50ਵੇਂ ਸਲਾਨਾ ਦਸ਼ਮੇਸ਼ ਖੇਡ ਮੇਲੇ ਨੂੰ ਯਾਦਗਾਰੀ ਬਣਾਉਣ ਦੀ ਤਿਆਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ : ਪ੍ਰਧਾਨ ਗਰੇਵਾਲ

ਰਾਏਕੋਟ, 04 ਫਰਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ 9 ਤੋਂ 12 ਫਰਵਰੀ ਤੱਕ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ 50ਵੇਂ ਸਲਾਨਾ ਦਸ਼ਮੇਸ਼ ਖੇਡ ਮੇਲੇ ਨੂੰ ਯਾਦਗਾਰੀ ਬਣਾਉਣ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਟੂਰਨਾਮੈਂਟ ਕਮੇਟੀ ਦੀ ਇੱਕ ਮੀਟਿੰਗ ਅੱਜ ਸਥਾਨਕ ਸਟੇਡੀਅਮ ਵਿੱਚ ਪ੍ਰਧਾਨ ਬਲਰਾਜ ਸਿੰਘ ਮੋਦੀ ਕੈਨੇਡਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਹਰਦੇਵ ਸਿੰਘ ਗਰੇਵਾਲ ਕੈਨੇਡਾ, ਸਕੱਤਰ ਮਹਿੰਦਰਪਾਲ ਸਿੰਘ ਸਿੱਧੂ ਕੈਨੇਡਾ, ਰਣਧੀਰ ਸਿੰਘ ਗਰੇਵਾਲ ਕੈਨੇਡਾ, ਗੁਰਪ੍ਰੀਤ ਸਿੰਘ ਗਰੇਵਾਲ, ਜੋਰਾ ਸਿੰਘ ਕੈਨੇਡਾ, ਮਹਿੰਦਪਾਲ ਸਿੰਘ ਕੈਨੇਡਾ ਸ਼ਿੰਦਾ ਬਾਬਾ ਆਦਿ ਵੀ ਉਚੇਚੇ ਤੌਰ ’ਤੇ ਹਾਜ਼ਰ ਹੋਏ।। ਮੀਟਿੰਗ ਵਿੱਚ ਟੂਰਨਾਮੈਂਟ ਕਮੇਟੀ ਵਲੋਂ 50ਵੇਂ ਸਲਾਨਾ ਟੂਰਨਾਮੈਂਟ ਸਬੰਦੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਪ੍ਰਧਾਨ ਬਲਰਾਜ ਸਿੰਘ ਮੋਦੀ ਗਰੇਵਾਲ ਅਤੇ ਹਰਦੇਵ ਸਿੰਘ ਗਰੇਵਾਲ ਨੇ ਕਿਹਾ ਕਿ 50ਵੇਂ ਸਲਾਨਾ ਦਸ਼ਮੇਸ਼ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਜਾਣਕਾਰੀ ਦਿੰਦੇ ਕਲੱਬ ਮੈਂਬਰ ਸੁਖਵੀਰ ਸਿੰਘ ਰਾਏ, ਤਰਲੋਕ ਸਿੰਘ ਬਿੱਲਾ ਨੇ ਦੱਸਿਆ ਕਿ 50ਵਾਂ ਦਸ਼ਮੇਸ਼ ਖੇਡ ਮੇਲਾ ਪੂਰੀ ਸ਼ਾਨੋ ਸ਼ੌਕਤ ਨਾਲ 9 ਫਰਵਰੀ ਤੋਂ ਲੈ ਕੇ 12 ਫਰਵਰੀ 2023 ਤੱਕ ਕਰਵਾਇਆ ਜਾਵੇਗਾ। ਜਿਸ ਵਿੱਚ ਹਾਕੀ, ਫੁੱਟਬਾਲ, ਕਬੱਡੀ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ, ਕਬੱਡੀ ਓਪਨ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 71 ਹਜ਼ਾਰ ਅਤੇ ਦੂਸਰਾ 51 ਹਜ਼ਾਰ ਦਾ ਹੋਵੇਗਾ। ਕਬੱਡੀ ਓਪਨ ਦੇ ਬੈਸਟ ਰੇਡਰ ਅਤੇ ਜਾਫ਼ੀ ਨੂੰ 51-51 ਹਜ਼ਾਰ ਦੇ ਇਨਾਮ ਦੇ ਕੇ ਨਵਾਜ਼ਿਆ ਜਾਵੇਗਾ। ਇਸੇ ਤਰਾਂ ਹਾਕੀ, ਫੁੱਟਬਾਲ ਅਤੇ ਵਾਲੀਬਾਲ ਦੀਆਂ ਜੇਤੂ ਟੀਮਾਂ ਨੂੰ ਵੀ ਸ਼ਾਨਦਾਰ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਾਕੀ ਕੋਚ ਲਛਮਣ ਸਿੰਘ ਹੇਹਰ, ਸਕੱਤਰ ਮਾਸਟਰ ਭੁਪਿੰਦਰ ਸਿੰਘ ਗਰੇਵਾਲ, ਲਖਵੀਰ ਸਿੰਘ ਰਾਏ, ਜਸਮਿੰਦਰ ਸਿੰਘ ਪਿੱਲਾ, ਜੋਗਿੰਦਰ ਸਿੰਘ ਹਾਕੀ ਕੋਚ, ਗੁਰਦੀਪ ਸਿੰਘ ਖੋਸਾ, ਬਲਬੀਰ ਸਿੰਘ ਸਾਬਕਾ ਕੌਂਸਲਰ, ਪਰਵਿੰਦਰ ਸਿੰਘ ਕੈਲੇ, ਜਗਰੂਪ ਸਿੰਘ ਧਾਲੀਵਾਲ, ਬਾਵਾ ਸਿੰਘ ਗਿੱਲ, ਪਰਮਿੰਦਰ ਸਿੰਘ ਕੈੜੇ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਰਾਏ, ਹੈਪੀ ਸਿੰਘ, ਤਰਲੋਕ ਸਿੰਘ ਬਿੱਲਾ, ਗੁਰਪ੍ਰੀਤ ਸਿੰਘ ਕਨੇਡਾ ਤੋਂ ਇਲਾਵਾ ਹੋਰ ਵੀ ਕਲੱਬ ਮੈਂਬਰ ਅਤੇ ਖੇਡ ਪ੍ਰੇਮੀ ਹਾਜ਼ਰ ਸਨ।