ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਕਾਂਸਟੇਬਲ ਲਈ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ ਤੋਂ, ਹੈਡ ਕਾਂਸਟੇਬਲ 787 ਲਈ ਪ੍ਰੀਖਿਆ 15 ਅਕਤੂਬਰ ਨੂੰ ਅਤੇ ਸਬ ਇੰਸਪੈਕਟਰ 560 ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਾਰਸ਼ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੀ ਦਿਨੀਂ....
ਪੰਜਾਬ

ਡੀਗੜ੍ਹ : ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ। ਸਮਾਜ ਦੇ ਬੇਸਹਾਰਾ ਵਰਗਾਂ ਨੂੰ, ਖਾਸ ਤੌਰ 'ਤੇ, ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈ ਰਿਹਾ ਹੈ, ਕਿਉਂਕਿ ਪੰਜਾਬ ਵਿੱਚ ਜਨਤਕ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚਾ ਗੰਭੀਰ ਸੰਕਟ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ....

ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ....

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ....

ਚੰਡੀਗੜ੍ਹ : ਪਿਛਲੇ ਦਿਨੀਂ ਅਮਰੀਕਾ ਵਿੱਚ ਅਗਵਾਹ ਹੋਏ ਪਰਿਵਾਰ ਸਮੇਤ 8 ਮਹੀਨੇ ਦੇ ਬੱਚੀ ਦੀ ਕਤਲ ਖ਼ਬਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ @drsjiashankar ਨੂੰ ਟਵੀਟ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕੈਲੀਫੋਰਨੀਆ ਦੇ ਸੈਰਿਫ ਨੇ ਕਿਹਾ ਕਿ ਅਗਵਾ ਕੀਤਾ ਗਿਆ ਪੰਜਾਬੀ ਪਰਿਵਾਰ ਇੱਕ ਬਾਗ ਵਿੱਚ ਮ੍ਰਿਤਕ ਮਿਲਿਆ ਹੈ। ਪਰਿਵਾਰ ਵਿੱਚ ਇੱਕ ਬੱਚਾ ਮਾਤਾ ਪਿਤਾ ਅਤੇ ਇੱਕ ਚਾਚਾ ਸ਼ਾਮਲ ਹਨ। ਮਰਸਡ ਕਾਉਂਟੀ ਵਿੱਚ ਅਗਵਾ ਕੀਤੇ ਗਏ....

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ....

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ਵਿੱਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ ਅੰਨ੍ਹੇਵਾਹ ਪਾਲਣਾ ਕਰਕੇ ਲੋਕਾਂ ਦੇ ਫਤਵੇ ਨੂੰ ਬਰਬਾਦ ਨਾ ਹੋਣ ਦੇਣ।ਬਾਜਵਾ ਨੇ ਆਪਣੀਆਂ ਉਪਰੋਕਤ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ....

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ , ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ ਅਤੇ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਦਿੱਲੀ ਦੇ ਫੇਲ੍ਹ ਸਿੱਖਿਆ ਮਾਡਲ ਦੀ ਗੁਜਰਾਤ ਵਿਚ ਇਸ਼ਤਿਹਾਰਬਾਜ਼ੀ ’ਤੇ ਪੰਜਾਬ ਦੇ ਕਰੋਡਾਂ ਰੁਪਏ ਕਿਉਂ ਖਰਚ ਕੀਤੇ ਜਾਰਹੇ ਹਨ ਜਦੋਂ ਕਿ ਸਿੱਖਿਆ ਦੇ ਮਾਮਲੇ ਵਿਚ ਤਿੰਨ ਕੌਮੀ ਸਰਵੇਖਣਾਂ ਵਿਚ ਪੰਜਾਬ ਦੀ ਕਾਰਗੁਜ਼ਾਰੀ ਦਿੱਲੀ ਨਾਲੋਂ ਕਿਤੇ ਜ਼ਿਆਦਾ ਚੰਗੀ ਸਾਬਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਨਤਕ ਪੈਸਾ ਇਸ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਹਿਯੋਗ ਦੀ ਮੰਗ ਕੀਤੀ।ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਆਲਮੀ ਪਿੰਡ ਵਜੋਂ ਉੱਭਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰੁਝਾਨਾਂ....

ਮੁਹਾਲੀ : ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ ਦੁਸਹਿਰੇ (ਵਿਜੈਦਸ਼ਮੀ) ਦੇ ਪਵਿੱਤਰ ਮੌਕੇ ਦੇਸ਼ ਵਾਸੀਆਂ ਖਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ।....

ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਤਿਆਗਣ ਦੀ ਪ੍ਰੇਰਨਾ ਦਿੰਦਾ ਹੈ : ਡਾ. ਗੁਰਪ੍ਰੀਤ ਕੌਰ ਦੋਰਾਹਾ : " ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵੱਲੋਂ ਪੁਰਾਣੀ ਅਨਾਜ ਮੰਡੀ ਦੋਰਾਹਾ ਵਿੱਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਸਿ਼ਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੀ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ। ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ....

ਅੰਮ੍ਰਿਤਸਰ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀਸੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ....