ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 19ਵੀਆਂ ਏਸ਼ੀਅਨ ਖੇਡਾਂ ਵਿੱਚ ਰਚਿਆ ਇਤਿਹਾਸ

  • ਏਸ਼ੀਅਨ ਕ੍ਰਿਕਟ ਵਿੱਚ ਪਹਿਲੀ ਵਾਰ ਜਿੱਤਿਆ ਸੋਨਾ 
  • ਟੀਮ ਇੰਡੀਆ ਨੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾਇਆ

ਨਵੀਂ ਦਿੱਲੀ, 25 ਸਤੰਬਰ : 19ਵੀਆਂ ਏਸ਼ੀਅਨ ਖੇਡਾਂ ਦੇ ਮਹਿਲਾ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੇ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਅੱਜ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਏਸ਼ੀਅਨ ਖੇਡਾਂ ਦੇ ਕ੍ਰਿਕਟ ਈਵੈਂਟ ਵਿੱਚ ਇਹ ਭਾਰਤ ਦਾ ਪਹਿਲਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਕਿਸੇ ਵੀ ਏਸ਼ੀਅਨ ਖੇਡਾਂ ਵਿੱਚ ਹਿੱਸਾ ਨਹੀਂ ਲਿਆ ਸੀ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 116 ਦੌੜਾਂ ਬਣਾਈਆਂ ਅਤੇ ਸ਼੍ਰੀਲੰਕਾ ਨੂੰ 117 ਦੌੜਾਂ ਦਾ ਟੀਚਾ ਦਿੱਤਾ। ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 97 ਦੌੜਾਂ ਹੀ ਬਣਾ ਸਕੀ।