ਪੰਜਾਬ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਸ਼ ਵਾਪਸ ਪਰਤੇ, ਪ੍ਰਧਾਨ ਖੜਗੇ ਅਤੇ ਪ੍ਰਿੰਅਕਾ ਗਾਂਧੀ ਨੂੰ ਮਿਲੇ
ਚੰਡੀਗੜ੍ਹ, 19 ਦਸੰਬਰ (ਗੁਰਭਿੰਦਰ ਗੁਰੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭਾਰਤ ਵਾਪਸ ਆ ਗਏ ਹਨ, ਉਨ੍ਹਾਂ ਭਾਰਤ ਆਉਂਦਿਆਂ ਹੀ ਜਿੱਥੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਹਿਮਾਂਚਲ ਪ੍ਰਦੇਸ਼ ’ਚ ਹੋਈ ਸ਼ਾਨਦਾਰ ਜਿੱਤ ਦੀ ਮੁਬਾਰਕਵਾਦ ਦਿੱਤੀ। ਜਿਸ ਦੀ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵਿੱਟਰ ਦੇ ਫੋਟੋਆਂ ਸ਼ੇਅਰ ਕਰਕੇ ਦਿੱਤੀ ਹੈ। ਜਿਕਰਯੋਗ....
‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਫਿਰ ਆਇਆ ਹਰਕਤ ਵਿੱਚ ਨਾਮਵਰ ਗਾਇਕਾਂ ਦੇ ਟਿਕਾਣਿਆਂ ਤੇ ਕੀਤੀ ਛਾਪਾਮਾਰੀ..!
ਗਾਇਕ ਕਨਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ ਜੱਦੀ ਘਰ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਛਾਪਾਮਾਰੀ ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਦੀ ਛਾਪਾਮਾਰੀ ਕਿਸਾਨੀ ਅੰਦੋਲਨ ਵਿੱਚ ਨਿਭਾਇਆ ਸੀ ਕੰਨਵਰ ਗਰੇਵਾਲ ਅਤੇ ਗਾਇਕ ਰਣਜੀਤ ਬਾਵਾ ਨੇ ਅਹਿਮ ਰੋਲ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਇੱਕ ਵਾਰ ਫਿਰ ਹਰਕਤ ਵਿੱਚ ਆਉਦਾ ਦਿਖਾਈ ਦੇ ਰਿਹਾ ਹੈ ਅੱਜ ਐਨਏਆਈ ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨੀ....
ਪੰਜਾਬ ਵਿਚ ਰੇਤੇ ਦੇ ਸਰਕਾਰੀ ਵਿਕਰੀ ਕੇਂਦਰਾਂ ਦਾ ਕੀਤਾ ਜਾਵੇਗਾ ਉਦਘਾਟਨ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਪੰਜਾਬ ਵਿਚ ਰੇਤੇ ਦੇ ਸਰਕਾਰੀ ਵਿਕਰੀ ਕੇਂਦਰਾਂ ਦਾ ਉਦਘਾਟਨ ਕੀਤਾ ਜਾਵੇਗਾ ਤੇ ਇਹ ਉਦਘਾਟਨ ਪੰਜਾਬ ਦੇ ਖਨਣ ਤੇ ਭੂ ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਹਰਜੋਤ ਬੈਂਸ ਦਾ ਕਹਿਣਾ ਹੈ ਕਿ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਸਸਤੀਆਂ ਦਰਾਂ 'ਤੇ ਰੇਤੇ-ਬੱਜਰੀ ਦੀ ਸਮੱਗਰੀ ਉਪਲੱਬਧ ਕਰਾਉਣ ਲਈ ਇਹ ਵਿਕਰੀ ਕੇਂਦਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਵਿਕਰੀ ਕੇਂਦਰ ਹਰ ਇੱਕ ਜ਼ਿਲ੍ਹੇ ਵਿਚ ਖੋਲ੍ਹਿਆ ਜਾਵੇਗਾ। ਵਿਕਰੀ ਕੇਂਦਰਾਂ 'ਤੇ ਸਮੱਗਰੀ ਦੀ ਕੀਮਤ....
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਮਾਨ ਚੇਨਈ ਪਹੁੰਚੇ, ਨਿਵੇਸ਼ ਲਈ ਵੱਡੇ ਸਨਅਤਕਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਸ਼ਾਮੀਂ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ....
ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਇਨਸਾਫ ਦਿਵਾਉਣਾ ਚਾਹੀਦਾ ਹੈ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਇਨਸਾਫ ਦਿਵਾਉਣਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਕੀਤਾ। ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੰਸ ਵੰਡਣ ਅਤੇ ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਵਕੀਲਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੇਸ਼ੇਵਰ ਵਚਨਬੱਧਤਾ, ਸਮਰਪਣ....
ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ : ਭਗਵੰਤ ਮਾਨ
ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਝਾਰਖੰਡ ਦੀ ਪਛਵਾੜਾ ਖਾਨ ਤੋਂ ਕੋਲੇ ਨਾਲ ਭਰੀ ਪਹਿਲੀ ਰੇਲਗੱਡੀ ਦਾ ਸਵਾਗਤ ਕਰਨ ਲਈ ਰੋਪੜ ਪਹੁੰਚੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਚੁੱਕ ਰਿਹਾ ਹੈ ਕਿਉਂਕਿ ਸੂਬੇ ਦੇ....
ਯੂਪੀ ਦੇ ਮੁੱਖ ਮੰਤਰੀ ਯੋਗੀ ਨਾਲ ਬਾਦਲ ਦੀ ਅਗਵਾਈ ਹੇਠ ਵਫਦ ਨੇ ਕੀਤੀ ਮੁਲਾਕਾਤ, ਮੁੱਖ ਮੰਤਰੀ ਨੇ ਸਿੱਖ ਕੌਮ ਦੇ ਸਾਰੇ ਮਸਲੇ ਹੱਲ ਕਰਨ ਦਾ ਦੁਆਇਆ ਭਰੋਸਾ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨੇ ਸ਼੍ਰੋਮਣੀ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਉਹਨਾਂ ਦੇ ਧਿਆਨ ਵਿਚ ਲਿਆਂਦੇ ਗਏ ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ ਹੈ ਅਤੇ ਨਾਲ ਹੀ ਇਹ ਵੀ ਭਰੋਸਾ ਦੁਆਇਆ ਹੈ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ ਤੇ 2014 ਵਿਚ ਸਹਾਰਨਪੁਰ ਵਿਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿਚ ਸਿੱਖਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ। ਇਹ ਭਰੋਸਾ ਉੱਤਰ....
ਤਰਨਤਾਰਨ ਆਰਪੀਜੀ ਅਟੈਕ ਮਾਮਲੇ ਚ ਵਿੱਚ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ : ਤਰਨਤਾਰਨ ਆਰਪੀਜੀ ਹਮਲਾ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਇਨ੍ਹਾਂ ਮੁਲਜ਼ਮਾਂ ਦੇ ਤਿੰਨ ਸਾਥੀ ਫਰਾਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋ ਮੁਲਜ਼ਮ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਹਨ। ਇਸ ਮਾਮਲੇ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਆਰਪੀਜੀ ਅਟੈਕ ਮਾਮਲੇ ਚ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨ ਵਿੱਚ ਇੱਕ ਮੁਲਜ਼ਮ ਨਾਬਾਲਿਗ ਵੀ ਹੈ। ਡੀਜੀਪੀ ਨੇ....
ਪੰਜਾਬ ’ਚ ਪ੍ਰਸ਼ਾਸਨ, ਕਾਨੂੰਨ ਤੇ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਪੰਜਾਬ ਵਿਚ ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿ‌ਲ੍ਹਿਆਂ ਦਾ "ਪੰਜਾਬ ਬਚਾਓ ਦੌਰਾ" ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਬਾਦਲ, ਜਿਹਨਾਂ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਸੂਬੇ ਵਿਚ ਡਰ....
ਹੋਣਹਾਰ ਵਿਦਿਆਰਥੀਆਂ ਨੂੰ ਉੱਚੇਰੀ ਪੜ੍ਹਾਈ ਅਤੇ ਖੇਡਾਂ ਦੀ ਸਿਖਲਾਈ ਲਈ ਸਾਲਾਨਾ ਸਕਾਲਰਸ਼ਿਪ ਗ੍ਰਾਂਟ ਕੀਤੀ ਪ੍ਰਦਾਨ
ਚੰਡੀਗੜ੍ਹ : ਕਰਮਚਾਰੀਆਂ ਤੱਕ ਉਨ੍ਹਾਂ ਦੇ ਪਰਿਵਾਰ ਰਾਹੀਂ ਪਹੁੰਚਣ ਅਤੇ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਵਿੱਚ, ਜਿਕਿਤਜ਼ਾ ਹੈਲਥਕੇਅਰ ਲਿਮਿਟਡ ਨੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਉੱਚੇਰੀ ਪੜ੍ਹਾਈ ਅਤੇ ਖੇਡਾਂ ਦੀ ਸਿਖਲਾਈ ਵਿੱਚ ਮਦਦ ਕਰਨ ਲਈ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੀ ਸਾਲਾਨਾ ਸਕਾਲਰਸ਼ਿਪ ਗ੍ਰਾਂਟ ਪ੍ਰਦਾਨ ਕੀਤੀ ਹੈ। ਇਸ ਪ੍ਰੋਗਰਾਮ ਨਾਲ ਜਿਕਿਤਜ਼ਾ ਹੈਲਥਕੇਅਰ ਨੇ 108 ਐਂਬੂਲੈਂਸ ਸਟਾਫ ਦੇ ਬੱਚਿਆਂ ਨੂੰ ਸਾਲ 2021-22 ਵਿੱਚ ਉਨ੍ਹਾਂ ਦੇ....
ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਮੁੱਖ ਮੰਤਰੀ ਵੱਲੋਂ ਸ਼ੁਰੂਆਤ
ਚੰਡੀਗੜ੍ਹ : ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ....
ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਵਧਾ ਰਿਹਾ ਹੈ : ਮੁੱਖ ਮੰਤਰੀ ਮਾਨ
ਚੰਡੀਗੜ੍ਹ/ਰੂਪਨਗਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਵਧਾ ਰਿਹਾ ਹੈ ਕਿਉਂਕਿ ਰਾਜ ਦੇ ਕਿਸੇ ਵੀ ਤਾਪ ਬਿਜਲੀ ਘਰ ਨੂੰ ਕੋਲੇ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸੂਬੇ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੇ ਪੁੱਜੇ ਪਹਿਲੇ ਰੈਕ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪੰਜਾਬ....
ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਪੁਲਿਸ ਨੇ ਕੀਤਾ ਲਾਠੀਚਾਰਜ
ਟਾਂਡਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨ ਚੋਲਾਂਗ ਟੋਲ ਪਲਾਜ਼ਾ ਟੋਲ ਮੁਕਤ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਮੁਲਾਜ਼ਮ ਵੀ ਕਾਲੀਆਂ ਝੰਡੀਆਂ ਲੈ ਕੇ ਟੋਲ ਅੱਗੇ ਧਰਨੇ ਉਤੇ ਬੈਠ ਗਏ। ਕਿਸਾਨ ਤੇ ਟੋਲ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਕਿਸਾਨਾਂ ਤੇ....
ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਇੱਕ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਦੇ ਸੈਕਟਰ-40 ਤੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਮੁਲਜ਼ਮ ਲੰਮੇ ਸਮੇਂ ਤੋਂ ਆਈਐਸਆਈ ਲਈ ਜਾਸੂਸੀ ਕਰ ਰਿਹਾ ਸੀ। ਪੰਜਾਬ ਪੁਲਿਸ ਇਸ ਬਾਰੇ ਪਤਾ ਲਗਾਉਣ ਵਿੱਚ ਜੁਟੀ ਹੋਈ ਸੀ। ਅਜਿਹੇ ‘ਚ ਜਾਂਚ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦੋਸ਼ੀ....
ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜਪਾਲ ਪੁਰੋਹਿਤ ਦੇ ਨਾਲ ਸਾਡੇ ਚੰਗੇ ਸਬੰਧ ਹਨ। ਪਰ ਨਾਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਮਾਨ ਸਰਕਾਰ ਵੱਲੋਂ ਯੂਟੀ ਪ੍ਰਸ਼ਾਸਨ ਨੂੰ 3 ਨਾਵਾਂ ਦਾ ਇੱਕ ਪੈਨਲ ਭੇਜਿਆ ਗਿਆ ਹੈ। ਇਸ ਪੈਨਲ ਵਿੱਚ 2012 ਬੈਚ ਦੇ IPS ਸੰਦੀਪ ਗਰਗ, 2012 ਬੈਚ ਦੇ....