ਪੰਜਾਬ

ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 07 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ....
ਹਰੇਕ ਬੰਦੇ ਨੂੰ ਆਪਣੀ ਜੁਬਾਨ ਤੇ ਲਗਾਮ ਰੱਖਣੀ ਚਾਹੀਦੀ ਹੈ : ਹਰਸਿਮਰਤ ਕੌਰ ਬਾਦਲ 
ਪੰਜਾਬੀਆਂ ਨੂੰ ਅੱਤਵਾਦੀ ਜਾਂ ਕੱਟੜਪੰਥੀ ਕਹਿਣ ਅਤੇ ਫਿਰਕੂ ਵੰਡ ਨੂੰ ਉਤਸ਼ਾਹਿਤ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ : ਬਾਦਲ ਚੰਡੀਗੜ੍ਹ, 07 ਜੂਨ : ਬੀਤੇ ਦਿਨ ਚੰਡੀਗੜ੍ਹ ਦੇਟ ਏਅਰਪੋਰਟ ਦੇ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਦੇ ਕੰਗਣਾ ਰਣੌਤ ਸੀਆਈਐਸਐਫ ਕਾਂਸਟੇਬਲ ਮਹਿਲਾ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਦੀ ਗੂੰਜ ਪੂਰੇ ਦੇਸ਼ ਵਿੱਚ ਹੈ, ਜਿਸ ਤੋਂ ਬਾਅਦ ਅਦਾਕਾਰਾ ਕੰਗਣਾ ਰਣੌਤ ਵੱਲੋਂ ਇੱਕ ਵੀਡੀਓ ਸ਼ੇਅਰ ਕਰਦਿਆਂ ਉਹ ਸੁਰੱਖਿਅਤ ਹੈ ਅਤੇ ਪੰਜਾਬ ਵਿੱਚ ਅੱਤਵਾਦ ਅਤੇ ਕੱਟੜਵਾਦ....
ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ ਵਿੱਚ ਪਹੁੰਚ ਜਾਵੇਗਾ, 20 ਜੂਨ ਤੋਂ ਬਾਅਦ ਮੀਂਹ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੇਗੀ। : ਮੌਸਮ ਵਿਭਾਗ
ਚੰਡੀਗੜ੍ਹ, 7 ਜੂਨ : ਉਤਰ ਭਾਰਤ ਵਿੱਚ ਗਰਮੀ ਪੂਰੇ ਜ਼ੋਰਾਂ ਦੀ ਪੈ ਰਹੀ ਹੈ। ਹਾਲਾਂਕਿ ਬੀਤੇ ਦਿਨੀਂ ਪੰਜਾਬ ਵਿਚ ਬਦਲੇ ਮੌਸਮ ਨੇ ਲੋਕਾਂ ਨੂੰ ਮਾਮੂਲੀ ਰਾਹਤ ਜ਼ਰੂਰ ਦਿੱਤੀ। ਇਸ ਵਾਰ ਪੰਜਾਬ ਵਿੱਚ ਮਾਨਸੂਨ ਦੇ ਸਮੇਂ ਸਿਰ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਜਿਸ ਤਰ੍ਹਾਂ ਅੱਗੇ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 20 ਜੂਨ ਤੋਂ ਬਾਅਦ ਮੀਂਹ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ ਇਸ....
ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ : ਕੁਲਵਿੰਦਰ ਕੌਰ
ਚੰਡੀਗੜ੍ਹ, 07 ਜੂਨ : ਚੰਡੀਗੜ੍ਹ ਏਅਰਪੋਰਟ ‘ਤੇ ਕੰਗਣਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਸੀਆਈਐਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ। ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ....
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ....
ਐਨਆਈਏ ਦੀ ਟੀਮ ਨੇ ਪੰਜਾਬ ਵਿੱਚ 9 ਥਾਵਾਂ ਤੇ ਕੀਤੀ ਛਾਪੇਮਾਰੀ
ਚੰਡੀਗੜ੍ਹ, 6 ਜੂਨ : ਕਰਣੀ ਸੈਨਾ ਮੁਖੀ ਕਤਲ ਕੇਸ ’ਚ ਗੋਲਡੀ ਬਰਾੜ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੇ 24 ਘੰਟਿਆਂ ਦੇ ਅੰਦਰ ਐਨਆਈਏ ਨੇ ਪੰਜਾਬ ਵਿਚ 9 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਚੰਡੀਗੜ੍ਹ ’ਚ ਫਿਰੌਤੀ ਅਤੇ ਗੋਲ਼ੀਬਾਰੀ ਦੇ ਇੱਕ ਹੋਰ ਮਾਮਲੇ ’ਚ ਗੋਲਡੀ ਬਰਾੜ ਦੇ ਸਾਥੀਆਂ, ਦਹਿਸ਼ਤਗਰਦ ਅਤੇ ਉਸਦੇ ਗੈਂਗ ਦੇ ਟਿਕਾਣਿਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਐਨਆਈਏ ਨੇ ਕਿਹਾ ਕਿ ਛਾਪੇਮਾਰੀ ਵਿਦੇਸ਼ੀ ਅਧਾਰਿਤ ਨਾਮਜ਼ਦ ਵਿਅਕਤੀਗਤ ਅੱਤਵਾਦੀ ਗੋਲਡੀ....
ਏਅਰਪੋਰਟ 'ਤੇ ਤਾਇਨਾਤ ਇੱਕ ਮਹਿਲਾ ਜਵਾਨ CISF ਨੇ ਕੰਗਣਾ ਰਣੌਤ ਦੇ ਜੜਿਆ ਥੱਪੜ
ਚੰਡੀਗੜ੍ਹ, 6 ਜੂਨ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਇੱਕ ਮਹਿਲਾ CISF ਜਵਾਨ ਨੇ ਥੱਪੜ ਮਾਰ ਦਿੱਤਾ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੰਗਨਾ ਨੂੰ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਭਾਜਪਾ ਦੀ ਮੀਟਿੰਗ....
ਸਾਬਕਾ ਵਿਧਾਇਕ ਦਰਸ਼ਨ ਬਰਾੜ ਦੀ ਕਾਂਗਰਸ ‘ਚੋਂ ਕੀਤੀ ਛੁੱਟੀ 
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਲੰਘਦੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਾਬਕਾ ਵਿਧਾਇਕ ਦਰਸ਼ਨ ਬਰਾੜ ਦੀ ਕਾਂਗਰਸ ‘ਚੋਂ ਛੁੱਟੀ ਕਰ ਦਿੱਤੀ ਗਈ ਹੈ। ਦਰਸ਼ਨ ਬਰਾੜ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਰਹੇ ਹਨ। ਉਨ੍ਹਾਂ ਉਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਗਾਏ ਗਏ ਹਨ। ਪਹਿਲਾਂ ਦਰਸ਼ਨ ਬਰਾੜ ਦੇ ਪੁੱਤਰ ਖਿਲਾਫ਼ ਵੀ ਐਕਸ਼ਨ ਲਿਆ ਗਿਆ ਸੀ।
ਭਗਵੰਤ ਮਾਨ ਨੇ ਲੋਕਾਂ ਦਾ ਫਤਵਾ ਕੀਤਾ ਮਨਜੂਰ, ਕਿਹਾ ਵਿਕਾਸ ਕਾਰਜ ਰਹਿਣਗੇ ਜਾਰੀ
ਚੰਡੀਗੜ੍ਹ, 5 ਜੂਨ : ਲੋਕ ਸਭਾ ਚੋਣਾਂ ‘ਚ ਉਮੀਦ ਮੁਤਾਬਕ ਨਤੀਜੇ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਫਤਵਾ ਮੰਜੂਰ ਕੀਤਾ ਹੈ। ਮਾਨ ਨੇ ਟਵੀਟ ਕਰਕੇ ਪਾਈ ਇਕ ਪੋਸਟ ਵਿਚ ਲਿਖਿਆ ਹੈ ਕਿ “ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ”.. ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵਲੋਂ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤਾਂ ਦਾ ਟੀਚਾ ਰੱਖਿਆ ਗਿਆ ਸੀ ਪਰ ਆਮ....
ਰਵਨੀਤ ਸਿੰਘ ਬਿੱਟੂ ਕਾਂਗਰਸ ਵਿੱਚ ਹੀ ਰਹਿੰਦੇ ਤਾਂ ਚੌਥੀ ਵਾਰ ਸੰਸਦ ਮੈਂਬਰ ਬਣਨ ਦਾ ਮੌਕਾ ਮਿਲਣਾ ਸੀ : ਰਾਜਾ ਵੜਿੰਗ  
ਚੰਡੀਗੜ੍ਹ 5 ਮਈ : ਪੰਜਾਬ ਦੇ ਲੁਧਿਆਣਾ ‘ਚ ਨਵ-ਨਿਯੁਕਤ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆਏ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਬਾਹਰੀ ਕਰਾਰ ਦੇ ਕੇ ਲੋਕਾਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਧਿਆਣਾ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਬਣਾ ਲਿਆ ਹੈ। ਰਾਜਾ ਵੜਿੰਗ ਨੇ ਕਿਹਾ....
ਭਾਜਪਾ ਨੇ ਵਿਰੋਧ ਦੇ ਬਾਵਜੂਦ 18 ਫੀਸਦੀ ਵੋਟ ਸ਼ੇਅਰ ਕੀਤਾ ਪ੍ਰਾਪਤ, ਅਕਾਲੀ ਦਲ ਪੱਛੜਿਆ
ਚੰਡੀਗੜ੍ਹ, 05 ਜੂਨ : ਸ਼੍ਰੋਮਣੀ ਅਕਾਲੀ ਦਲ ਤੋਂ ਬਿਨ੍ਹਾਂ ਪੰਜਾਬ ਵਿੱਚ ਪਹਿਲੀ ਵਾਰ ਇੱਕਲੇ ਚੋਣ ਲੜ੍ਹ ਰਹੀ ਭਾਜਪਾ ਦਾ ਭਾਵੇਂ ਕੋਈ ਉਮੀਦਵਾਰ ਚੋਣ ਨਹੀਂ ਜਿੱਤ ਸਕਿਆ, ਪਰ ਜੇਕਰ ਵੋਟ ਪ੍ਰਤੀਸ਼ਤ ਦੀ ਗੱਲ ਕਰੀਏ ਤਾਂ ਪਾਰਟੀ ਦੀ ਕਾਰਗੁਜ਼ਾਰੀ ਵਿਰੋਧ ਹੋਣ ਦੇ ਬਾਵਜੂਦ ਵੀ ਵਧੀਆ ਰਹੀ ਹੈ। ਜੇਕਰ ਬੀਤੇ ਕੱਲ੍ਹ ਆਏ ਚੋਣ ਨਤੀਜਿਆਂ ਬਾਰੇ ਗੱਲ ਕਰੀਏ ਤਾਂ ਭਾਜਪਾ ਵੱਲੋਂ ਚੋਣ ਮੈਦਾਨ ‘ਚ ਉਤਾਰੇ ਉਮੀਦਵਾਰਾਂ ਨੇ ਲੁਧਿਆਣਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਟੱਕਰ....
ਪੰਜਾਬ ਦੇ ਤਾਪਮਾਨ 'ਚ ਗਿਰਾਵਟ, ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ, 5 ਜੂਨ : ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ....
ਮਾਛੀਵਾੜਾ ਸਾਹਿਬ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਮਾਛੀਵਾੜਾ ਸਾਹਿਬ, 05 ਜੂਨ : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਉਸਦਾ ਦੋਸਤ ਗੁਰਵਿੰਦਰ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰਾਲਾ ਸਾਇਡ ਤੋਂ ਮਾਛੀਵਾੜਾ ਸਾਹਿਬ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਹ ਦੋਵੇਂ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਰਾਹਗੀਂਰਾਂ ਵੱਲੋਂ ਪੁਲਿਸ....
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 5 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜਤਿੰਦਰ ਸਿੰਘ ਜੇ.ਈ. ਵਿਰੁੱਧ ਇਹ....
ਅਸੀਂ ਲੋਕਾਂ ਦੇ ਫਤਵੇ ਦਾ ਸੁਹਿਰਦਤਾ ਨਾਲ ਸੁਆਗਤ ਕਰਦੇ ਹਾਂ : ਸੰਧਵਾਂ
ਚੰਡੀਗੜ੍ਹ, 4 ਜੂਨ : ਲੋਕਸਭਾ ਚੋਣਾਂ- 2024 ਵਿੱਚ ਲੋਕਾਂ ਵੱਲੋਂ ਦਿੱਤੇ ਫਤਵੇ ਦਾ ਸਵਾਗਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਇੱਥੋਂ ਜਾਰੀ ਪ੍ਰੈਸ ਬਿਆਨ 'ਚ ਸੰਧਵਾਂ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਦਾ ਸੁਹਿਰਦਤਾ ਨਾਲ ਸੁਆਗਤ ਕਰਦੇ ਹਾਂ। ਇਹ ਜਿੱਤ ਮਹਿਜ਼ ਸਿਆਸੀ ਸਫਲਤਾ ਨਹੀਂ ਸਗੋਂ ਲੋਕਤਾਂਤਰਿਕ ਕਦਰਾਂ-ਕੀਮਤਾਂ ਦੀ ਜਿੱਤ ਹੈ ਅਤੇ ਇਸ ਨਾਲ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਨਰੋਆ ਤੇ ਦ੍ਰਿੜ ਹੋਇਆ ਹੈ। ਸਪੀਕਰ ਨੇ....