ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫਤਾਰ ਕਰਨ ਵਿੱਚ ਇੱਕ ਵੱਡੀ ਸਫਲਤਾ ਦਰਜ ਕੀਤੀ ਹੈ। ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ....
ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਦੁਨੀਆ ਭਰ ਵਿੱਚ 21 ਨਵੰਬਰ ਨੂੰ ਮਨਾਏ ਜਾਂਦੇ....

ਚੰਡੀਗੜ੍ਹ : ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਕਰਨ ਇਹ ਹੈ ਕੇ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਤੋਂ ਬਿਨਾ ਜਾਣਕਾਰੀ ਅਨੁਸਾਰ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ ਉਪਲਬਧ ਨਹੀਂ ਹੈ। ਜਿਸ ਕਰਨ ਹੁਣ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ....

ਚੰਡੀਗੜ੍ਹ : ਬੀਤੇ ਕੱਲ੍ਹ ਤੋਂ ਮੀਡੀਆ ਅਤੇ ਸ਼ੋਸ਼ਲ ਮੀਡੀਆ ਤੇ ਪਾਕਿਸਤਾਨ ਵਿੱਚ ਰਹਿ ਰਹੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਸੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ, ਇਸ ਸਬੰਧੀ ਇੱਕ ਗਰੁੱਪ ਵੱਲੋਂ ਅੱਤਵਾਦੀ ਰਿੰਦਾ ਨੂੰ ਮਾਰਨ ਦੀ ਜਿੰਮੇਵਾਰੀ ਵੀ ਲਈ ਗਈ ਸੀ, ਪਰ ਅੱਜ ਸ਼ੋਸ਼ਲ ਮੀਡੀਆ ਤੇ ਰਿੰਦਾ ਸੰਧੂ ਨਾਮ ਦੀ ਇੱਕ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਲਿਖਿਆ ਹੋਇਆ ਹੈ ਕਿ ਮੈਂ ਜਿੰਦਾ ਹਾਂ ਅਤੇ ਚੜ੍ਹਦੀ ਕਲਾ ਵਿੱਚ ਹਾਂ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕਈ ਨਿਊਜ਼ ਚੈਨਲਾਂ ‘ਤੇ ਅਜਿਹੀਆਂ ਖਬਰਾਂ....
ਚੰਡੀਗੜ੍ਹ : ਪੰਜਾਬ ਵਿੱਚ ਹੁਣ ਦੁਕਾਨਾਂ ਅੱਗੇ ਲੱਗੇ ਬੋਰਡ ਪੰਜਾਬੀ ਭਾਸ਼ਾ ਵਿੱਚ ਹੀ ਲਿਖਣੇ ਪੈਣਗੇ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ 21 ਫਰਵਰੀ ਤੱਕ ਦੁਕਾਨਾਂ ’ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ਵਿੱਚ ਲਿਖ ਲੈਣ। ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ 21 ਫਰਵਰੀ ਨੂੰ ਮਨਾਏ ਜਾ....

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਮੁੜ ਜਾਂਚ....

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਂਬਰ ਇੰਚਾਰਜਾਂ ਨਾਲ ਕੀਤੀ ਪਲੇਠੀ ਇਕੱਤਰਤਾ ਦੌਰਾਨ ਸਿੱਖ ਧਰਮ ਦੇ....

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਇਨ੍ਹਾਂ ਵਿਚੋਂ ਇਕ ਅਹਿਮ ਫੈਸਲਾ ਇਹ ਵੀ ਲਿਆ ਗਿਆ ਕਿ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਦੇ ਬਕਾਏ ਬਿੱਲਾਂ ਨੂੰ ਸਰਕਾਰ ਵੱਲੋਂ ਮਾਫ ਕਰ ਦਿੱਤਾ ਗਿਆ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ। ਇਸ....

ਅੰਮ੍ਰਿਤਸਰ : ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ 'ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ kਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ....

ਸਿੱਧਵਾਂ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਬੇਅੰਤ ਸਮਰੱਥਾ ਹੈ। ਸਥਾਨਕ ਸੀ.ਟੀ. ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਇਥੋਂ ਦੇ ਨੌਜਵਾਨਾਂ ਦੀ ਤਾਕਤ ਦੇਸ਼ ਦੀ ਤਕਦੀਰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਸਮਾਜ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਸਕਦੇ ਹਨ ਅਤੇ ਭਗਵੰਤ....

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਪਹਿਲੀ ਵਾਰੀ ਵਿਦੇਸ਼ ਜਾ ਰਹੇ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਐਤਵਾਰ ਨੂੰ ਘਰ ਆਏ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਕੇ ਕਿਹਾ ਸੀ ਕਿ....

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲਮਪੁਰ ਵਾਸੀ ਊਧਮ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵੱਲੋਂ 15 ਵਿਅਕਤੀਆਂ ਵਿਰੁੱਧ ਉਨ੍ਹਾਂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੀਂ ਪੈਨਸ਼ਨ....

ਚੰਡੀਗੜ੍ਹ : ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਅੱਜ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ 16 ਸਰਕਾਰੀ....

ਚੰਡੀਗੜ੍ਹ : ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ। ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ....