ਪੰਜਾਬ

ਬੇਰੋਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ, ਸੰਘਰਸ਼ ਜਾਰੀ ਰੱਖਣ ਦਾ ਐਲਾਨ
ਬੀਤੇ ਦਿਨੀਂ ਗੁਰਦਾਸਪੁਰ ਦੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਉਹ ਬੇਨਤੀਜਾ ਰਹੀ। ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਜ਼ੁਬਾਨੀ ਭਰੋਸਾ ਦਿੱਤਾ ਗਿਆ ਪਰ ਅਧਿਆਪਕ ਲਿਖਤੀ ਵਿਚ ਭਰੋਸਾ ਦੇਣ ਦੀ ਗੱਲ ‘ਤੇ ਅੜੇ ਰਹੇ। ਬੇਰੋਜ਼ਗਾਰ ਅਧਿਆਪਕਾਂ ਦਾ....
CRPF ’ਚ ਅਫ਼ਸਰ ਬਣਨ ਦਾ ਸੁਨਹਿਰੀ ਮੌਕਾ, ਅਰਜ਼ੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ
ਸੀਆਰਪੀਐੱਫ ਭਰਤੀ 2021: ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ CRPF) ਵਿਚ ਅਧਿਕਾਰੀ ਬਣਨ ਦਾ ਸੁਪਨਾ ਵੇਖ ਰਹੇ ਨੌਜਵਾਨਾਂ ਲਈ ਇਕ ਸੁਨਹਿਰੀ ਮੌਕਾ ਹੈ। ਇਸ ਲਈ (ਸੀਆਰਪੀਐਫ ਭਰਤੀ 2021) ਸੀਆਰਪੀਐਫ ਨੇ ਸਹਾਇਕ ਕਮਾਂਡੈਂਟ (ਸਿਵਲ/ਇੰਜੀਨੀਅਰ) ਦੀਆਂ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣਾ ਚਾਹੁੰਦੇ ਹਨ (ਸੀਆਰਪੀਐਫ ਭਰਤੀ 2021), ਸੀਆਰਪੀਐਫ ਦੀ ਅਧਿਕਾਰਤ ਵੈਬਸਾਈਟ crpf.gov.in ’ਤੇ ਜਾ ਕੇ ਨਿਰਧਾਰਤ ਫਾਰਮੈਟ ਵਿੱਚ....
ਸੁਰਿੰਦਰਪਾਲ ਗੁਰਦਾਸਪੁਰ ਵੱਲੋਂ ਮਰਨ ਵਰਤ ਕੀਤਾ ਗਿਆ ਖਤਮ, ਬੇਰੋਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਅੱਜ ਹੋਵੇਗੀ ਮੀਟਿੰਗ
ਬੇਰੋਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟੇ ਹੋਏ ਸਨ। ਉਨ੍ਹਾਂ ਵੱਲੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਸਵੇਰੇ ਲਗਭਗ 6 ਵਜੇ ਸਮਾਪਤ ਹੋ ਗਿਆ। ਅੱਜ ਦੁਪਹਿਰ ਨੂੰ 2 ਵਜੇ ਕੈਪਟਨ ਸੰਦੀਪ ਸੰਧੂ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ ਤੇ ਬੇਰੋਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸਬੰਧੀ....
ਬ੍ਰਹਮ ਮੋਹਿੰਦਰਾ ਦੀ ਮੌਜੂਦਗੀ ‘ਚ ਸ਼ਿਕਾਇਤਾਂ ਦੇ ਹੱਲ ਕਾਰਨ ਨਗਰ ਨਿਗਮ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ,
ਬ੍ਰਹਮ ਮੋਹਿੰਦਰਾ ਸਥਾਨਕ ਸਰਕਾਰਾਂ ਮੰਤਰੀ ਦੀ ਮੌਜੂਦਗੀ ‘ਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕਰਮਚਾਰੀਆਂ ਦੀ ਹੜਤਾਲ ਅੱਜ ਖਤਮ ਹੋ ਗਈ। ਜਾਣਕਾਰੀ ਦਿੰਦਿਆਂ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ਵਿਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ ਤੇ ਹੁਣ ਸ਼ਹਿਰੀ ਸਥਾਨਕ ਇਕਾਈਆਂ ਨੂੰ ਇਸ ਅਧੀਨ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦੇ ਦਿੱਤੇ ਗਏ ਹਨ ਅਤੇ ਇੱਕ....
ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ
ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਬਿਜਲੀ ਮੁਲਾਜ਼ਮਾਂ ਨੇ ਇੱਥੇ ਪਾਵਰਕਾਮ ਤੇ ਟਰਾਂਸਕੋ ਦੇ ਮੁਖ ਦਫ਼ਤਰ ਪਟਿਆਲਾ ਦੇ ਤਿੰਨਾਂ ਗੇਟਾਂ ਅੱਗੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਮੁੱਖ ਦਫ਼ਤਰ ਦਾ ਕੰਮ ਠੱਪ ਰਿਹਾ | ਇਸ ਉਪਰੰਤ ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਇਹ ਮੰਗ ਪੱਤਰ ਕਰਮਜੀਤ ਸਿੰਘ ਐਸ.ਡੀ.ਐਮ. ਨੇ ਪ੍ਰਾਪਤ ਕਰਕੇ ਇਕ-ਦੋ ਦਿਨ ਵਿਚ ਪੈਨਲ ਮੀਟਿੰਗ ਦੇਣ ਦਾ ਭਰੋਸਾ ਦਿੱਤਾ | ਇਹ ਰੋਸ....
ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁਹੱਈਆ ਹੋਣਗੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਸੂਬੇ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਸਮੇਂ ਲਿਆ ਗਿਆ । ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰੇਸ਼ਾਨੀ ਰਹਿਤ ਨਾਗਰਿਕ ਸੇਵਾਵਾਂ ਮੁੱਹਈਆ ਕਰਵਾਉਣਾ ਹੈ ਤਾਂ ਕਿ ਉਨ੍ਹਾਂ ਨੂੰ ਵਾਰ-ਵਾਰ....
15 ਸਾਲ ਦੇ ਲੜਕੇ ਨੇ ਕੀਤੀ ਖ਼ੁਦਕੁਸ਼ੀ
ਇਹ ਮਾਮਲਾ ਗੁਰਦਾਸਪੁਰ ਨਜਦੀਕ ਪਿੰਡ ਗੋਹਤ ਪੋਖਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ 15 ਸਾਲ ਦੇ ਲੜਕੇ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਲੜਕੇ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਤੋਂ ਹੋਈ ਹੈ। ਦੱਸ ਦਈਏ ਕਿ ਇਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਨੇ ਘਰ ਵਿਚ ਮਾਮੂਲੀ ਝਗੜੇ ਤੋਂ ਬਾਅਦ ਅਜਿਹਾ ਕਰ ਲਿਆ ਗਿਆ । ਇਸ ਦੀ ਲਾਸ਼ ਤਕਰੀਬਨ 13 ਦਿਨਾਂ ਤੋਂ ਬਾਅਦ ਬੱਬੇ ਹਾਲੀ ਪੁਲ ਦੇ ਨਜ਼ਦੀਕ ਨਹਿਰ ਵਿੱਚੋਂ ਮਿਲੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੀੜਤ ਪਰਿਵਾਰ ਦੀ ਮਾਲੀ ਹਾਲਤ ਜ਼ਿਆਦਾ....
ਕਰੋਨਾ ਦੀ ਅੱਖ ‘ਤੇ ਹੁਣ ਜਾਨਵਰ ਵੀ ਆਉਣ ਲੱਗੇ !
ਕਰੋਨਾ ਨੇ ਜਿੱਥੇ ਸੰਸਾਰ ਦੇ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਣ ਦਾ ਡਰ ਪਾਇਆ ਹੋਇਆ ਹੈ , ਉੱਥੇ ਹੁਣ ਇਸ ਮਹਾਂਮਾਰੀ ਨੇ ਬੇਜੁਬਾਨ ਜਾਨਵਰਾਂ ਨੂੰ ਵੀ ਆਪਣੀ ਲਪੇਟ ਵਿੱਚ ਝੋਕਣਾ ਸੁਰੂ ਕਰ ਦਿੱਤਾ ਹੈ । ਅਜਿਹੀ ਹੀ ਘਟਨਾ ਹੁਣ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਨਜ਼ਦੀਕ ਦੇਖਣ ਨੂੰ ਮਿਲੀ ਹੈ। ਇੱਥੋਂ ਨੇੜੇ ਪੈਂਦੇ ਇੱਕ ਚਿੜੀਅਘਰ ਵਿੱਚ ਇੱਕ ਸ਼ੇਰਨੀ ਦੀ ਕਰੋਨਾ ਵਾਇਰਸ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚਿੜੀਆਘਰ ਵਿੱਚ ਬਾਕੀ 9 ਹੋਰ ਸ਼ੇਰ ਅਤੇ ਸ਼ੇਰਨੀਆਂ ਦੇ ਕਰੋਨਾ ਸੰਕਰਮਿਤ ਪਾਏ ਜਾਣ ਦੀ ਵੀ....
ਨਵੇਂ ਅਧਿਆਪਕਾਂ ਦੀ ਭਰਤੀ ਲਈ ਮਾਸਟਰ ਕੇਡਰ ਦੇ ਪੇਪਰਾਂ ਦੀ ਡੇਟਸ਼ੀਟ ਜਾਰੀ
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀ ਜਲਦੀ ਤੋਂ ਜਲਦੀ ਭਰਤੀ ਕਰਨ ਦੇ ਨਿਰਦੇਸ਼ ’ਤੇ ਕਾਰਵਾਈ ਕਰਦਿਆਂ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਅਧਿਆਪਕਾਂ ਦੀਆਂ ਵੱਖ ਵੱਖ ਅਸਾਮੀਆਂ ਦੀ ਭਰਤੀ ਵਾਸਤੇ ਇਮਤਿਹਾਨ ਲੈਣ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਘਰ ਘਰ ਰੋਜ਼ਗਾਰ’ ਯੋਜਨਾ ਦੇ ਹੇਠ ਸਕੂਲ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ਦੀ ਭਰਤੀ ਵਾਸਤੇ 31 ਮਾਰਚ 2021 ਨੂੰ ਇਸ਼ਤਿਹਾਰ ਦਿੱਤਾ....
ਸਬ ਤਹਿਸੀਲ ਅਮਰਗੜ੍ਹ ਨੂੰ ਸਬ ਡਿਵੀਜ਼ਨ ਬਣਾਏ ਜਾਣ ਨੂੰ ਮਿਲੀ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਲੇਰਕੋਟਲਾ ਨੂੰ ਸੂਬੇ ਦਾ ਤੇਈ ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਸਬ ਤਹਿਸੀਲ ਅਮਰਗੜ੍ਹ ਨੂੰ ਸਬ ਡਿਵੀਜ਼ਨ ਬਣਾਏ ਜਾਣ ਨੂੰ ਵੀ ਮਨਜ਼ੂਰੀ ਮਿਲੀ ਹੈ। ਮਲੇਰਕੋਟਲਾ ਅਹਿਮਦਗੜ੍ਹ ਅਤੇ ਅਮਰਗਡ਼੍ਹ ਸਬ ਡਿਵੀਜ਼ਨ ਹੋਣਗੇ। ਜ਼ਿਲ੍ਹੇ ਵਿਚ 192 ਪਿੰਡ ਬਾਠ ਪਟਵਾਰ ਸਰਕਲ ਅਤੇ 6 ਕਾਨੂੰਗੋ ਵੀ ਸ਼ਾਮਲ ਹੋਣਗੇ। 23ਵੇਂ ਜ਼ਿਲ੍ਹੇ 'ਚ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਤਵੱਜੋ ਦਿੱਤੀ ਗਈ ਹੈ ਅਤੇ ਇਲਾਕੇ ਦੇ ਡੀਸੀ ਅਤੇ ਐੱਸਐੱਸਪੀ ਦੀ ਕਮਾਨ ਮਹਿਲਾ ਅਧਿਕਾਰੀਆਂ ਹੱਥ....
ਕਲਾਸ 12 ਦੀਆਂ ਬੋਰਡਾਂ ਦੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਪ੍ਰਧਾਨ ਮੰਤਰੀ ਨੇ ਕਿਹਾ 'ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਣ'
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸੀ ਬੀ ਐਸ ਈ ਕਲਾਸ 12 ਦੇ ਵਿਦਿਆਰਥੀਆਂ ਲਈ ਇਸ ਸਾਲ ਕੋਈ ਵੀ ਪ੍ਰੀਖਿਆ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘‘ ਸਾਡੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਇਸ ਪਹਿਲੂ ‘ਤੇ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਇਸ ਵਿਚ ਕਿਹਾ ਗਿਆ ਹੈ, "ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚ ਪਈ ਚਿੰਤਾ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ....
ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਲਿਆ ਇਹ ਫੈਸਲਾ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ 5, 8ਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ 12 ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਜਾ ਰਹੀ ਹੈ। ਜਿਹੜੀਆਂ ਕਲਾਸਾਂ ਦੀਆਂ....