ਪੰਜਾਬ

ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ: ਡਾ. ਬਲਜੀਤ ਕੌਰ
ਗਲਤ ਤੱਥਾਂ ਦੇ ਅਧਾਰ ‘ਤੇ ਬਣਾਏ ਸਰਟੀਫਿਕੇਟ ਲਈ ਸਬੰਧਤ ਵਿਅਕਤੀ ਤੇ ਜਾਰੀ ਕਰਤਾ ਅਥਾਰਟੀ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ ਕਿਹਾ, ਸੂਬਾ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ....
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
ਕਿਹਾ, ਭਗਵੰਤ ਮਾਨ ਸਰਕਾਰ ਪੱਤਰਕਾਰੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ ਚੰਡੀਗੜ੍ਹ, 2 ਅਗਸਤ : ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ....
ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ
ਆਪ੍ਰੇਸ਼ਨ ਸਤਰਕ ਅਭਿਆਨ ਤਹਿਤ 21 ਮੋਬਾਈਲ ਬਰਾਮਦ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ ਇਸ ਵਿਸ਼ੇਸ਼ ਆਪਰੇਸ਼ਨ ਦਾ ਉਦੇਸ਼ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟ੍ਰਾਨਿਕ ਉਪਕਰਣਾਂ ’ਤੇ ਬਾਜ਼ ਅੱਖ ਰੱਖਣਾ ਸੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ....
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ : ਜਿੰਪਾ
ਚੰਡੀਗੜ੍ਹ, 1 ਅਗਸਤ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ....
ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 27 ਸਮਾਜ ਵਿਰੋਧੀ ਅਨਸਰ ਗ੍ਰਿਫਤਾਰ, 315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ 
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ....
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰ : ਭਗਵੰਤ ਮਾਨ
ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਦੁਰਘਟਨਾਵਾਂ ਨੂੰ ਟਾਲਣ ਲਈ ਬਣਾਈ ਅਤਿ-ਆਧੁਨਿਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਦਾ ਲਿਆ ਜਾਇਜ਼ਾ ਰਾਹਗੀਰਾਂ ਦੀ ਮਦਦ ਲਈ ਹਾਈ-ਟੈੱਕ ਵਾਹਨਾਂ ਅਤੇ ਸਹੂਲਤਾਂ ਨਾਲ ਲੈਸ ਹੋਵੇਗੀ ਫੋਰਸ ਲੁਧਿਆਣਾ, 1 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ)....
ਦਸੂਹਾ  ‘ਚ ਅਣਪਛਾਤੇ ਲੁਟੇਰਿਆਂ ਨੇ ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਬੰਦੂਕ ਦੀ ਨੋਕ ‘ਤੇ 38.40 ਲੱਖ ਲੁੱਟੇ
ਦਸੂਹਾ, 31 ਜੁਲਾਈ : ਹੁਸ਼ਿਆਰਪੁਰ ਦੇ ਦਸੂਹਾ ਦੇ ਕੰਢੀ ਖੇਤਰ ਦੇ ਪਿੰਡ ਰਾਮਪੁਰ ਹਲੇੜ ‘ਚ ਅਣਪਛਾਤੇ ਲੁਟੇਰਿਆਂ ਨੇ ਇਕ ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਬੰਦੂਕ ਦੀ ਨੋਕ ‘ਤੇ 38.40 ਲੱਖ ਰੁਪਏ ਲੁੱਟ ਲਏ। ਮੁਲਾਜ਼ਮ ਨੇ ਹੁਸ਼ਿਆਰਪੁਰ ‘ਚ ਪਾਰਸਲ ਦੇ ਕੇ 18.40 ਲੱਖ ਦੀ ਨਕਦੀ ਲਈ ਸੀ। ਇਸ ਤੋਂ ਬਾਅਦ ਉਸ ਨੂੰ ਤਲਵਾੜਾ ਵਿਖੇ ਦੂਜੀ ਡਲਿਵਰੀ ਦੇਣੀ ਸੀ। ਇਸ ਦੌਰਾਨ ਤਲਵਾੜਾ ਵੱਲ ਜਾਣ ਵੇਲੇ ਦੋ ਸਕੂਟੀ ਸਵਾਰ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰ ਕੇ ਨਕਦੀ ਖੋਹ ਲਈ। ਮੁਲਾਜ਼ਮ ਭਰਤ ਸੈਨੀ ਖੇਲੜਾ ਥਾਣਾ ਪਲਾਨੀ....
ਪੰਜਾਬ 'ਚ ਡੇਂਗੂ ਦਾ ਕਹਿਰ, ਡੇਂਗੂ ਦੇ 440 ਮਾਮਲੇ ਆਏ ਸਾਹਮਣੇ
ਪੰਜਾਬ 'ਚ ਸਥਿਤੀ ਕਾਬੂ ਹੇਠ, 855 ਬਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ: ਡਾ. ਬਲਬੀਰ ਸਿੰਘ ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ ਚੰਡੀਗੜ੍ਹ, 31 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵੈਕਟਰ ਬੋਰਨ....
ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ, ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ
ਬਰਾਬਰ ਆਬਾਦੀ ਤੇ ਵੱਧ ਸ਼ਹਾਦਤਾਂ ਦੇ ਆਧਾਰ ’ਤੇ ਕਸ਼ਮੀਰੀ ਪੰਡਤਾਂ ਦੇ ਬਰਾਬਰ ਹੱਕ ਮੰਗਿਆ ਚੰਡੀਗੜ੍ਹ, 31 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ....
ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲੇ ਸਿਆਸਤਦਾਨਾਂ ਨੂੰ ਸਿਆਸੀ ਤੌਰ ਉਤੇ ਖੂੰਜੇ ਲਾਉਣ ਲਈ ਆਖਿਆ ਭਾਜਪਾ ਵਿਚ ਸਾਬਕਾ ਕਾਂਗਰਸੀ ਨੇਤਾਵਾਂ ਦੀ ਜੁੰਡਲੀ ਦੀ ਕਾਇਮ ਹੋਈ ਚੌਧਰ ਉਤੇ ਤਨਜ਼ ਕੱਸਿਆ ਅਹੁਦਿਆਂ ਦੀ ਲਾਲਸਾ ਵਿਚ ਮਨਪ੍ਰੀਤ ਬਾਦਲ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਚੁੱਕੀ ਸਹੁੰ ਨੂੰ ਵਿਸਾਰਿਆ ਹੜ੍ਹਾਂ ਵਿਚ ਮੁਰਗੀ ਜਾਂ ਬੱਕਰੀ....
ਪੰਜਾਬ ਸਮੇਤ ਉੱਤਰ ਭਾਰਤ ‘ਚ 2 ਅਗਸਤ ਤੱਕ ਹੋਵੇਗੀ ਭਾਰੀ ਬਾਰਿਸ਼ : ਮੌਸਮ ਵਿਭਾਗ
ਚੰਡੀਗੜ੍ਹ, 30 ਜੁਲਾਈ : ਪੰਜਾਬ ‘ਚ ਮੌਸਮ ਵਿਭਾਗ ਮੁਤਾਬਕ ਪਹਿਲੀ ਅਗਸਤ ਤੋਂ ਦੇਸ਼ ਵਿਚ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਪਹਿਲੀ ਅਗਸਤ ਨੂੰ ਮੌਸਮ ਮੁੜ ਬਦਲੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਿੰਨ ਅਗਸਤ ਨੂੰ ਪੰਜਾਬ ’ਚ ਸਾਧਾਰਨ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਗਰਜ਼-ਤੂਫਾਨ ਨਾਲ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ....
ਵਹੀਕਲਾਂ ਵਾਂਗੂ ਡਰੋਨਾਂ ਦੀ ਵੀ ਰਜਿਸਟਰੇਸ਼ਨ ਹੋਣੀ ਚਾਹੀਦੀ ਹੈ : ਮੁੱਖ ਮੰਤਰੀ ਮਾਨ 
ਚੰਡੀਗੜ੍ਹ, 30 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂ ਖੁਲਾਸਾ ਕਰਦਿਆਂ ਕਿਹਾ ਕਿ, ਇਧਰੋਂ ਭਾਰਤ ਵਾਲੇ ਪਾਸਿਓਂ ਵੀ ਪਾਕਿਸਤਾਨ ਵੱਲ ਨੂੰ ਡਰੋਨ ਜਾਂਦੇ ਹਨ। ਭਗਵੰਤ ਮਾਨ ਨੇ ਆਪਣੇ ਬਿਆਨ ਵਿਚ ਕਿਹਾ ਕਿ, ਨਸ਼ਾ ਲੈਣ ਲਈ ਇਹ ਡਰੋਨ ਪਾਕਿਸਤਾਨ ਜਾਂਦੇ ਹਨ ਅਤੇ ਪਾਕਿਸਤਾਨ ਤੋਂ ਨਸ਼ਾ ਭਰ ਕੇ ਡਰੋਨ ਭਾਰਤ ਲਿਆਉਂਦੇ ਹਨ। ਮਾਨ ਨੇ ਕਿਹਾ ਕਿ, ਵਹੀਕਲਾਂ ਵਾਂਗੂ ਡਰੋਨਾਂ ਦੀ ਵੀ ਰਜਿਸਟਰੇਸ਼ਨ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ, ਡਰੋਨ ਦੀ ਰਜਿਸਟਰੇਸ਼ਨ ਦੇ ਨਾਲ ਹੀ ਡਰੋਨ ਮਾਲਕਾਂ ਦਾ ਪਤਾ ਲੱਗ ਸਕੇਗਾ। ਮਾਨ....
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ....
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ ਚੰਡੀਗੜ੍ਹ, 29 ਜੁਲਾਈ : ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਵੇਰਵੇ....
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ ਨਿਰਧਾਰਤ
ਚੰਡੀਗੜ੍ਹ, 29 ਜੁਲਾਈ : ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀਜ਼ ਦੇ ਦਫ਼ਤਰਾਂ ਦੇ ਗਠਨ ਪਿੱਛੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਮੋਟਰ ਵਾਹਨ....