ਪੰਜਾਬ

ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ  ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।....
‘ਰੈਵੇਨਿਊ, ਹੈਲਥ, ਐਗਰੀਕਲਚਰ, ਇੰਫ੍ਰਾਸਟਰਕਚਰ ‘ਚ AI ਦਾ ਹੋਵੇਗਾ ਇਸਤੇਮਾਲ’ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸਤੇਮਾਲ ਦਾ ਐਲਾਨ ਕਰ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇੰਫ੍ਰਾਸਟਰਕਚਰ, ਰੈਵੇਨਿਊ, ਹੈਲਥ ਤੇ ਖੇਤੀਬਾੜੀ ਵਿਚ AI ਦਾ ਇਸਤੇਮਾਲ ਕੀਤਾ ਜਾਵੇਗਾ।ਇਸ ਦਾ ਪਾਇਲ ਪ੍ਰਾਜੈਕਟ ਸਰਕਾਰ ਚਲਾ ਕੇ ਦੇਖ ਚੁੱਕੀ ਹੈ ਤੇ ਉਸ ਦੇ ਫਾਇਦੇ ਵੀ ਸਾਹਮਣੇ ਆਏ ਹਨ। ਸੀਐੱਮ ਮਾਨ ਨੇ ਕਿਹਾ ਕਿ ਏਆਈ ਦੀ ਜਾਂਚ ਲਈ ਸੜਕਾਂ ਦੀ ਰਿਪੇਅਰ ਦੇ ਮੈਨੂਅਲ....
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਪੈਟਰੋਲ ਪੰਪ ਦੇ ਮੈਨੇਜਰ ਅਤੇ ਕਰਮਚਾਰੀਆਂ ਤੋਂ 25 ਲੱਖ ਰੁਪਏ ਦੀ ਲੁੱਟ
ਲੁਧਿਆਣਾ, 28 ਨਵੰਬਰ : ਲੁਧਿਆਣਾ ਦੇ ਢੋਲੇਵਾਲ ਇਲਾਕੇ 'ਚ ਅੱਜ ਸ਼ਾਮ ਸਟੇਟ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਕਰਮਚਾਰੀਆਂ ਤੋਂ 25 ਲੱਖ ਰੁਪਏ ਦੀ ਨਕਦੀ ਲੁੱਟ ਲਈ ਗਈ, ਪੁਲਿਸ ਜਾਂਚ 'ਚ ਜੁਟੀ ਹੈ, ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਲੁਧਿਆਣਾ ਪੁਲਿਸ ਦੇ ਏ.ਸੀ.ਪੀ ਸੰਦੀਪ ਵਢੇਰਾ ਨੇ ਦੱਸਿਆ ਕਿ ਚੰਡੀਗੜ੍ਹ ਰੋਡ 'ਤੇ ਸਥਿਤ ਇੱਕ ਫਿਲਿੰਗ ਸਟੇਸ਼ਨ ਦੇ ਮੈਨੇਜਰ ਅਤੇ ਕਰਮਚਾਰੀ ਰਹਿ ਚੁੱਕੇ ਇਹ ਲੋਕ ਆਪਣੇ ਸਵਿਫਟ ਟੈਕਸ 'ਚ ਪੈਸੇ ਜਮ੍ਹਾ ਕਰਵਾਉਣ ਲਈ ਆਏ ਹੋਏ ਸਨ....
ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ : ਬੈਂਸ
ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ....
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ : ਭਗਵੰਤ ਸਿੰਘ ਮਾਨ
ਸੈਸ਼ਨ ਲਈ ਸੁਪਰੀਮ ਕੋਰਟ ਦਾ ਪੰਜਾਬ ਵਾਲਾ ਫੈਸਲਾ ਪੂਰੇ ਦੇਸ਼ ਲਈ ਬਣਿਆ ਮਿਸਾਲ ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ ਹੁਣ ਹਰ ਚਿੱਠੀ ਦਾ ਤੁਰੰਤ ਜਵਾਬ ਤੇ ਸੈਸ਼ਨ ਦੀ ਤੁਰੰਤ ਮਨਜ਼ੂਰੀ ਲਈ ਮੈਂ ਗਵਰਨਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ: ਮੁੱਖ ਮੰਤਰੀ ਅਸੀਂ ਖ਼ਜ਼ਾਨਾ ਖ਼ਾਲੀ ਨਹੀਂ ਕਹਿੰਦੇ, ਖ਼ਜ਼ਾਨਾ ਭਰਨ `ਚ ਵਿਸ਼ਵਾਸ ਰੱਖਦੇ ਹਾਂ: ਮੁੱਖ ਮੰਤਰੀ ਅਸੀਂ ਨਵੀਂ ਤਕਨੀਕ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰ....
ਮੁੱਖ ਮੰਤਰੀ ਮਾਨ ਵਲੋਂ 19 ਦਸੰਬਰ ਨੂੰ ਪੰਜਾਬ ਦੀਆਂ ਮੰਗਾਂ ਦੇ ਨਿਪਟਾਰੇ ਲਈ ਕਿਸਾਨ ਮੋਰਚੇ ਨਾਲ ਕੀਤੀ ਜਾਵੇਗੀ ਮੀਟਿੰਗ
ਸੰਯੁਕਤ ਕਿਸਾਨ ਮੋਰਚੇ ਦੇ ਵਫਦ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ; ਤਿੰਨ ਰੋਜ਼ਾ ਧਰਨਾ ਸਮਾਪਤ ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਮੁਲਾਕਾਤ ਕਰਕੇ ਲਿਆ ਮੰਗ ਪੱਤਰ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਕਿਸਾਨ ਲਹਿਰ ਵਿਰੁੱਧ ਦਿੱਤੇ ਗੈਰ ਜਿੰਮੇਵਾਰਾਨਾ ਬਿਆਨਾਂ ਤੇ ਉਠਾਇਆ ਸਖਤ ਇਤਰਾਜ਼ ਚੰਡੀਗੜ੍ਹ, 28 ਨਵੰਬਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗਿਆ ਤਿੰਨ ਰੋਜ਼ਾ ਧਰਨਾ ਅੱਜ ਜੈਕਾਰਿਆਂ ਅਤੇ ਨਾਅਰਿਆਂ ਦੀ ਗੂੰਜ ਨਾਲ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ 27 ਨਵੰਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ....
ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ 'ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’
ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ ਭਗਵੰਤ ਮਾਨ ਤੁਹਾਡਾ ਪੁੱਤਰ ਹੈ ਅਤੇ ਉਨ੍ਹਾਂ ਇਸ ਸਕੀਮ ਲਈ ਖ਼ਾਸ ਕੋਸ਼ਿਸ਼ਾਂ ਕੀਤੀਆਂ: ਅਰਵਿੰਦ ਕੇਜਰੀਵਾਲ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਲੈਣਗੇ ਸਕੀਮ ਦਾ ਲਾਭ: ਮੁੱਖ ਮੰਤਰੀ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਨਗੇ....
ਬੀਐਸਐਫ ਨੇ ਕਰੋੜਾਂ ਰੁਪਏ ਦੀ ਹੈਰੋਇਨ, ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਕੀਤੇ ਬਰਾਮਦ 
ਪਾਕਿਸਤਾਨ ਦੀ ਨਾਪਾਕ ਹਰਕਤ ਬੀਐਸਐਫ ਫਿਰ ਕੀਤੀ ਨਾਕਾਮ ਅੰਮ੍ਰਿਤਸਰ, 26 ਨਵੰਬਰ : ਸੀਮਾ ਸੁਰੱਖਿਆ ਬਲ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ ਕਰ ਦਿਤੀ ਹੈ। ਬੀਐਸਐਫ ਨੇ ਚੜ੍ਹਦੀ ਸਵੇਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ। ਬੀਐਸਐਫ ਨੇ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਵੀ ਬਰਾਮਦ ਕੀਤੇ ਹਨ। ਦਰਅਸਲ ਬੀਐਸਐਫ ਨੂੰ ਇਸ ਪਿੰਡ ਵਿੱਚ ਡਰੋਨ ਗਤੀਵਿਧੀ....
ਮੁਕੇਰੀਆਂ ਵਿੱਚ ਦੋ ਬੱਚੀਆਂ ਸਮੇਤ ਔਰਤ ਨਹਿਰ ਵਿੱਚ ਡਿੱਗ ਗਈ, ਦੋਵੇਂ ਬੱਚੀਆਂ ਦੀ ਮੌਤ
ਮੁਕੇਰੀਆਂ, 26 ਨਵੰਬਰ : ਮੁਕੇਰੀਆਂ ਦੇ ਪਿੰਡ ਸਿੰਘਵਾਲ ਵਿੱਚ ਦੋ ਬੱਚੀਆਂ ਸਮੇਤ ਇੱਕ ਔਰਤ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 4 ਮਹੀਨੇ ਦੀ ਬੱਚੀ ਨੀਰੂ ਤੇ 5 ਸਾਲਾਂ ਭੂਮਿਕਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਮਾਂ ਨੂੰ ਰਾਹਗੀਰਾਂ ਵੱਲੋਂ ਬਾਹਰ ਕੱਢ ਲਿਆ ਗਿਆ ਹੈ। ਔਰਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਥੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ....
ਪੱਤਰਕਾਰਾਂ ਦੀ ਕੁੱਟਮਾਰ ਕਰਨ ਤੇ ਫੋਨ ਖੋਹਣ ਵਾਲੇ ਪੁਲਿਸ ਮੁਲਾਜ਼ਮ ਖਿਲਾਫ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਜਾਵੇ : ਮਜੀਠੀਆ
ਪੰਜਾਬ ਪੁਲਿਸ ਦਾ ਮਕਸਦ ਗੁਰਦੁਆਰਾ ਅਕਾਲ ਬੁੰਗਾ ਵਿਖੇ ਹਮਲੇ ਦੌਰਾਨ ਇਸ ਵੱਲੋਂ ਕੀਤੀਆਂ ਗਲਤੀਆਂ ਦੇ ਸਬੂਤ ਖਤਮ ਕਰਨਾ ਜੇਕਰ ਇਕ ਏ ਐਸ ਆਈ, ਐਸ ਐਸ ਪੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਿਹਾ ਤਾਂ ਸਪਸ਼ਟ ਹੈ ਕਿ ਉਸਨੂੰ ’ਉਪਰੋਂ ਆਸ਼ੀਰਵਾਦ ਹਾਸਲ’: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ’ਤੇ ਪੰਜਾਬ ਪੁਲਿਸ ਦੇ ਹਮਲੇ ਦੌਰਾਨ ਪੱਤਰਕਾਰ ਤੇ ਉਸਦੇ ਕੈਮਰਾਮੈਨ ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਮੁਲਾਜ਼ਮ ਖਿਲਾਫ....
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ 
ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ....
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਲੱਗੇਗੀ ਆਨਲਾਈਨ ਹਾਜ਼ਰੀ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਮਾਪਿਆਂ ਨੂੰ ਹੁਣ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਬੱਚੇ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿਚ, ਮਾਪਿਆਂ ਦੇ ਮੋਬਾਈਲ 'ਤੇ ਇਕ ਸੁਨੇਹਾ ਅਪਣੇ ਆਪ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿਚ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ....
ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਕਾਰ ਸਿੰਘ 
ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਲਕਾਰ ਸਿੰਘ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ ਚੰਡੀਗੜ੍ਹ, 24 ਨਵੰਬਰ....
ਭਗਵੰਤ ਮਾਨ ਨੇ ਗਵਰਨਰ ਨੂੰ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ, ਗਵਰਨਰ ਨੇ ਕਿਹਾ ਜਲਦੀ ਹੀ ਲਿਆ ਜਾਵੇਗਾ ਢੁਕਵਾਂ ਫੈਸਲਾ 
ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ....