ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਹਲਕਾਵਾਰ ਅਬਜ਼ਰਵਰਾਂ ਦਾ ਸਾਥ ਦੇ ਕੇ ਜਥੇਬੰਦਕ ਢਾਂਚਾ ਮੁਕੰਮਲ ਕਰਵਾਉਣਗੇ। ਸ. ਬਾਦਲ ਨੇ ਦੱਸਿਆ ਕਿ ਸ. ਰਣਜੀਤ ਸਿੰਘ ਗਿੱਲ ਜ਼ਿਲ੍ਹਾ ਰੋਪੜ ਦੇ ਅਬਜ਼ਰਵਰ ਅਤੇ ਸ....
ਪੰਜਾਬ

ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਦੌਰਾਨ ਮੁੱਖ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ....

ਪਟਿਆਲਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਸੂਬਾ ਸਰਕਾਰ ਦੀ ਤਰਜੀਹ ਹੈ ਤੇ ਇਸ ਕਾਰਜ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸੀ.ਈ.ਪੀ.ਡਬਲਿਊ.ਡੀ. ਵੱਲੋਂ ਡੀ.ਐਸ.ਐਸ.ਏ., ਈ.ਐਮ.ਆਰ.ਸੀ. ਅਤੇ ਐਨ.ਐਸ.ਐਸ. ਵਿਭਾਗ ਵੱਲੋ ਕਰਵਾਏ 'ਜਾਗਰੂਕਤਾ ਮੁਹਿੰਮ: ਦਿਵਿਆਂਗ ਜੀਆਂ ਦੇ ਹਕੂਕ'....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.)ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ। ਮੁੱਖ ਮੰਤਰੀ ਨੇ ਇੱਥੇ ਆਪਣੇ ਨਿਵਾਸ ਸਥਾਨ `ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ....

ਚੰਡੀਗੜ੍ਹ : ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ....

ਚੰਡੀਗੜ੍ਹ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਪੰਜਾਬ ਦੀਆਂ ਪੰਜ ਨਗਰ ਕੌਂਸਲਾਂ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਪਾਰਟੀ ਦੇ ਮੁੱਖ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ਦੇ ਖਰਚ ਵਾਸਤੇ ਸੂਬੇ ਦੇ ਸਰਕਾਰੀ ਖਜ਼ਾਨੇ ਵਿਚੋਂ ਕਰੋੜਾਂ ਰੁਪਏ ਕਿਉਂ ਖਰਚ ਕਰ ਰਹੇ ਹਨ ਅਤੇ ਰਾਜ ਸਰਕਾਰ ਨੇ ਫਿਕਸ ਵਿੰਗ ਹਵਾਈ ਜਹਾਜ਼ ਖਰੀਦਣ ਦਾ ਫੈਸਲਾ ਕਿਉਂ ਕੀਤਾ ਹੈ ਜਦੋਂ ਕਿ ਇਸ ਕੋਲ ਪਹਿਲਾਂ ਹੀ ਹੈਲੀਕਾਪਟਰ ਮੌਜੂਦ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ....

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇੱਥੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ....

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਜਾਂ ਭਲਾਈ ਸਕੀਮਾਂ ਦੀ ਸਪੁਰਦਗੀ ਵਿੱਚ ਦੇਰੀ ਕਾਰਨ ਫੰਡਾਂ ਦੇ ਅਣਵਰਤੇ ਰਹਿ ਜਾਣ ਦੇ ਮੁੱਦੇ ਨੂੰ ਗੰਭੀਰਤਾ....

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਉੱਚ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਨ ਲਈ ਕਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਰਕੇ ਕੌਮੀ ਪੱਧਰ ‘ਤੇ ਪੰਜਾਬ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਘਟਨਾਵਾਂ ਬਾਬਤ ਸੁਪਰੀਟ ਕੋਰਟ, ਕੌਮੀ ਹਵਾ ਕੁਆਲਿਟੀ ਕਮਿਸ਼ਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਸਖਤ ਟਿੱਪਣੀਆਂ....

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਦੀ ਕੀਤੀ, ਜਦੋਂ ਕਿ 2019 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਇਹ ਪ੍ਰਾਜੈਕਟ ਉਲੀਕਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਸ ਸਾਲ ਦਸੰਬਰ ਵਿੱਚ ਇਨਵੈਸਟ ਪੰਜਾਬ ਸੰਮੇਲਨ ਦੌਰਾਨ ਇਸ ਦੇ ਸੀਓਓ ਓਲੀਵਰ ਲੁਡਟਕੇ....

ਚੰਡੀਗੜ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਭਲਾਈ ਲਈ....

ਚੰਡੀਗੜ੍ਹ : ਪੰਜਾਬ ਦੀ 'ਆਪ' ਸਰਕਾਰ ਹਾਈਟੈਕ ਜਹਾਜ਼ ਕਿਰਾਏ 'ਤੇ ਲੈਣ ਜਾ ਰਹੀ ਹੈ। ਪੰਜਾਬ ਸਰਕਾਰ ਫਰਾਂਸ ਵਿੱਚ ਬਣੇ ਹਾਈਟੈਕ ਡਸਾਲਟ ਫਾਲਕਨ 2000 ਜਹਾਜ਼ ਕਿਰਾਏ ’ਤੇ ਲਵੇਗੀ। ਇਸ ਆਧੁਨਿਕ ਜਹਾਜ਼ ਦੀ ਯਾਤਰੀ ਸਮਰੱਥਾ 19 ਹੈ। 'ਆਪ' ਸਰਕਾਰ ਇਸ ਦੀ ਵਰਤੋਂ ਵੀਆਈਪੀ ਮੂਵਮੈਂਟ ਲਈ ਚਾਰਟਰ ਸੇਵਾ ਵਜੋਂ ਕਰੇਗੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕੋਲ ਇਸ ਵੇਲੇ ਇੱਕ ਹੈਲੀਕਾਪਟਰ ਹੈ, ਜਿਸ ਦੀ ਵਰਤੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀ ਕਰਦੇ ਹਨ। ਹੁਣ ਸੂਬਾ ਸਰਕਾਰ ਡਸਾਲਟ ਫਾਲਕਨ 2000 ਜਹਾਜ਼....

ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਵਿਊ 9 ਅਤੇ 10 ਨਵੰਬਰ ਨੂੰ ਸਵੇਰੇ 10....