ਪੰਜਾਬ

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ : ਮੁੱਖ ਮੰਤਰੀ
ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ....
ਅੱਤਵਾਦੀ ਇਕਬਾਲਪ੍ਰੀਤ ਦੇ 2 ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 11 ਕਾਰਤੂਸ ਬਰਾਮਦ
ਚੰਡੀਗੜ੍ਹ, 11 ਜੂਨ : ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅਮਰੀਕਾ ਅਧਾਰਿਤ ਅੱਤਵਾਦੀ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਕੋਲੋਂ ਦੋ ਪਿਸਤੌਲ ਅਤੇ 11 ਕਾਰਤੂਸ....
ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਪਲਟਿਆ, 3 ਲੋਕਾਂ ਦੀ ਮੌਤ, 49 ਜਖ਼ਮੀ
ਨਵਾਂ ਸ਼ਹਿਰ, 11 ਜੂਨ : ਬੀਤੀ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪਲਟ ਗਿਆ ਅਤੇ ਉਸ ਵਿੱਚ ਸਵਾਰ 3 ਲੋਕਾਂ ਦੀ ਮੌਤ ਹੋ ਗਈ ਅਤੇ 49 ਲੋਕ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪਟਿਆਲਾ ਦੇ ਪਿੰਡ ਉੜਦਣ ਦੇ 52 ਸ਼ਰਧਾਲੂ ਜੋ ਇੱਕ ਕੈਂਟਰ ਵਿੱਚ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ, ਜਦੋਂ ਉਹ ਪਿੰਡ ਟੋਰੇਵਾਲ ਦੀ ਪਹਾੜੀ ਘਾਟੀ ਨਜਦੀਕ ਆਏ ਤਾਂ ਕੈਂਟਰ ਦਾ ਡਰਾਈਵਰ ਸੰਤੁਲਨ ਗੁਆ ਬੈਠਾ....
ਪੰਜਾਬ 'ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ
ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ....
ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ, ਛੇ ਜ਼ਿਲ੍ਹਿਆਂ 'ਚ ਮਿਲੇਗੀ 8 ਘੰਟੇ ਬਿਜਲੀ
ਚੰਡੀਗੜ੍ਹ, 11 ਜੂਨ : ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਝੋਨੇ ਦੀ ਲੁਆਈ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਹੋਵੇਗੀ ਅਤੇ ਅੱਜ ਤੋਂ ਮਾਲਵਾ ਖ਼ਿੱਤੇ ਦੇ ਛੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦਿੱਤੀ ਸੀ। ਦੱਸ ਦਈਏ ਕਿ ਇਸ ਸਬੰਧੀ ਖੇਤੀਬਾੜੀ ਅਤੇ....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 8 ਕਿਲੋ ਹੈਰੋਇਨ ਸਮੇਤ 3 ਗ੍ਰਿਫਤਾਰ
ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ....
ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਪਿਸਤੌਲ ਦੀ ਨੋਕ 'ਤੇ 15 ਲੱਖ ਲੁੱਟ ਕੇ ਫਰਾਰ
ਖੰਨਾ, 11 ਜੂਨ : ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਦਿਨ ਦਿਹਾੜੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਮਿੰਟਾਂ 'ਚ ਪਿਸਤੌਲ ਦੀ ਨੋਕ 'ਤੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਵੇਂ ਹੀ ਉਹ ਬੈਂਕ ਦੇ ਅੰਦਰ ਦਾਖਲ ਹੁੰਦੇ ਹਨ, ਜਦੋਂ ਸੁਰੱਖਿਆ ਕਰਮੀ ਨੇ ਉਨ੍ਹਾਂ ਨੂੰ ਆਪਣੇ ਨਕਾਬ ਉਤਾਰਨ ਲਈ ਕਿਹਾ ਤਾਂ ਤਿੰਨੋਂ ਡਾਕੂਆਂ ਨੇ ਪਿਸਤੌਲ ਤਾਣ ਲਈ....
ਕੰਗਣਾ ਵੱਲੋਂ ਅੱਤਵਾਦੀ ਕਹਿਣਾ ਗਲਤ, ਪੰਜਾਬ ਪੂਰੇ ਦੇਸ਼ ਦਾ ਢਿੱਡ ਪਾਲਦਾ ਹੈ : ਮੁੱਖ ਮੰਤਰੀ ਮਾਨ 
ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਕੰਗਣਾ ਵਿਵਾਦ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਹੋਇਆ ਇਹ ਹੋਣਾ ਨਹੀਂ ਚਾਹੀਦਾ ਸੀ, ਪਰ ਉਸ ਨੇ ਜੋ ਕਿਸਾਨਾਂ ਖ਼ਿਲਾਫ਼ ਬੋਲਿਆ ਸੀ ਉਹ ਇਸ ਦਾ ਗੁੱਸਾ ਸੀ, ਪਰ ਇਹ ਨਹੀਂ ਹੋਣਾ ਚਾਹੀਦਾ ਸੀ। ਮਾਨ ਨੇ ਕਿਹਾ ਕਿ ਕੰਗਣਾ ਵੱਲੋਂ ਜੋ ਪੰਜਾਬ ਵਿੱਚ ਅੱਤਵਾਦ ਦੀ ਗੱਲ ਕਹੀ ਗਈ ਹੈ, ਇਹ ਕਹਿਣਾ ਕਿ ਪੂਰੇ ਪੰਜਾਬ ਵਿੱਚ ਅੱਤਵਾਦ ਫੈਲ ਗਿਆ ਹੈ, ਉਹ ਵੀ ਗ਼ਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼....
ਗੋਲਡੀ ਬਰਾੜ ਦੀ ਨਵੀਂ ਹੋਈ ਆਡੀਓ ਵਾਇਰਲ, ਸਿੱਧੂ ਮੂਸੇਵਾਲਾ ਨੂੰ ਸਿੱਖ ਵਿਰੋਧੀ
ਚੰਡੀਗੜ੍ਹ, 10 ਜੂਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਦੀ ਨਵੀਂ ਆਡੀਓ ਵਾਇਰਲ ਹੋਈ ਹੈ। ਇਹ ਆਡੀਓ ਹਰਦੀਪ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਕਰਨ ਬਰਾੜ ਦੀ ਗੋਲਡੀ ਬਰਾੜ ਨਾਲ ਨੇੜਤਾ ਤੋਂ ਬਾਅਦ ਸਾਹਮਣੇ ਆਈ ਹੈ। 15 ਮਿੰਟ 22 ਸੈਕਿੰਡ ਦੀ ਇਸ ਆਡੀਓ ਵਿੱਚ ਬੋਲਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ। ਹਾਲਾਂਕਿ ਇਸ ਅਸੀਂ ਆਡੀਓ ਦੀ ਪੁਸ਼ਟੀ ਨਹੀਂ ਕਰਦੇ। ਗੋਲਡੀ ਦਾ ਕਹਿਣਾ ਹੈ ਕਿ ਮੂਸੇਵਾਲਾ ਨੇ ਸਾਕਾ ਨੀਲਾ ਤਾਰਾ ਦੀ ਬਰਸੀ....
ਚੋਣ ਨਤੀਜੇ ਅਕਾਲੀ ਦਲ ਨੂੰ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਬਾਦਲ
ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ ਕਿਸਾਨਾਂ ਤੇ ਹੋਰ ਗਰੀਬ ਵਰਗਾਂ ਪ੍ਰਤੀਵਚਨਬੱਧ ਹਾਂ ਤੇ ਚੋਣ ਨਤੀਜੇ ਭਾਵੇਂ ਚੰਗੇ ਹੋਣ ਜਾਂ ਮਾੜੇ, ਅਸੀਂ ਇਹਨਾਂ ਪ੍ਰਤੀ....
ਲੁਧਿਆਣਾ 'ਚ ਧੀ ਦੇ ਮੰਗੇਤਰ ਨੇ ਚਾਕੂ ਨਾਲ ਹਮਲਾ ਕਰਕੇ ਮਾਂ-ਪੁੱਤ ਦਾ ਕੀਤਾ ਕਤਲ
ਲੁਧਿਆਣਾ, 10 ਜੂਨ : ਲੁਧਿਆਣਾ ‘ਚ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕਾਂ ਦੀ ਪਛਾਣ ਪੁਸ਼ਪਾ (55) ਅਤੇ ਪ੍ਰਦੀਪ (20)ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਧੀ ਦੇ ਮੰਗੇਤਰ ਨੇ ਚਾਕੂ ਨਾਲ....
ਪੰਜਾਬ ਪੁਲਿਸ ਨੇ ਖਾਲਿਸਤਾਨੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ 
ਚੰਡੀਗੜ੍ਹ, 10 ਜੂਨ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿਤ ਖਾਲਿਸਤਾਨੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਲੰਡਾ ਦੇ ਜਬਰੀ ਵਸੂਲੀ ਨੈੱਟਵਰਕ, ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਅਤੇ ਪਾਕਿਸਤਾਨ ਤੋਂ ਹੋਰ ਅਪਰਾਧਾਂ ਦੀ ਨਿਗਰਾਨੀ ਕਰਦੇ ਸਨ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕੀਤਾ ।ਜਲਦ ਹੀ ਪੁਲਿਸ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲਵੇਗੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ....
ਪੰਜਾਬ ‘ਚ ਫਿਰ ਤੋਂ ਗਰਮੀ ਵਧਣੀ ਸ਼ੁਰੂ, ਤਾਪਮਾਨ 'ਚ 3 ਡਿਗਰੀ ਦਾ ਹੋਇਆ ਵਾਧਾ
ਚੰਡੀਗੜ੍ਹ, 10 ਜੂਨ : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫਿਰ ਤੋਂ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ....
ਜਲਦੀ ਹੀ ਨਗਰ ਨਿਗਮ, ਕੌਂਸਲ ਤੇ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਪੰਜਾਬ ਨੂੰ ਅੱਤਵਾਦੀ ਵੱਖਵਾਦੀ ਕਹਿਣਾ ਬਿਲਕੁਲ ਗਲਤ ਹੈ : ਮੁੱਖ ਮੰਤਰੀ ਲੋਕ ਸਭਾ ਚੋਣਾਂ ਵਿਚ ਸਾਡਾ ਵੋਟ ਸ਼ੇਅਰ ਵਧਿਆ ਹੈ : ਮਾਨ ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈ : ਮੁੱਖ ਮੰਤਰੀ ਮੁਹਾਲੀ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ....
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ....