ਪੰਜਾਬ

ਡੀਜੀਪੀ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼
ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਨੇ ਸੀਨੀਅਰ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ ਆਈ.ਜੀ.ਪੀਜ਼/ ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਅਤੇ ਸਾਰੇ ਐੱਸ.ਐੱਚ.ਓਜ਼ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ....
ਅੰਮ੍ਰਿਤਸਰ ‘ਚ ਪੰਜ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 10 ਲੱਖ ਦੀ ਕੀਤੀ ਲੁੱਟ
ਅੰਮ੍ਰਿਤਸਰ, 07 ਨਵੰਬਰ : ਸਥਾਨਕ ਸ਼ਹਿਰ ਦੇ ਕਟੜਾ ਸ਼ੇਰ ਸਿੰਘ ‘ਚ ਦਵਾਈ ਮਾਰਕੀਟ ਵਿੱਚ ਪੰਜ ਲੁਟੇਰੇ, ਜਿੰਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਇੱਕ ਦੁਕਾਨ ਵਿੱਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ਤੇ 10 ਲੱਖ ਦੀ ਲੁੱਟ ਕਰਕੇ ਫਰਾਰ ਹੋ ਜਾਣ ਦੀ ਖਬਰ ਹੈ, ਇਹ ਵੀ ਪਤਾ ਲੱਗਾ ਹੈ ਕਿ ਲੁਟੇਟੇ ਜਾਣ ਸਮੇਂ ਸੀਸੀਟੀਵੀ ਕੈਮਰਿਆਂ ਨੂੰ ਤੋੜ ਗਏ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਕਟੜਾ ਸ਼ੇਰ ਸਿੰਘ ਸਥਿਤ ਦਵਾਈ ਮਾਰਕੀਟ ਵਿੱਚ ਸਥਿਤ ਐਨਵੀ ਸਰਜੀਕਲ ਫਾਰਮਾ ਵਿੱਚ ਵਾਪਰੀ।....
ਪੰਜਾਬ ਸਰਕਾਰ ਨੂੰ ਚੇਤਾਵਨੀ, ਕੁਝ ਵੀ ਕਰੇ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕੇ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਨਵੀਂ ਦਿੱਲੀ / ਚੰਡੀਗੜ੍ਹ, 7 ਨਵੰਬਰ : ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਇਹ ਸਿਆਸੀ ਲੜਾਈ ਦਾ ਮੈਦਾਨ ਨਹੀਂ ਹੈ। ਇਹ ਲੋਕਾਂ ਨੂੰ ਮਾਰਨ ਵਾਂਗ ਹੈ। ਤੁਸੀਂ ਇਸ ਮਾਮਲੇ ਨੂੰ ਦੂਜਿਆਂ ‘ਤੇ ਨਹੀਂ ਥੋਪ ਸਕਦੇ। ਤੁਸੀਂ ਪਰਾਲੀ ਸਾੜਨ ਨੂੰ ਕਿਉਂ ਨਹੀਂ ਸਕਦੇ…? ਸੁਪਰੀਮ ਕੋਰਟ ਦੀ ਪੰਜਾਬ ਨੂੰ ਚੇਤਾਵਨੀ ਦਿੱਤੀ ਕਿ ਕੁਝ ਵੀ ਕਰੇ, ਪਰਾਲੀ ਸਾੜਨ ਦੀਆਂ....
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ
ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਸਜਾਵਟ ਲਈ ਪਲਾਸਟਿਕ ਸਮੱਗਰੀ ਦੀ ਥਾਂ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 7 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ....
ਮੋਗਾ ’ਚ ਟਰੱਕ-ਕਾਰ ਦੀ ਟੱਕਰ, 5 ਨੌਜਵਾਨਾਂ ਦੀ ਮੌਤ
ਮੋਗਾ, 6 ਨਵੰਬਰ : ਮੋਗਾ ਦੇ ਪਿੰਡ ਕੜਾਹੇਵਾਲਾ ਨੇੜੇ ਟਰੱਕ ਅਤੇ ਕਾਰ ਦਰਮਿਆਨ ਹੋਈ ਟੱਕਰ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਮੱਖੂ ਵਾਲੇ ਪਾਸੇ ਤੋਂ ਆ ਰਹੀ ਸੀ ਤੇ ਝੋਨੇ ਨਾਲ ਲੱਦਿਆ ਟਰੱਕ ਮੋਗਾ ਵਾਲੇ ਪਾਸੇ ਤੋਂ ਆ ਰਿਹਾ ਸੀ। ਆਹਮੋ-ਸਾਹਮਣੇ ਟੱਕਰ 'ਚ ਕਾਰ 'ਚ ਸਵਾਰ 6 ਨੌਜਵਾਨਾਂ 'ਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਹਰ ਕੋਈ ਦੋਸਤ ਸੀ ਅਤੇ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸਾ ਸਵੇਰੇ....
ਮੁੱਖ ਮੰਤਰੀ ਪਰਾਲੀ ਦੀ ਸੰਭਾਲ ਲਈ ਬਾਇਓ ਊਰਜਾ ਪ੍ਰਾਜੈਕਟ ਲਗਾਉਣ ਵਿਚ ਫੇਲ੍ਹ ਸਾਬਤ ਹੋਏ : ਹਰਸਿਮਰਤ ਬਾਦਲ
ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਚ ਜੁਡੀਸ਼ੀਅਲ ਜਿਵ ਦਾ ਕੀਤਾ ਉਦਘਾਟਨ ਚੰਡੀਗੜ੍ਹ, 6 ਨਵੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨਾ ਸਿਰਫ ਬਾਇਓ ਊਰਜਾ ਪ੍ਰਾਜੈਕਟ ਲਗਾਉਣ ਵਿਚ ਫੇਲ੍ਹ ਸਾਬਤ ਹੋਏ ਜਿਥੇ ਕਿ ਪਰਾਲੀ ਨੂੰ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਸੀ ਬਲਕਿ ਪਰਾਲੀ ਦੀ ਸੰਭਾਲ ਲਈ ਕੇਂਦਰ ਸਰਕਾਰ ਤੋਂ ਮਿਲੇ ਫੰਡਾਂ ਦੀ ਵੀ ਪੂਰੀ ਤਰ੍ਹਾਂ ਵਰਤੋਂ ਨਹੀਂ ਕਰ ਸਕੇ। ਬਠਿੰਡਾ ਦੇ ਐਮ ਪੀ ਪੰਜਾਬ....
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਜੇਲ੍ਹ ਹੀ ਮਨਾਉਣਗੇ ਦੀਵਾਲੀ
ਚੰਡੀਗੜ੍ਹ, 6 ਨਵੰਬਰ : NDPS ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਮਾਂ ਮੰਗਿਆ, ਜਿਸ ਕਾਰਨ ਹੁਣ ਉਹਨਾਂ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਾਫ਼ ਹੈ ਕਿ ਇਸ ਵਾਰ ਖਹਿਰਾ ਦੀਵਾਲੀ ਜੇਲ੍ਹ ਵਿੱਚ ਹੀ ਮਨਾਉਣਗੇ। ਖਹਿਰਾ ਨੇ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ‘ਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ....
ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ
ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ 15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ ਚੰਡੀਗੜ੍ਹ, 06 ਨਵੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ....
ਮੰਤਰੀ ਮੰਡਲ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ
ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ ਚੰਡੀਗੜ੍ਹ, 6 ਨਵੰਬਰ : ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।....
ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਭਾਜਪਾ ਲੀਡਰ ਦੀ ਨਫ਼ਰਤ ਭਰੀ ਟਿੱਪਣੀ 'ਤੇ ਕਾਰਵਾਈ ਕਰੋ..! : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 4 ਨਵੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ....
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ 
ਚੰਡੀਗੜ੍ਹ, 4 ਨਵੰਬਰ : ਅੱਜ ਮੋਹਾਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਸਮੇਂ ਪਰਬੰਸ ਸਿੰਘ ਬੰਟੀ ਰੋਮਾਣਾ ਰੋਪੜ ਜੇਲ੍ਹ ’ਚ ਬੰਦ ਸੀ। ਜਿੱਥੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 26 ਅਕਤੂਬਰ ਨੂੰ ਵੀਡੀਓ ਸ਼ੇਅਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਰਿਹਾਈ ਦੌਰਾਨ ਬੰਟੀ ਰੋਮਾਣਾ ਦਾ ਸਵਾਗਤ ਕਰਨ ਲਈ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਅਤੇ ਯੂਥ....
ਪੰਜਾਬ ‘ਚ ਨਗਰ ਨਿਗਮ ਚੋਣਾਂ ਮੁਲਤਵੀ, ਨਵਾਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 4 ਨਵੰਬਰ : ਪੰਜਾਬ ‘ਚ 5 ਨਗਰ ਨਿਗਮ ਤੇ 39 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਲੋਕਲ ਬਾਡੀ ਵਿਭਾਗ ਨੇ ਇਸ ਦਾ ਕਾਰਨ ਵਾਰਡਬੰਦੀ ਨਾ ਹੋਣਾ ਦੱਸਿਆ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਸੰਬੰਧਤ ਨਗਰ ਨਿਗਮਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੱਲੋਂ....
ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਆਦੇਸ਼, ਐਨਜੀਪੀਐਸ ਮਾਮਲਿਆਂ ਦੀ ਪੈਰਵੀ ਹੋਵੇ ਜਲਦੀ
ਚੰਡੀਗੜ੍ਹ, 04 ਨਵੰਬਰ : ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਮਗਰੋਂ ਹਰਕਤ ’ਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਐਨਜੀਪੀਐਸ ਮਾਮਲਿਆਂ ਦੀ ਪੈਰਵੀ ਜਲਦੀ ਹੋਵੇ ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਪੁਲਿਸ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦਅਰਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਨਜੀਪੀਐਸ ਐਕਟ ਮਾਮਲਿਆਂ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ’ਚ ਆ....
ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਡਾ. ਬਲਜੀਤ ਕੌਰ
ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ....
ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 4 ਨਵੰਬਰ : ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ “ਵਰਲਡ ਫੂਡ ਇੰਡੀਆ 2023” ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਸੂਬੇ ਵਜੋਂ....