ਧਾਰਮਿਕ

ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰ ਦੀ ਵਿਰੋਧਤਾ ਦਾ ਪ੍ਰਧਾਨ ਧਾਮੀ ਨੇ ਲਿਆ ਨੋਟਿਸ
ਅੰਮ੍ਰਿਤਸਰ : ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ 'ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ। ਜਾਣਕਾਰੀ ਅਨੁਸਾਰ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਪੁਲਿਸ ਥਾਣੇ ਵਿਚ ਲਿਖਤੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ....
ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਰੋਸ ਮਾਰਚ
ਅੰਮ੍ਰਿਤਸਰ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀਸੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ....
ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਸਿਰੇ ਤੋਂ ਨਕਾਰਿਆ
ਚੰਡੀਗੜ੍ਹ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆ ਆਪਣਾ ਪੱਖ ਪੇਸ਼ ਕੀਤਾ।ਜਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਪਿਛਲੇ ਮਹੀਨੇ 5 ਕਰੋੜ ਰੁਪਏ ਦੇ ਸੋਨੇ ਅਤੇ ਹੋਰ ਵਸਤਾਂ ਦੇ ਰੂਪ ਵਿੱਚ ਦਾਨ ਵਿੱਚ ਗਬਨ ਕਰਨ ਦੇ ਇਲਜ਼ਾਮ ਲੱਗਣ ਮਗਰੋਂ ਉਨ੍ਹਾਂ ਨੂੰ ਤਨਖਾਹੀਆ ਐਲਾਨਿਆ ਗਿਆ ਸੀ। ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ....
ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 4 ਅਕਤੂਬਰ, 2022: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ....
ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਐਸਜੀਪੀਸੀ ਦੇ ਫੈਸਲੇ ਦੀ ਹਮਾਇਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਬਤ ਫੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ....
ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜੁੰਮੇਵਾਰ ਹਰਿਆਣਾ ਸਰਕਾਰ ਹੋਵੇਗੀ-ਐਡਵੋਕੇਟ ਧਾਮੀ
ਅੰਮ੍ਰਿਤਸਰ : ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਪ੍ਰੈਸ ਨੋਟ ’ਚ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਦਿੱਤਾ ਹੈ, ਇਸਦਾ ਮਤਲਬ ਇਹ ਨਹੀਂ ਕਿ ਇਸ....
ਸੋਨੇ ਦੀਆਂ ਪਰਤਾਂ ਨਾਲ ਸਜਾਇਆ ਜਾਵੇਗਾ ਮੰਦਰ ਸ੍ਰੀ ਕੇਦਾਰਨਾਥ ਧਾਮ
ਦੇਹਰਾਦੂਨ : ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਵਿੱਚ ਪਵਿੱਤਰ ਅਸਥਾਨ ਦੀਆਂ ਕੰਧਾਂ ’ਤੇ ਸੋਨੇ ਦੀਆਂ ਪਰਤਾਂ ਚੜਾਈਆਂ ਜਾਣਗੀਆਂ। ਇਸ ਸਬੰਧੀ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੇ ਨੇ ਦੱਸਿਆ ਕਿ ਉਤਰਾਖੰਡ ਸਰਕਾਰ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇਸ ਪਵਿੱਤਰ ਅਸਥਾਨ ਦੀ ਚਾਰ ਦੀਵਾਰੀ ਤੋਂ ਚਾਂਦੀਆਂ ਦੀਆਂ ਪਰਤਾਂ ਹਟਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਇੱਕ ਸ਼ਿਵ ਭਗਤ ਵੱਲੋਂ ਦੇ ਪ੍ਰਸਤਾਵ ’ਤੇ ਕਮੇਟੀ ਨੇ ਸੂਬਾ ਸਰਕਾਰ ਤੋਂ ਕੇਦਾਰਨਾਥ ਮੰਦਰ ਦੇ ਪਵਿੱਤਰ ਅਸਥਾਨ ਤੇ ਸੋਨੇ ਦੀਆਂ ਪਰਤਾਂ....
ਯੁਵਾ ਰਾਮ ਲੀਲਾ ਕਲੱਬ ਵੱਲੋਂ ਸ੍ਰੀ ਰਾਮ ਲੀਲਾ ਕਰਾਉਣ ਦੀਆਂ ਤਿਆਰੀਆਂ ਜੋਰਾਂ ਨਾਲ ਸ਼ੁਰੂ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਭਗਵਾਨ ਸ੍ਰੀ ਰਾਮ ਜੀ ਦੀ ਸਿੱਖਿਆਵਾਂ ਦਾ ਵਰਣਨ ਕੀਤਾ ਹੋਇਆ ਪਵਿੱਤਰ ਗਰੰਥ ਸ੍ਰੀ ਰਾਮਾਇਣ ਜੀ ਵਿੱਚੋਂ ਸਾਰ ਅੰਸ ਸ੍ਰੀ ਰਾਮ ਲੀਲਾ ਦਾ ਮੰਚਣ ਯੁਵਾ ਰਾਮ ਲੀਲਾ ਕਲੱਬ ਫੂਲ ਟਾਊਨ ਵੱਲੋੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਰਾਣੇ ਖੂਹ (ਨੇੜੇ ਮੰਦਿਰ ਸ੍ਰੀ ਠਾਕੁਰ ਦਵਾਰਾ) ਵਾਲੇ ਮੈਦਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਰਵਿੰਦਰਪਾਲ ਸ਼ਰਮਾਂ (ਰਿੰਕੂ ਕੌਸ਼ਿਕ) ਨੇ ਦੱਸਿਆ ਕਿ ਮਰਿਯਾਦਾ ਪਰਸ਼ੋਤਮ ਭਗਵਾਨ ਸ੍ਰੀ ਰਾਮ ਜੀ....
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 21 ਮੋਬਾਈਲ ਐਪਸ 'ਤੇ ਗੁਰਬਾਣੀ 'ਚ ਤਰੁਟੀਆਂ ਨੂੰ ਲੈ ਕੇ ਕਾਰਵਾਈ ਦੇ ਹੁਕਮ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 21 ਮੋਬਾਈਲ ਐਪਸ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਤਨੇਮ ਦੀਆਂ ਬਾਣੀਆਂ ਵਿੱਚ ਕਈ ਗਲਤੀਆਂ ਹਨ। ਇਨ੍ਹਾਂ 21 ਮੋਬਾਈਲ ਐਪਸ ਉੱਪਰ ਬਾਣੀਆਂ ਵਿੱਚ ਕਈ ਗਲਤੀਆਂ ਦਾ ਖੁਲਾਸਾ ਜਾਂਚ ਦੌਰਾਨ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ 21 ਐਪਸ ਦੀ ਇੱਕ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਵਿੱਚ ਅਪਲੋਡ ਗੁਰਬਾਣੀ ’ਚੋਂ ਸਿਰਫ ਨਿਤਨੇਮ ਦੀਆਂ ਬਾਣੀਆਂ ਦੀ ਹੀ ਜਾਂਚ ਕੀਤੀ ਗਈ ਹੈ। ਇਨ੍ਹਾਂ ਬਾਣੀਆਂ ਵਿੱਚ ਲਗਾ....
ਸਿੱਖ ਵੀ ਨਿਗਲਿਆ ਜਾ ਰਿਹਾ ਹੈ : ਪੀਟਰ ਫ੍ਰੇਡਰਿਕ !
ਸਿੱਖੀ ਦੇ ਸਿਧਾਂਤਾਂ ਨੂੰ ਪੱਛਮੀ ਲੋਕਾਂ ਦੇ ਸਾਹਮਣੇ ਲਿਆਉਣ ਵਾਲੇ ਦੋ ਮਹਾਨ ਵਿਦਵਾਨ ਮੈਕਾਲਿਫ਼ ਅਤੇ ਕਨਿੰਘਮ ਹੋਏ ਹਨ । ਸਿੱਖ ਕੌਮ ਨੂੰ ਇਹਨਾਂ ਦੋਵੇਂ ਹੀ ਵਿਦਵਾਨਾਂ ਨੇ ਬਹੁਤ ਸਮਾਂ ਪਹਿਲਾਂ ਆਗਾਹ ਕਰ ਦਿੱਤਾ ਸੀ ਕਿ ਮੰਨੂਵਾਦ ਸਿੱਖ ਧਰਮ ਨੂੰ ਨਿਗਲ ਰਿਹਾ ਹੈ , ਪਰ ਸਿੱਖ ਕੌਮ ਨੂੰ ਅਜੇ ਵੀ ਸਮਝ ਨਹੀਂ ਆ ਰਹੀ ਹੈ । ਹੁਣ ਫਿਰ ਪੱਛਮ ਤੋਂ ਹੀ ਛੋਟੀ ਉਮਰ ਦੇ ਨੌਜੁਆਨ ਲੇਖਕ ਪੀਟਰ ਫ੍ਰੇਡਰਿਕ ਨੇ ਮੈਕਾਲਿਫ਼ ਅਤੇ ਕਨਿੰਘਮ ਦੇ ਸਿੱਖਾਂ ਪ੍ਰਤੀ ਪ੍ਰਗਟ ਕੀਤੇ ਆਪਣੇ ਵਿਚਾਰਾਂ ਨੂੰ ਫਿਰ ਤੋਂ ਦੁਬਾਰਾ ਸਿੱਖ....
ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ – ਪਾਕਿਸਤਾਨ ਸਰਕਾਰ ਨੇ ਹਟਾਈਆਂ ਇਹ ਪਾਬੰਦੀਆਂ
ਸਿੱਖਾਂ ਦੀ ਸ਼ਹਾਦਤ ਦੇ ਸ਼ਤਾਬਦੀ ਸਾਲ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਪਾਕਿਸਤਾਨ ਸਰਕਾਰ ਨੇ ਇਸ ਵਾਰ ਨਨਕਾਣਾ ਸਾਹਿਬ ਪਹੁੰਚਣ ਵਾਲੇ ਭਾਰਤੀ ਜਥੇ ਨੂੰ ਦੇਸ਼ ਦੇ ਹੋਰ ਪ੍ਰਮੁੱਖ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਜਥੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ 551 ਵੀਂ ਜਯੰਤੀ ‘ਤੇ ਕੋਵਿਡ ਦੇ ਖਤਰੇ ਨੂੰ ਦੇਖਦੇ ਹੋਏ ਸ਼ਰਧਾਲੂਆਂ ਨੂੰ ਸਿਰਫ ਸ੍ਰੀ ਨਨਕਾਣਾ ਸਾਹਿਬ ਦੇ ਹੀ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਭਾਰਤ ਵੱਲੋਂ....
ਢੱਡਰੀਆਂ ਵਾਲਿਆਂ ਖਿਲਾਫ਼ ਅਕਾਲ ਤਖ਼ਤ ਸਾਹਿਬ ਦੀ ਸਖ਼ਤੀ
ਮੁਆਫ਼ੀ ਮੰਗਣ ਤਕ ਸਮਾਗਮ ਨਾ ਕਰਵਾਉਣ ਦੇ ਹੁਕਮ! ਅੰਮ੍ਰਿਤਸਰ : ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜੇ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਗਏ। ਮੀਟਿੰਗ ਦੌਰਾਨ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਸਖ਼ਤ ਰੁਖ ਅਪਨਾਉਂਦਿਆਂ ਸੰਗਤਾਂ ਲਈ ਉਨ੍ਹਾਂ ਦੇ ਸਮਾਗਮਾਂ ਦੇ ਬਾਈਕਾਟ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਬੋਲੇ ਗਏ ਕਥਨਾਂ....