ਪੰਜਾਬ

ਪਹਿਲੇ ਛੇ ਮਹੀਨਿਆਂ ਵਿੱਚ ਪੰਜਾਬ ਨੂੰ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ
ਚੰਡੀਗੜ੍ਹ, 14 ਅਕਤੂਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ....
ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ
ਚੰਡੀਗੜ੍ਹ : ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਬਠਿੰਡਾ ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ....
ਸਿਹਤ ਮੰਤਰੀ ਜੌੜਾਮਾਜਰਾ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ
ਚੰਡੀਗਡ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ ਕੀਤੀ।ਇਸ ਮੌਕੇ ਦੁੱਧ ਤੋਂ ਬਣੀਆਂ ਵਸਤਾਂ ਦੇ 10 ਸੈਂਪਲ ਲਏ ਗਏ। ਸ. ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ....
ਪੰਜਾਬ ਕੋਲ ਪਾਣੀ ਨਹੀਂ ਹੈ, ਐੱਸ.ਵਾਈ. ਐੱਲ ਨਹੀਂ ਬਣਾਵਾਂਗੇ : ਭਗਵੰਤ ਮਾਨ
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ 'ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ. ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ....
ਸ਼੍ਰੋਮਣੀ ਕਮੇਟੀ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਕੀਤਾ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ....
ਰਾਜਪੁਰਾ ਤੇ ਪਟਿਆਲਾ 'ਚ ਸੇਵਾ ਕੇਂਦਰਾਂ ਦਾ ਮੰਤਰੀ ਮੀਤ ਹੇਅਰ ਨੇ ਜਾਇਜ਼ਾ ਲਿਆ
ਰਾਜਪੁਰਾ : ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰਾਜਪੁਰਾ ਅਤੇ ਪਟਿਆਲਾ ਦੇ ਸੇਵਾ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਆਪਣੇ ਕੰਮਾਂ-ਕਾਰਾਂ ਲਈ ਇੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਲਈ ਸੁਵਿਧਾ ਦੀ ਥਾਂ ਦੁਵਿਧਾ ਬਣ ਚੁੱਕੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਦੇ ਹੋਏ ਇੱਥੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਂਆਂ ਪਹਿਲਕਦਮੀਆਂ....
ਪ੍ਰਧਾਨ ਮੋਦੀ ਨੇ ਸਿੱਖ ਭਾਈਚਾਰੇ ਨੂੰ ਵੰਦੇ ਭਾਰਤ ਟ੍ਰੇਨ ਦਾ ਦਿੱਤਾ ਤੋਹਫਾ : ਇਕਬਾਲ ਲਾਲਪੁਰਾ
ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾ ਲਈ ਤੇ ਹੋਲਾ ਮਹਲਾ ਮਨਾਉਣ ਵਾਲੀਆਂ ਸੰਗਤਾਂ ਲਈ ਤੇਜ਼ ਗਤੀ ਦੀ ਟ੍ਰੇਨ ਅੱਜ ਤੱਕ ਨਹੀਂ ਸੀ। ਸਿੱਖ ਪੰਥ ਦੀ ਚਿਰੋਕਣੀ ਮੰਗ ਸੀ ਕਿ ਸ਼ਤਾਬਦੀ ਗੱਡੀ ਸ਼ਰਧਾਲੂਆਂ ਵਾਸਤੇ ਲਗਾਈ ਜਾਵੇ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਨਵੀਂ ਦਿੱਲੀ ਤੋਂ ਉਨਾ (ਹਿਮਾਚਲ ਪ੍ਰਦੇਸ਼) ਤੱਕ ਵੰਦੇ ਭਾਰਤ ਰੇਲਗੱਡੀ ਲਾ ਕੇ ਜੋ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਵਿੱਚ ਸਿਰਫ ਇੱਕ-ਇੱਕ ਰੇਲਵੇ ਸਟੇਸ਼ਨ 'ਤੇ ਹੀ ਰੁਕਣੀ ਹੈ, ਉਹ ਵੀ ਸਿਰਫ....
ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਮੰਤਰੀ ਦੇ ਹੁਕਮਾਂ 'ਤੇ ਕੀਤਾ ਗਿਆ ਸਰਵੇ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਵਲੋਂ ਕੀਤਾ ਗਿਆ। ਸਰਵੇ ਸਬੰਧੀ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 04 ਅਗਸਤ 2022 ਨੂੰ ਉਨ੍ਹਾਂ ਨੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ....
ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10....
ਅਧਿਆਪਕ ਯੂਨੀਅਨ ਨੂੰ ਬਦਲੀਆਂ ਲਈ ਪੱਤਰ ਜਾਰੀ ਕਰਨ ਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਰੋਸਾ
ਚੰਡੀਗੜ੍ਹ : ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 3704 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਕੱਲ੍ਹ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਸਰਕਟ ਹਾਊਸ ਚੰਡੀਗੜ੍ਹ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਗਾਂ ਬਦਲੀਆਂ ਅਤੇ ਪੰਜਾਬ ਦਾ ਪੇ-ਸਕੇਲ ਲਾਗੂ ਕਰਨ ਨੂੰ ਲੈ ਕੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਸਿੱਖਿਆ ਮੰਤਰੀ ਨੂੰ ਦੱਸਿਆ ਗਿਆ ਕਿ 3704 ਮਾਸਟਰ ਕੇਡਰ ਦੇ ਅਧਿਆਪਕ ਲਗਭਗ 2 ਸਾਲ ਤੋਂ ਆਪਣੇ....
ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਹੋਏ ਖ਼ਫ਼ਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਖ਼ਫ਼ਾ ਹੋ ਗਏ ਹਨ। ਸਿੱਟੇ ਵਜੋਂ ਕਮੇਟੀ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ 18 ਅਕਤੂਬਰ 2022 ਨੂੰ ਕਮੇਟੀ ਦੀ ਮੀਟਿੰਗ ਸਮੇਂ ਤਲਬ ਕੀਤਾ ਹੈ, ਤਾਂ ਕਿ ਉਨ੍ਹਾਂ ਤੋਂ ਜ਼ਬਾਨੀ ਪੁੱਛ ਪੜ੍ਹਤਾਲ ਕੀਤੀ ਜਾ ਸਕੇ, ਕਿ ਉਨ੍ਹਾਂ ਨੇ ਕਮੇਟੀ ਵੱਲੋਂ ਮੰਗੀ ਗਈ ਜਾਣਕਾਰੀ ਸਮੇਂ ਸਿਰ ਕਿਉਂ ਨਹੀਂ ਦਿੱਤੀ। ਇਨ੍ਹਾਂ ਦੋ ਆਲਾ ਅਫ਼ਸਰਾਂ ਵਿੱਚ ਪ੍ਰਿੰਸੀਪਲ ਸੈਕਟਰੀ ਹੋਮ ਤੇ ਜਸਟਿਸ....
ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਬਣਿਆ ਚਰਚਾ ਦਾ ਵਿਸ਼ਾ
ਬਰਨਾਲਾ (ਗੁਰਭਿੰਦਰ ਗੁਰੀ) : ਅੱਜ ਇੱਕ ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੋਸਟਰ ਵਿੱਚ ਲਿਖੇ ਅਨੁਸਾਰ ਸੁੰਦਰ ਲੜਕੀਆਂ ਦਾ ਮੁਕਾਬਲਾ ਜੋ ਆਉਣ ਵਾਲੀ 23 ਅਕਤੂਬਰ ਨੂੰ ਦੁਪਿਹਰ 12 ਤੋਂ 2 ਵਜੇ ਤੱਕ ਬਠਿੰਡਾ ਦੇ ਹੋਟਲ ਸਵੀਟ ਮਿਲਨ ਵਿਖੇ ਰੱਖਿਆ ਗਿਆ ਹੈ। ਇਸ ਮੁਕਾਬਲੇ ਵਿੱਚ ਸਿਰਫ ਜਨਰਲ ਕਾਸਟ ਦੀਆਂ ਲੜਕੀਆਂ ਨੂੰ ਹੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਜੋ ਲੜਕੀ ਜੇਤੂ ਬਣੇਗੀ, ਉਸ ਨੂੰ ਕੈਨੇਡਾ ਵਿੱਚ ਪੱਕੇ ਐਨਆਰਆਈ ਜਨਰਲ ਕਾਸਟ ਨਾਲ....
ਮੁੱਖ ਮੰਤਰੀ ਐਸ ਵਾਈਐਲ  ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕੇਜਰੀਵਾਲ ਦੇ ਦਬਾਅ ਹੇਠ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨਗੇ। ਇਥੇ....
ਭਗਵੰਤ ਮਾਨ ਸਰਕਾਰ ਵਾਤਾਵਰਣ ਸੰਭਾਲ ਪ੍ਰਤੀ ਗੰਭੀਰ-ਗੁਰਮੀਤ ਸਿੰਘ ਮੀਤ ਹੇਅਰ
ਪਟਿਆਲਾ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਗੁਰਮੀਤ ਸਿੰਘ ਮੀਤ ਹੇਅਰ, ਜ਼ਿਨ੍ਹਾਂ ਕੋਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵੀ ਹਨ, ਨੇ....
ਮੀਟਿੰਗ ਤੋਂ ਪਹਿਲਾਂ ਮਾਨ ਨੂੰ ਕੈਪਟਨ ਅਮਰਿੰਦਰ ਦੀ ਤਜਰਬੇਕਾਰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇਕ ਵੀ ਬੁੰਦ ਨਹੀਂ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੇ ਸਟੈਂਡ 'ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ਵਿੱਚ ਕੋਈ ਅਸਪਸ਼ਟਤਾ ਨਹੀਂ ਹੈ ਜੋ ਭਵਿੱਖ ਵਿੱਚ ਰਾਜ ਲਈ ਮਹਿੰਗਾ ਸਾਬਤ ਹੋ ਸਕਦਾ ਹੈ”, ਉਨ੍ਹਾਂ ਨੇ ਮਾਨ ਨੂੰ ਸੁਚੇਤ ਕਰਦਿਆਂ ਕਿਹਾ,....