ਬੁਰਜ ਹਰੀ ਸਿੰਘ ਦੇ 16ਵੇਂ ਸਲਾਨਾ ਖੇਡ ਮੇਲੇ ਦਾ ਪੋਸਟਰ ਜਾਰੀ।

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਐਨ.ਆਰ.ਆਈਜ਼ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਤੋਂ 16 ਫਰਵਰੀ ਤੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ 16ਵੇਂ ਸਲਾਨਾ ਪੇਂਡੂ ਖੇਡ ਮੇਲੇ ਅਤੇ ਪਹਿਲੇ ਇੰਟਰਨੈਸ਼ਨਲ ਕਬੱਡੀ ਕੱਪ ਦਾ ਪੋਸਟਰ ਅੱਜ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਕਲੱਬ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡ ਮੌਲੇ ਦੌਰਾਨ 14 ਫਰਵਰੀ ਨੂੰ ਕਬੱਡੀ 50 ਅਤੇ 57 ਕਿੱਲੋ ਦੇ ਮੁਕਾਬਲਿਆਂ ਤੋਂ ਇਲਾਵਾ ਵਾਲੀਬਾਲ ਦੇ ਮੁਕਾਬਲੇ ਹੋਣਗੇ। 15 ਫਰਵਰੀ ਨੂੰ ਕਬੱਡੀ ਓਪਨ (ਨਿਰੋਲ ਪਿੰਡ ਵਾਰ) ਅਤੇ 16 ਫਰਵਰੀ ਨੂੰ ਕਬੱਡੀ ਫੈਡਰੇਸ਼ਨ ਦੀਆਂ 8 ਟੀਮਾਂ ਦੇ ਮੇਜਰ ਲੀਗ ਦੇ ਮੁਕਾਬਲੇ ਕਰਵਾਏ ਜਾਣਗੇ।