ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੀਆਂ ਹਾਕੀ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

ਰਾਏਕੋਟ (ਮੁਹੰਮਦ ਇਮਰਾਨ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਜਿਲ੍ਹਾ ਪੱਧਰੀ ਹਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੀਆਂ ਅੰਡਰ-14 ਤੇ ਅੰਡਰ 17 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਜਿਲ੍ਹਾ ਪੱਧਰੀ ਖੇਡਾਂ ਜਿਲ੍ਹਾ ਸਿੱਖਿਆ ਅਫਸਰ ਅਤੇ ਡੀ.ਐਮ. ਸਪੋਰਟਸ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਖੇਡਾਂ ਵਿੱਚ ਉਨ੍ਹਾਂ ਦੇ ਸਕੂਲ ਦੀਆਂ ਹਾਕੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ -14 ਦੇ ਹੋਏ ਮੁਕਾਬਲਿਆਂ ‘ਚ ਦੂਸਰਾ ਸਥਾਨ ਅਤੇ ਅੰਡਰ-17 ਦੇ ਹੋਏ ਮੁਕਾਬਲਿਆਂ ‘ਚ ਜਿਲ੍ਹੇ ‘ਚੋ ਪਹਿਲਾ ਸਥਾਨ ਹਾਸਲ ਕੀਤਾ ਹੈ। ਦੋਵੇਂ ਟੀਮਾਂ ਨੂੰ ਮੁਬਾਰਕਵਾਦ ਦਿੰਦੇ ਹੋਏ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਦਿਆਰਥੀ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ, ਹਾਕੀ ਕੋਚ ਜਗਦੇਵ ਸਿੰਘ, ਹਾਕੀ ਕੋਚ ਬਲਜੀਤ ਕੌਰ ਦੀ ਸਖ਼ਤ ਮਿਹਨਤ ਸਦਕਾ ਅੱਜ ਉਨ੍ਹਾਂ ਦੇ ਸਕੂਲ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ। ਇਸ ਮੌਕੇ ਪ੍ਰਿਤਪਾਲ ਸਿੰਘ, ਕੁਲਵੰਤ ਸਿੰਘ, ਭਾਗ ਸਿੰਘ, ਸੁਮਨਪਾਲ ਸਿੰਘ, ਗੁਰਮੀਤ ਸਿੰਘ, ਅਮਰਜੋਤ ਸਿੰਘ, ਗੁਰਪ੍ਰੀਤ ਸਿੰਘ, ਕੰਵਲਜੀਤ ਕੌਰ, ਪਰਮਿੰਦਰ ਕੌਰ, ਜਸਵਿੰਦਰ ਕੌਰ, ਕੰਵਲਪ੍ਰੀਤ ਕੌਰ, ਭੁਪਿੰਦਰ ਕੌਰ, ਨੀਨਾ ਕੁਮਾਰੀ, ਦਰਸ਼ਨਾ, ਸਵਰਨਜੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।