ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਐਸ.ਏ.ਐਸ. ਨਗਰ (ਮੁਹਾਲੀ) ਤੋਂ ਪਾਇਲਟ ਪ੍ਰਾਜੈਕਟ ਵਜੋਂ ਹੋਵੇਗੀ ਸ਼ੁਰੂਆਤ ਲੋਕਾਂ ਨੂੰ ਆਰਾਮਦਾਇਕ ਜਨਤਕ ਟਰਾਂਸਪੋਰਟ ਸੇਵਾ ਮੁਹੱਈਆ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ....
ਪੰਜਾਬ ਪੁਲਿਸ ਨੇ STF ਨਾਲ ਮਿਲ ਕੇ ਫਿਰੋਜ਼ਪੁਰ ਰੇਂਜ 'ਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਗ੍ਰਿਫ਼ਤਾਰ, 13.96 ਲੱਖ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 320 ਗ੍ਰਾਮ ਹੈਰੋਇਨ, ਵੱਡੀ ਮਾਤਰਾ ਵਿੱਚ ਲਾਹਣ ਅਤੇ 27 ਵਾਹਨ ਵੀ ਕੀਤੇ ਬਰਾਮਦ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼....
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ : ਈ.ਟੀ.ਓ
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ ਰੂਪਨਗਰ, ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ ‘ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ। ਇੱਥੇ ਜਾਰੀ....
ਸਪੀਕਰ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ
ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਕੀਤੀ ਮੀਟਿੰਗ ਚੰਡੀਗੜ, 25 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ....
ਲੜਕੀਆਂ ਦੇ ਹੋਸਟਲ ਦੇ ਵਿਸਥਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸਰਕਾਰ ਜਲਦੀ ਤਕਰੀਬਨ 49 ਕਰੋੜ ਜਾਰੀ ਕਰੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਥਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ। ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ....
ਜਗਰਾਓ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਫੌਜੀ ਤੇ ਉਸਦੀ ਪਤਨੀ ਦੀ ਮੌਤ
ਜਗਰਾਓਂ, 24 ਜੁਲਾਈ : ਸਥਾਨਕ ਸ਼ਹਿਰ ਤੋਂ ਸਿੱਧਵਾਂ ਬੇਟ ਨੂੰ ਜਾਂਦੀ ਸੜਕ ਤੇ ਦੇਰ ਸ਼ਾਮ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਫੌਜ ਦਾ ਨੌਜਵਾਨ ਜੋ ਛੁੱਟੀ ਆਇਆ ਹੋਇਆ ਸੀ, ਆਪਣੀ ਪਤਨੀ ਸੰਦੀਪ ਕੌਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਰਾਮਗੜ੍ਹ ਭੁੱਲਰ ਤੋਂ ਅਗਵਾੜ ਲੋਪੋਂ (ਜਗਰਾਓਂ) ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ, ਜਦੋਂ ਉਹ ਪਿੰਡ ਬੋਦਲ ਵਾਲਾ ਨਜਦੀਕ ਪੁੱਜੇ ਤਾਂ ਜਗਰਾਓ ਸਾਇਡ ਤੋਂ ਆ ਰਹੀ ਇੱਕ ਤੇਜ਼....
ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ : ਮੌਸਮ ਵਿਭਾਗ 
ਚੰਡੀਗੜ੍ਹ, 24 ਜੁਲਾਈ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਜਿੱਥੇ ਸੂਬੇ ਵਿੱਚ ਕਈ ਥਾਵਾਂ ’ਤੇ ਬੱਦਲ ਛਾਏ ਰਹੇ, ਉਥੇ ਹੀ ਜਲੰਧਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਜਲੰਧਰ ‘ਚ ਭਾਰੀ ਮੀਂਹ ਨੇ ਸੜਕਾਂ ਨੂੰ ਨਹਿਰਾਂ ‘ਚ ਤਬਦੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੋ ਦਿਨਾਂ ਤੋਂ ਪੈ ਰਹੀ....
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ : ਈ.ਟੀ.ਓ
ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਚੰਡੀਗੜ੍ਹ, 24 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਅੱਜ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ....
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ ਚੰਡੀਗੜ੍ਹ, 24 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ....
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ
ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਉਪਰਾਲੇ ਨੂੰ ਈ-ਗਵਰਨੈਂਸ ਵੱਲ ਇੱਕ ਹੋਰ ਇਨਕਲਾਬੀ ਕਦਮ ਦੱਸਿਆ ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ ਚੰਡੀਗੜ੍ਹ, 24 ਜੁਲਾਈ : ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ....
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਗ੍ਰਿਫ਼ਤਾਰ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ ਫਾਜ਼ਿਲਕਾ/ਚੰਡੀਗੜ੍ਹ, 23 ਜੁਲਾਈ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ....
ਮੁੱਖ ਮੰਤਰੀ ਨੇ ਕੀਤਾ ਭਾਖੜਾ ਡੈਮ ਦਾ ਦੌਰਾ, ਲੋਕਾਂ ਨੂੰ ਕੀਤੀ ਅਪੀਲ “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” : ਮਾਨ
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ....
ਮੌਸਮ ਵਿਭਾਗ ਵਲੋਂ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਮਾਨਸੂਨ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 23 ਜੁਲਾਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ....
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ : ਮੁੱਖ ਮੰਤਰੀ ਮਾਨ 
72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਕੀਤਾ ਰਵਾਨਾ ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ ਅਜਿਹੇ ਉਪਰਾਲੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿਚ ਸਹਾਈ ਹੋਣਗੇ ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।....
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ : ਮੁੱਖ ਮੰਤਰੀ ਮਾਨ
ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਰਹੀ ਹੈ ਸ਼੍ਰੋਮਣੀ ਕਮੇਟੀ ਅਜੋਕੇ ਦੌਰ ਦੇ ਮਸੰਦਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ 24 ਘੰਟਿਆਂ ਵਿਚ ਪੁਖਤਾ ਬੰਦੋਬਸਤ ਕਰ ਸਕਦੀ ਹੈ ਸੂਬਾ ਸਰਕਾਰ ਵਿਧਾਨ ਸਭਾ ਇਜਲਾਸ ਦੀ ਕਾਨੂੰਨੀ ਵੈਧਤਾ ਉਤੇ ਰਾਜਪਾਲ ਦੀ ਅਗਿਆਨਤਾ ਉਤੇ ਚੁਟਕੀ ਲਈ ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ....