01 ਬੇਲਦਾਰ ਨੂੰ ਅਜ ਇੱਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ....
ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ : ਮੀਤ ਹੇਅਰ
ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ ਸੁਖਾਲੀਆਂ ਦਿੱਤੀਆਂ ਜਾਣ।’ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਨਾਅਰੇ ਤਹਿਤ ਕੰਮ ਕੀਤਾ ਜਾਵੇ। ਇਹ ਗੱਲ ਪ੍ਰਸ਼ਾਸਨਿਕ....
ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ : ਡਾ. ਬਲਜੀਤ ਕੌਰ
ਚੰਡੀਗੜ੍ਹ, 20 ਦਸੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਹ ਅੱਜ ਇਥੇ ਇਕ ਹੋਟਲ ਵਿੱਚ "ਦਿ ਕਰੀਅਰਜ਼ ਆਫ ਪੰਜਾਬ, ਸ਼ੇਪਿੰਗ ਫਿਊਚਰ 2022" ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਪੈਦਾ....
ਡਾ. ਨਿੱਜਰ ਨੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਫਾਇਰ ਟੈਂਡਰ ਗੱਡੀਆ ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ....
ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸਰਵਿਸ 'ਚ 15 ਜੂਨ ਤੋਂ 30 ਨਵੰਬਰ ਤੱਕ 72,378 ਸਵਾਰੀਆਂ ਨੇ ਕੀਤਾ ਸਫ਼ਰ: ਭੁੱਲਰ
ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ....
ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ : ਜੌੜਾਮਾਜਰਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਰਾਸ਼ੀ ਪੰਜਾਬ ਸਮੇਤ ਦੇਸ਼ ਭਰ ਦੇ ਹੋਰਨਾਂ ਸੂਬਿਆਂ ਵਿੱਚ ਸਥਿਤ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ,ਜਿੱਥੇ ਪੰਜਾਬ ਦੇ ਲਾਭਪਾਤਰੀ ਮਰੀਜ਼ਾਂ ਦਾ ਇਸ ਸਕੀਮ ਤਹਿਤ ਮੁਫ਼ਤ ਇਲਾਜ ਕੀਤਾ ਗਿਆ ਹੈ। ਹਾਲ ਹੀ....
ਜਲੰਧਰ ਦੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 2.67 ਕਰੋੜ: ਡਾ ਨਿੱਜਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਲੰਧਰ, 19 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ, ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ....
ਇੱਕ ਹਫ਼ਤੇ ਵਿੱਚ 10 ਕਿਲੋ ਹੈਰੋਇਨ, 13.52 ਕਿਲੋ ਅਫੀਮ ਸਮੇਤ 271 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ ਟੋਲ 573 ਤੱਕ ਪਹੁੰਚਣ 'ਤੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਗਵਾਹਾਂ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ 26....
ਮੁੱਖ ਸਕੱਤਰ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਦੀਆਂ ਮੰਗਾਂ ਨੂੰ ਵਿਚਾਰਨ ਦਾ ਭਰੋਸਾ ਦਿਵਾਇਆ
ਸੂਬਾ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ, ਪੜਾਅਵਾਰ ਸਾਰੇ ਵਿਭਾਗਾਂ ਵਿਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਜੰਜੂਆ ਚੰਡੀਗੜ੍ਹ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ....
ਪੰਜਾਬ ਸਰਕਾਰ ਵੱਲੋਂ ਰੇਤ ਅਤੇ ਬਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ, ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਲੱਗੇਗਾ 2 ਲੱਖ ਦਾ ਜੁਰਮਾਨਾ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਅਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਮੌਕੇ....
ਸਰਕਾਰ ਵੱਲੋਂ ਚਲਾਈ ਯੋਜਨਾ 'ਸਖੀ ਵਨ ਸਟਾਪ ਸੈਂਟਰ' ਇੱਕ ਬਿਹਤਰੀਨ ਉਪਰਾਲਾ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।....