ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪੀਣ ਵਾਲੇ ਪਾਣੀ ਦੀ ਕਮੀ ਹੈ, ਉਥੇ ਪੈਂਡਿੰਗ ਟਿਊਬਵੈਲਾਂ ਨੂੰ ਪਹਿਲ ਦੇ ਆਧਾਰ ’ਤੇ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਬਜ਼ੁਰਗਾਂ ਤੇ ਪਤਵੰਤਿਆਂ ਤੋਂ ਟਿਊਬਵੈਲਾਂ ਦੇ ਉਦਘਾਟਨ ਕਰਵਾਏ ਜਾ ਰਹੇ ਹਨ। ਉਹ ਅੱਜ ਵਾਰਡ ਨੰਬਰ 16 ਦੀ ਆਕਾਸ਼ ਕਲੋਨੀ ਵਿਚ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ....
ਪੰਜਾਬ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਰੇਲਵੇ ਮੰਤਰੀ ਭਾਰਤ ਸਰਕਾਰ ਸ਼੍ਰੀ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਮਥੁਰਾ, ਵਰਿੰਦਾਵਨ ਨਾਲ ਜੋੜਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਲਈ ਨਗਰ ਨਿਗਮ ਹੁਸ਼ਿਆਰਪੁਰ ਨੂੰ ਐਨ.ਓ.ਸੀ. ਦੇਣ ਦੀ ਵੀ ਅਪੀਲ ਕੀਤੀ ਹੈ। ਰੇਲਵੇ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ (ਕੋਡ ਐਚ.ਏ.ਐਕਸ) ਜ਼ਿਲ੍ਹੇ ਦਾ....

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।ਵੜਿੰਗ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਿਸ ਦਰ 'ਤੇ ਕਰਜ਼ਾ ਲੈ ਰਹੀ ਹੈ, ਉਸ ਨਾਲ ਪਹਿਲਾਂ ਹੀ ਕਰਜ਼ਈ ਸੂਬੇ ਦੇ ਕਰਜੇ 'ਚ ਘੱਟੋ-ਘੱਟ 1 ਲੱਖ ਕਰੋੜ ਰੁਪਏ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿੱਚ ਸੂਬੇ ਨੇ 11,464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸਦਾ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਹਨਾਂ ਨਾਲ ਪਾਰਟੀ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਕੇਂਦਰੀ ਰਾਜ ਲਾਗੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਦਫਤਰ ਸਾਰੇ ਸੂਬਿਆਂ ਵਿਚ ਖੋਲ੍ਹਣ ਦੇ ਬਿਆਨ ਦੀ ਪ੍ਰੋੜਤਾ ਕੀਤੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ....

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਜ਼ਰ ਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ....

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ ਚਿੰਤਾ ਦਾ ਕਾਰਨ ਹਨ । ਬਾਜਵਾ ਨੇ ਕਿਹਾ, ਭਗਵੰਤ ਮਾਨ ਵੱਲੋਂ ਕੀਤੇ ਗਏ ਵੱਡੇ ਦਾਅਵੇ ਕਿ ਜਦੋਂ ਤੋਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ....

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ....

ਪਟਿਆਲਾ : ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ....

ਚੰਡੀਗੜ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ....

ਚੰਡੀਗੜ੍ਹ : ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।....

ਐਸ.ਏ.ਐਸ.ਨਗਰ : ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ।....

ਚੰਡੀਗੜ੍ਹ : ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ....