ਖੇਡਾਂ ਦੀ ਦੁਨੀਆਂ

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਤ
ਅੰਮ੍ਰਿਤਸਰ 28 ਸਤੰਬਰ 2024 : ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ....
‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ – 3’, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਨਤੀਜੇ ਰਹੇ ਸ਼ਾਨਦਾਰ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ....
ਖੇਡਾ ਵਤਨ ਪੰਜਾਬ ਦੀਆਂ ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ
ਅੰਤਰ-ਰਾਸ਼ਟਰੀ ਐਥਲੀਟ ਨਵਤੇਜਦੀਪ ਸਿੰਘ (ਤੇਜਾ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ ਤਰਨ ਤਾਰਨ, 10 ਸਤੰਬਰ 2024 : ਖੇਡਾ ਵਤਨ ਪੰਜਾਬ ਦੀਆਂ 2024 ਸੀਜ਼ਨ-3 ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਬੜੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਏ, ਜਿਸ ਵਿੱਚ ਮੁੱਖ ਮਹਿਮਾਨ ਵੱਜੋ ਅੰਤਰ-ਰਾਸ਼ਟਰੀ ਐਥਲੀਟ ਨਵਤੇਜਦੀਪ ਸਿੰਘ (ਤੇਜਾ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਕਾਲ....
68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ, ਨੈੱਟਬਾਲ ਅੰਡਰ 19 ਸਾਲ ‘ਚ ਖੁੱਡੀਕਲਾਂ ਦੇ ਮੁੰਡੇ ਜੇਤੂ, ਹੰਡਿਆਇਆ ਦੂਜੇ ਸਥਾਨ ‘ਤੇ
ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਵੱਖ–ਵੱਖ ਸਕੂਲਾਂ ਵਿੱਚ ਚੱਲ ਰਹੀਆਂ 68ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਜਾ ਰਹੀ ਹੈ। ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਵਿਖੇ ਚੱਲ ਰਹੀਆਂ ਨੈੱਟਬਾਲ ਖੇਡਾਂ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਡੀ.ਐਮ....
ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ : ਕੈਬਨਟ ਮੰਤਰੀ ਜੋੜੇਮਾਜਰਾ 
ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ ਕੈਬਨਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਪਿੰਡ ਸੌਂਢਾ ਵਿਖੇ ਕਰਾਏ 23ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਫ਼ਤਹਿਗੜ੍ਹ ਸਾਹਿਬ, 29 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ....
ਮਹਿਲਾ ਟੀ-20 ਵਿਸ਼ਵ ਕੱਪ 2024 ਦੇ ਪ੍ਰੋਗਰਾਮ ਦਾ ਐਲਾਨ, ਭਾਰਤ -ਪਾਕਿਸਤਾਨ ਦਾ ਮੁਕਾਬਲਾ 6 ਅਕਤੂਬਰ ਨੂੰ 
ਨਵੀਂ ਦਿੱਲੀ, 27 ਅਗਸਤ 2024 : ਆਈਸੀਸੀ ਨੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਦੇ ਤਾਜ਼ਾ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਟੂਰਨਾਮੈਂਟ ਦਾ ਨੌਵਾਂ ਐਡੀਸ਼ਨ ਬੰਗਲਾਦੇਸ਼ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਕਿਹਾ ਕਿ ਮੈਚ ਦੁਬਈ ਅਤੇ ਸ਼ਾਰਜਾਹ ਵਿੱਚ ਖੇਡੇ ਜਾਣਗੇ। ਛੇ ਵਾਰ ਦੇ ਚੈਂਪੀਅਨ ਆਸਟਰੇਲੀਆ ਨੂੰ 2020 ਦੇ ਉਪ ਜੇਤੂ ਭਾਰਤ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਸ਼੍ਰੀਲੰਕਾ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਭਾਰਤ....
ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ 10 ਸਤੰਬਰ 2024 ਤੱਕ ਹੋਣਗੀਆਂ: ਵੰਦਨਾ ਚੌਹਾਨ 
ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ eservices.punjab.gov.in ਪੋਰਟਲ ਤੇ ਕੀਤੀ ਜਾਵੇ ਰਜਿਸਟਰੇਸ਼ਨ ਨਵਾਂ ਸ਼ਹਿਰ, 27 ਅਗਸਤ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਦੇ ਤਹਿਤ ਬਲਾਕ ਪੱਧਰੀ ਖੇਡਾਂ 01.09.2024 ਤੋਂ 10.09.2024 ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ -ਵੱਖ ਬਲਾਕਾਂ ਬੰਗਾ, ਔਡ਼, ਸੜੋਆ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਸ਼ੁਰੂ ਰੋ ਰਹੀਆਂ ਹਨ। ਜਿਸ ਵਿੱਚ ਉਮਰ ਵਰਗ ਅੰਡਰ-14, 17, 21, 21-30, 31-40, 41-50, 51-60, 61-70 ਅਤੇ 70 ਤੋਂ ਉਪਰ (ਲੜਕੇ-ਲੜਕੀਆ)....
ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ : ਡਾ. ਬਲਬੀਰ ਸਿੰਘ ਸੂਬੇ ਦੀਆਂ ਮੰਡੀਆਂ ਦੇ ਸ਼ੈਡ ਆਫ਼ ਸੀਜ਼ਨ 'ਚ ਇਨਡੋਰ ਖੇਡ ਸਟੇਡੀਅਮ ਦੇ ਤੌਰ 'ਤੇ ਖਿਡਾਰੀ ਵਰਤ ਸਕਣਗੇ : ਹਰਚੰਦ ਸਿੰਘ ਬਰਸਟ ਬੱਚੇ, ਨੌਜਵਾਨ, ਬਜ਼ੁਰਗ ਖੇਡਾਂ ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਪਟਿਆਲਾ, 26 ਅਗਸਤ 2024 : 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ....
 "ਖੇਡਾਂ ਵਤਨ ਪੰਜਾਬ ਦੀਆਂ-2024" ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ: ਜ਼ਿਲ੍ਹਾ ਖੇਡ ਅਫ਼ਸਰ
ਖੇਡਾਂ ਦਾ ਉਦਘਾਟਨ 29 ਅਗਸਤ ਨੂੰ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਨਲਾਈਨ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ ਖੇਡਾਂ ਸਬੰਧੀ ਮਸ਼ਾਲ 25 ਅਗਸਤ ਨੂੰ ਪੁੱਜੇਗੀ ਫ਼ਤਹਿਗੜ੍ਹ ਸਾਹਿਬ ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ " ਖੇਡਾਂ ਵਤਨ ਪੰਜਾਬ ਦੀਆਂ- 2024" ਦੀ ਸ਼ੁਰੂਆਤ 29 ਅਗਸਤ ਨੂੰ ਹੋ ਰਹੀ....
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਦੇ ਰਹੀ ਹੈ ਵਿਸ਼ੇਸ਼ ਤਵੱਜੋਂ: ਅਨੁਰਾਗ ਵਰਮਾ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਕੀਤੀਆਂ ਵਿਚਾਰਾਂ ਚੰਡੀਗੜ੍ਹ, 19 ਅਗਸਤ 2024 : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ....
ਅੱਥਰੂ ਨਾ ਰੋਕ ਸਕੀ ਵਿਨੇਸ਼, ਸਮਰੱਥਕਾਂ ਨੇ ਕੀਤਾ ਭਰਵਾਂ ਸਵਾਗਤ, ਵਿਨੇਸ਼ ਨੇ ਕੀਤਾ ਧੰਨਵਾਦ
ਨਵੀਂ ਦਿੱਲੀ, 17 ਅਗਸਤ 2024 : ਪੈਰਿਸ ਓਲੰਪਿਕ 'ਚ ਇਤਿਹਾਸ ਰਚਣ ਤੋਂ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਭਾਰਤ ਪਰਤ ਆਈ ਹੈ। ਉਸ ਦਾ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋਣ ਤੋਂ ਬਾਅਦ, ਬਹਾਦਰ ਧੀ ਨੇ ਅੱਜ ਦੇਸ਼ ਦੀ ਧਰਤੀ 'ਤੇ ਕਦਮ ਰੱਖਿਆ। ਵਿਨੇਸ਼ ਫੋਗਾਟ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਉਤਰੀ। ਓਲੰਪਿਕ ਵਿੱਚ ਫੋਗਾਟ ਲਈ ਇੱਕ ਉਤਰਾਅ-ਚੜ੍ਹਾਅ ਵਾਲਾ ਸੀਜ਼ਨ ਸੀ ਜਦੋਂ ਉਸਨੂੰ ਪੈਰਿਸ ਵਿੱਚ 50 ਕਿਲੋਗ੍ਰਾਮ ਦੇ ਸੋਨ ਤਗਮੇ ਦੇ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ।....
‘ਮੇਰੀ ਵਾਰੀ ਤਾਂ ਲਗਦੈ ਰੱਬਾ ਸੁੱਤਾ ਹੀ ਰਹਿ ਗਿਆ’, ਵਿਨੇਸ਼ ਫੋਗਾਟ ਨੇ ਸਾਂਝੀ ਕੀਤੀ ਭਾਵੁਕ ਪੋਸਟ
ਚੰਡੀਗੜ੍ਹ, 16 ਅਗਸਤ 2024 : ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਵਿੱਚ ਦਾਇਰ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇਕ ਰੀਲ ਸ਼ੇਅਰ ਕੀਤੀ ਹੈ। ਗਾਇਕ ਬੀ ਪਰਾਕ ਦੇ ਗੀਤ ਨਾਲ ਅੱਖਾਂ ‘ਤੇ ਹੱਥ ਰੱਖ ਕੇ ਤਸਵੀਰ ਸਾਂਝੀ ਕੀਤੀ ਹੈ। ਗੀਤ ਦੇ ਬੋਲ ‘ਜ਼ਿੰਦਗੀ ਸਿੱਧੀ ਕਰ ਦਿਨਾ ਸਭ ਕੁਜ ਪੁਠਾ ਹੀ ਰਹਿ ਗਿਆ, ਮੇਰੀ ਵਾਰੀ ਤਾਈ ਲੱਗਦੈ ਰੱਬਾ ਸੁਤਾ ਹੀ ਰਹਿ ਗਿਆ, ਨਾ ਦਿੱਤਾ ਪਿਆਰ…’। ਇਸ ਨੂੰ ਤਿੰਨ ਲੱਖ ਤੋਂ ਵੱਧ....
ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ
ਨਵੀਂ ਦਿੱਲੀ, 14 ਅਗਸਤ 2024 : ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਸਨਮਾਨ ਵਿੱਚ ਹਾਕੀ ਇੰਡੀਆ ਨੇ ਆਪਣੀ ਜਰਸੀ ਨੰਬਰ-16 ਨੂੰ ਰਿਟਾਇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ ਗਿਆ ਹੈ। ਹਾਕੀ ਇੰਡੀਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਭਾਰਤੀ ਪੁਰਸ਼ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਦੀ ਇਸ ਕਾਮਯਾਬੀ ਵਿੱਚ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਓਲੰਪਿਕ....
ਦੁਨੀਆ ਭਰ 'ਚ ਗੂਗਲ ਸਰਚਿੰਗ 'ਚ ਟਾਪ 'ਤੇ ਪੁੱਜੀ ਵਿਨੇਸ਼ ਫੋਗਾਟ 
ਚੰਡੀਗੜ੍ਹ, 14 ਅਗਸਤ 2024 : ਪੈਰਿਸ ਓਲੰਪਿਕ 'ਚ ਫਾਈਨਲ ਮੈਚ ਤੋਂ ਪਹਿਲਾਂ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦੇਣ ਦਾ ਮਾਮਲਾ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਸੁਰਖੀਆਂ 'ਚ ਹੈ। ਉਸ ਨੂੰ 7 ਅਗਸਤ ਨੂੰ ਸਿਰਫ਼ 100 ਗ੍ਰਾਮ ਵੱਧ ਵਜ਼ਨ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲਵਾਨ ਨੇ ਸਿਲਵਰ ਮੈਡਲ ਲੈ ਕੇ ਵਿਸ਼ਵ ਸਪੋਰਟਸ ਕੋਰਟ ਪਹੁੰਚ ਗਿਆ। ਬੀਤੀ ਕੱਲ੍ਹ 13 ਅਗਸਤ ਨੂੰ ਅਦਾਲਤ ਨੇ ਫੈਸਲਾ 16 ਅਗਸਤ ਤੱਕ ਟਾਲ ਦਿੱਤਾ ਸੀ। ਇਸ ਫੈਸਲੇ 'ਤੇ ਦੁਨੀਆ ਦੀ ਨਜ਼ਰ....
ਅੰਮ੍ਰਿਤਸਰ ਅੰਡਰ 15 ਲੜਕੀਆਂ ਨੇ 3 ਦੌੜਾਂ ਨਾਲ ਸੈਮੀਫਾਈਨਲ ਜਿੱਤਿਆ
ਅੰਡਰ 15 ਲੜਕੀਆਂ ਦਾ ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਬਠਿੰਡਾ ਵਿਖੇ ਕਰਵਾਇਆ ਅੰਮ੍ਰਿਤਸਰ 13 ਅਗਸਤ 2024 : ਅੰਮ੍ਰਿਤਸਰ ਅੰਡਰ 15 ਲੜਕੀਆਂ ਦੀ ਟੀਮ ਨੇ ਸੈਮੀਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 15 ਲੜਕੀਆਂ ਦੇ ਟੂਰਨਾਮੈਂਟ ਬਠਿੰਡਾ ਨੂੰ 3 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅੰਮ੍ਰਿਤਸਰ ਦੀ ਟੀਮ 34.1 ਓਵਰਾਂ ਵਿੱਚ 103 ਦੌੜਾਂ ਬਣਾ ਕੇ ਆਲ ਆਊਟ ਹੋ....