ਹੁਸ਼ਿਆਰਪੁਰ : ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ....
ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ....

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਆਪਣਾ 102ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਅਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲੀ ਦਲ....

ਬਜ਼ੁਰਗ ਕੁਰਸੀ ਤੇ ਬੈਠੇ ਜਾਂ ਫੱਟੇ 'ਤੇ, ਇਸ ਨਾਲ ਬੇਅਦਬੀ ਨਹੀਂ ਹੁੰਦੀ : ਰਣਜੀਤ ਸਿੰਘ ਢੱਡਰੀਆਂ ਵਾਲੇਜਲੰਧਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਬੈਠ ਸਕਦੇ ਹਾਂ? ਇੱਥੇ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ 'ਮਿਸ਼ਨ-100 ਫੀਸਦੀ' ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ....

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ....

ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ਉਤੇ ਜ਼ਿੰਮੇਵਾਰ ਹੋਵੇਗਾ : ਮਾਨ
ਚੰਡੀਗੜ੍ਹ /ਨਾਭਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਪਾਰਕ ਸਥਾਪਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰ ਰਹੇ....

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ....

ਅੰਮ੍ਰਿਤਸਰ : ਬੱਸ ਸਟੈਂਡ ਅੰਮ੍ਰਿਤਸਰ ਨੇੜੇ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਔਰਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਣੀ ਵਾਸੀ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਜੋਂ ਹੋਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਮੁਰਦਾਘਰ ਵਿੱਚ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 63 ਸਾਲਾ ਰਾਣੀ ਵਜੋਂ ਹੋਈ ਹੈ। ਮ੍ਰਿਤਕ ਦੇ....

ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁੜ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਸਕੂਲਾਂ, ਕਾਲਜਾਂ, ਸਮੂਹ ਸਰਕਾਰੀ ਅਦਾਰਿਆਂ ਵਿੱਚ, ਨਿੱਜੀ ਦੁਕਾਨਦਾਰਾਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਦੀ ਹਦਾਇਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ ਤੱਕ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਫਰਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ....

ਚੰਡੀਗੜ੍ਹ : ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ....

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ....

ਬਠਿੰਡਾ : ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ। ਇਸ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਹਸਪਤਾਲ ਵਿੱਚ ਦਾਖਲ ਹੈ। ਲੁਟੇਰਿਆਂ ਨੇ ਸ਼ਨੀਵਾਰ ਦੇਰ ਰਾਤ ਘਰ ਵਿੱਚ ਦਾਖਲ ਹੋ ਕੇ ਦੋਹਾਂ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਇਸ ਕਤਲਕਾਂਡ ਦਾ ਖੁਲਾਸਾ ਐਤਵਾਰ ਸਵੇਰੇ ਹੋਇਆ। ਸਹਾਰਾ ਜਨ ਟੀਮ ਦੇ ਮੈਂਬਰ ਸੰਦੀਪ ਸਿੰਘ ਅਤੇ....