ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਬਲ ਦਿੱਤਾ ਦਿੱਤਾ। ਅੱਜ ਇਥੇ ਏ.ਜੀ. ਪੰਜਾਬ ਦੇ ਦਫ਼ਤਰ ਵਿਖੇ ਆਡਿਟ ਸਪਤਾਹ ਦੇ ਸਬੰਧ ਵਿੱਚ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ....
ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ। ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ....

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ....

ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ । ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਆਪਣੇ ਨਾਲ ਲੈ ਗਏ । ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ ਕੀਤਾ। ਜਿਸ ਤਹਿਤ ਹੁਣ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਬਜਾਏ ਹੁਣ ਇਨ੍ਹਾਂ ਸਾਰਿਆਂ ਨੂੰ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਹੋਵੇਗਾ। ਮੁੱਖ ਮੰਤਰੀ ਮੁਤਾਬਕ ਇਨ੍ਹਾਂ ਹੁਕਮਾਂ ਨਾਲ ਜਿੱਥੇ ਵੀ.ਆਈ.ਪੀ ਕਲਚਰ 'ਤੇ ਰੋਕ ਲੱਗੇਗੀ ਉੱਥੇ ਹੀ ਸੂਬਾ ਸਰਕਾਰ ਦਾ ਖਰਚਾ ਵੀ ਘਟੇਗਾ।....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ....

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ । ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ‘ਤੇ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ । ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ....

ਅੰਮ੍ਰਿਤਸਰ : ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਕੀਤੀ ਗਈ 600 ਯੂਨਿਟ ਬਿਜਲੀ ਮੁਆਫ਼ੀ ਦੇ ਅੰਕੜੇ ਦਿੰਦੇ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਜੀਰੋ ਬਿੱਲ ਆਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਦੀ ਦੇ ਵਾਧੇ ਨਾਲ ਜਦੋਂ ਬਿਜਲੀ ਦੀ ਖਪਤ ਹੋਰ ਘੱਟ ਜਾਵੇਗੀ ਤਾਂ 95 ਫੀਸਦੀ ਘਰਾਂ ਨੂੰ ਬਿਜਲੀ ਦਾ ਬਿਲ ਨਹੀਂ ਦੇਣਾ ਪਵੇਗਾ। ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਸ....

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ....

ਚੰਡੀਗੜ੍ਹ /ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੁਨੀਆ ਭਰ 'ਚ 'ਮੈਡੀਕਲ ਸਿੱਖਿਆ' ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦੇ ਦਿੱਤੇ ਗਏ ਹੁਕਮ ਵਾਪਿਸ ਲੈ ਲਏ ਹਨ। ਦੱਸ ਦੇਈਏ ਕਿ ਸਰਕਾਰ ਨੇ 15 ਸਤੰਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ ਕਰਨ ਲਈ ਕਿਹਾ ਸੀ। ਉਦੋਂ ਤੋਂ ਇਹ ਕੰਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਜਾ ਰਿਹਾ ਸੀ। ਕਿਸਾਨਾਂ ਨੂੰ ਪਰਾਲੀ....

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਦੀਆਂ 33 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਮਾਰਚ ਕਰਕੇ ਸੀ2+50% ਫਾਰਮੂਲੇ ਤਹਿਤ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦੂਜੇ ਪੜਾਅ ਦੇ ਸੰਘਰਸ਼ ਦੀ ਸ਼ੁਰੂਆਤ ਦੀ ਜ਼ੋਰਦਾਰ ਧਮਕ ਪਾਈ ਹੈ। ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦੇਸ਼ ਭਰ ’ਚ ਰਾਜਭਵਨਾਂ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ....

ਚੰਡੀਗੜ੍ਹ : ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਐੱਫਆਈਆਰ ਦਰਜ ਕਰ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਐੱਫਆਈਆਰ ਦਰਜ ਨਾ ਕੀਤੀ ਜਾਵੇ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਅਪੀਲ ਕੀਤੀ ਗਈ ਹੈ ਕਿ- ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ....