ਪੰਜਾਬ

ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਮੁੱਖ ਮੰਤਰੀ
ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ....
ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ, ਅੱਠ ਮਹੀਨਿਆਂ ਵਿਚ 21000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਮਾਨਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ, ਅੱਠ ਮਹੀਨਿਆਂ ਵਿਚ 21000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ। ਮੁੱਖ....
ਚੰਡੀਗੜ੍ਹ 'ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ : ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ....
ਸ਼੍ਰੋਅਦ (ਸੰਯੁਕਤ) ਵੱਲੋਂ ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜਮੀਨ ਦੇ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੁੱਦੇ ਤੇ ਜਲਦ ਹੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ....
ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ,ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਸਕੱਤਰ ਨੇ ਲਾਰਜ ਫਾਰਮੈਟ ਫਿਲਮ....
ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ....
ਮੰਤਰੀ ਬੈਂਸ ਦੇ ਹੁਕਮਾਂ ‘ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਮ ਨੂੰ ਬਦਲਣ ਲਈ ਪ੍ਰਕਿਰਿਆ ਆਰੰਭ
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨੂੰ ਬਦਲਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਰੱਖਿਆ ਗਿਆ ਸੀ ਜਿਸ ਨੂੰ ਕਿ ਅੱਜ ਤੱਕ ਕਿਸੇ ਨੇ ਵੀ ਤਬਦੀਲ ਕਰਨ ਬਾਰੇ ਨਹੀਂ ਸੋਚਿਆ ਜਦਕਿ ਹੁਣ ਇਹ ਨਾਮ ਕੰਮ....
ਕੇਂਦਰੀ ਬਜਟ ਨਾਲ ਸਬੰਧਤ ਸੂਬੇ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ
ਚੰਡੀਗੜ੍ਹ : ਕੇਂਦਰੀ ਬਜਟ 2023-24 ਲਈ ਪੰਜਾਬ ਦੇ ਸਾਰੇ ਸੁਝਾਵਾਂ ਅਤੇ ਮੰਗਾਂ ਵਾਲਾ ਇੱਕ ਵਿਆਪਕ ਮੰਗ ਪੱਤਰ ਸੌਂਪਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਸਰਹੱਦੀ ਖੇਤਰ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਨ ਦੇ ਨਾਲ-ਨਾਲ 15ਵੇਂ ਵਿੱਤ ਕਮਿਸ਼ਨ ਦੀ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਕਦ ਕਰਜਾ ਹੱਦ (ਸੀਸੀਐਲ) ਮੁੱਦੇ ਦਾ ਹੱਲ, ਪਰਾਲੀ ਸਾੜਨ ਤੋਂ ਰੋਕਣ ਵਾਲੇ ਕਿਸਾਨਾਂ ਦੀ ਸਹਾਇਤਾ ਲਈ 1,125....
ਸਰਕਾਰ ਬੁੱਢੇ ਨਾਲੇ ਦੀ ਤਰਜ਼ 'ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ
ਚੰਡੀਗੜ੍ਹ : ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ 'ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ....
ਪੰਜਾਬ ਸਰਕਾਰ ਜਲਦੀ ਹੀ ਆਪਣੇ ਇਕ ਹੋਰ ਚੋਣ ਵਾਅਦੇ ਨੂੰ ਕਰਨ ਜਾ ਰਹੀ ਹੈ ਪੂਰਾ : ਮੰਤਰੀ ਬੈਂਸ
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ। ਸਕੂਲ ਆਫ ਐਮੀਨੈੱੱਸ ਦੀ ਸਮੁੱੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ....
ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ....
ਹਲਵਾਰਾ ਏਅਰਪੋਰਟ ਦੇ ਨਿਰਮਾਣ ਦਾ ਕੰਮ ਸ਼ੁਰੂ, ਸਰਕਾਰ ਵੱਲੋਂ 50 ਕਰੋੜ ਰੁਪਏ ਜਾਰੀ
ਚੰਡੀਗੜ੍ਹ : ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਮਾਨ ਸਰਕਾਰ ਵੱਲੋਂ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਸਰਕਾਰ ਵੱਲੋਂ 50 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ, ਪੰਜਾਬ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦਰਮਿਆਨ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ....
ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼
ਚੰਡੀਗੜ੍ਹ : ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲਿਆ ਹੈ। ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ....
ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਧਾਲੀਵਾਲ
ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦਾ ਨਾਪ ਲਿਆ ਗਿਆ ਜੇ ਕਿ ਲੇਟੈਸਟ ਤਕਨੀਕ ਹੈ।ਜੀ.ਆਈ.ਐਸ ਤਕਨੀਕ ਕਾਰਨ 64,878 ਕਿਲੋ ਮੀਟਰ ਪੇਂਡੂ ਲੰਿਕ ਸੜਕਾਂ ਵਿੱਚੋਂ 538 ਕਿੱਲੋ ਮੀਟਰ ਦਾ ਨਾਪ ਦਾ ਫਰਕ....
ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ -: ਹਰਜੋਤ ਸਿੰਘ ਬੈਂਸ
ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ - ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ। ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ....