ਖੇਡਾਂ ਦੀ ਦੁਨੀਆਂ

ਕੌਮੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਡੀਐਸਪੀ ਚਹਿਲ ਨੇ ਜਿੱਤਿਆ ਸੋਨ ਤਗਮਾ
ਮਹਿਲ ਕਲਾਂ, 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਰਵਾਈ ਗਈ ਚੌਥੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ-2023 ਵਿੱਚ ਡਿਸਕਸ ਥਰੋਅ ਦੇ ਮੁਕਾਬਲਿਆਂ ‘ਚੋ ਪੰਜਾਬ ਪੁਲਿਸ ਦੇ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਹਿਲ ਨੇ ਸੋਨ ਤਮਗਾ ਅਤੇ ਸ਼ਾਟਪੁੱਟ ਦੇ ਹੋਏ ਮੁਕਾਬਲਿਆਂ ‘ਚੋ ਬਰੌਂਜ ਮੈਡਲ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਡੀਐੱਸਪੀ ਗਮਦੂਰ ਸਿੰਘ ਚਹਿਲ ਨੇ ਪੰਜਾਬ ਪੁਲਿਸ ਦਾ ਮਾਣ ਵਧਾਉਂਦੇ ਹੋਏ ਪਿਛਲੇ ਸਮੇਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ....
ਭਾਰਤ ਨੇ ਆਸਟ੍ਰੇਲੀਆ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ 
ਨਵੀਂ ਦਿੱਲੀ, 19 ਫਰਵਰੀ : ਭਾਰਤ ਨੇ ਆਸਟ੍ਰੇਲੀਆ ਖਿਲਾਫ ਆਉਣ ਵਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਵਨਡੇ ‘ਚ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਪੰਡਯਾ ਕਪਤਾਨੀ ਕਰਨਗੇ। ਰੋਹਿਤ ਨਿੱਜੀ ਕਾਰਨਾਂ ਕਰਕੇ ਪਹਿਲੇ ਵਨਡੇ ਵਿੱਚ ਚੋਣ ਲਈ ਉਪਲਬਧ ਨਹੀਂ ਹੋਣਗੇ। ਬੀਸੀਸੀਆਈ ਨੇ ਵਨਡੇ ਦੇ ਬਾਕੀ ਦੋ ਟੈਸਟ ਮੈਚਾਂ ਅਤੇ 4 ਮੈਚਾਂ ਲਈ ਟੀਮ ਦਾ ਐਲਾਨ ਦਿੱਲੀ ਟੈਸਟ ਦੇ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਕੀਤਾ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ....
ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ ਦੂਜੇ ਟੈਸਟ ਮੈਚ ਵਿੱਚ 6 ਵਿਕਟਾਂ ਨਾਲ ਹਰਾਇਆ
ਨਵੀਂ ਦਿੱਲੀ, 19 ਫਰਵਰੀ : ਬਾਰਡਰ-ਗਾਵਸਕਰ ਟ੍ਰਾਫ਼ੀ 2023 ਦੇ ਦੂਜੇ ਟੈਸਟ ਮੈਚ ਵਿੱਚ ਵੀ ਆਸਟ੍ਰੇਲੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਦਿੱਲੀ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ। ਇਸ ਟੈਸਟ ਦੇ ਦੂਜੇ ਦਿਨ ਆਸਟ੍ਰੇਲੀਆ ਨੇ ਬੇਸ਼ੱਕ ਆਪਣੀ ਸਥਿਤੀ ਮਜ਼ਬੂਤ ਕੀਤੀ ਸੀ, ਪਰ ਤੀਜੇ ਦਿਨ ਪਹਿਲਾ ਸੈਸ਼ਨ ਬੇਹੱਦ ਰਿਹਾ ਤੇ ਉਹ ਟੀਮ ਇੰਡੀਆ ਨੂੰ ਵੱਡਾ ਟਾਰਗੇਟ ਨਹੀਂ ਸਕੀ। ਨਤੀਜਾ ਇਹ ਹੋਇਆ ਕਿ ਹੁਣ ਚਾਰ ਮੈਚਾਂ ਦੀ ਇਸ ਟੈਸਟ ਸੀਰੀਜ਼ ਵਿੱਚ ਭਾਰਤ ਨੇ 2-0 ਨਾਲ....
ਵਿਰਾਟ ਕੋਹਲੀ ਨੇ ਮਾਰਿਆ ਵੱਡਾ ਮਾਰਕਾ, ਸਭ ਤੋਂ ਤੇਜ਼ 25000 ਦੌੜਾਂ ਪੂਰੀਆਂ ਕਰਨ ਵਾਲੇ ਬਣੇ ਖਿਡਾਰੀ
ਨਵੀਂ ਦਿੱਲੀ, 19 ਫਰਵਰੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖ਼ਿਲਾਫ਼ ਦਿੱਲੀ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੌਰਾਨ ਆਪਣੇ ਅੰਤਰਰਾਸ਼ਟਰੀ ਕਰੀਅਰ ਦੇ ਇੱਕ ਹੋਰ ਰਿਕਾਰਡ ਨੂੰ ਛੂਹ ਲਿਆ ਹੈ। ਜਦੋਂ ਵਿਰਾਟ ਕੋਹਲੀ ਨੇ ਟੀਮ ਦੀ ਦੂਜੀ ਪਾਰੀ ਦੌਰਾਨ ਆਪਣੀ 12ਵੀਂ ਦੌੜਾਂ ਪੂਰੀਆਂ ਕੀਤੀਆਂ ਤਾਂ ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ 25000 ਦੌੜਾਂ ਦੇ ਅੰਕੜੇ ਨੂੰ ਛੂਹਣ ਵਾਲਾ 6ਵਾਂ ਅੰਤਰਰਾਸ਼ਟਰੀ ਖਿਡਾਰੀ ਬਣ ਗਿਆ। ਇਸ ਦੇ ਨਾਲ ਹੀ ਕੋਹਲੀ ਇਸ ਮਾਮਲੇ 'ਚ ਸਚਿਨ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਮਾਨ
ਸਮਰਾਲਾ, 19 ਫਰਵਰੀ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ (ਵੀਰ ਚੱਕਰ ਵਿਜੇਤਾ), ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ ਨੇੜੇ ਸਮਰਾਲਾ ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ....
ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਚੋਟੀ ਦੀ ਭਾਰਤੀ ਖਿਡਾਰਨ ਬਣੀ ਹਰਮਨਪ੍ਰੀਤ ਕੌਰ
ਜੇਐੱਨਐੱਨ, ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਸ਼ਨੀਵਾਰ ਨੂੰ ਮਹਿਲਾ ਟੀ-20 ਵਿਸ਼ਵ ਕੱਪ 2023 'ਚ ਇੰਗਲੈਂਡ ਖਿਲਾਫ ਮੈਚ 'ਚ ਉਤਰਦਿਆਂ ਇਤਿਹਾਸ ਰਚ ਦਿੱਤਾ। ਹਰਮਨਪ੍ਰੀਤ ਕੌਰ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਚੋਟੀ ਦੀ ਭਾਰਤੀ ਖਿਡਾਰਨ ਬਣ ਗਈ ਹੈ। ਹਰਮਨਪ੍ਰੀਤ ਕੌਰ ਨੇ ਇਸ ਮਾਮਲੇ ਵਿੱਚ ਭਾਰਤੀ ਪੁਰਸ਼ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ ਹੈ। ਰੋਹਿਤ ਸ਼ਰਮਾ ਨੇ 148 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ ਜਦਕਿ....
ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ। ਮੀਤ ਹੇਅਰ ਨੇ ਕਿਹਾ ਕਿ....
ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ, 17 ਫਰਵਰੀ : ਇੱਕ ਨਿੱਜੀ ਨਿਊਜ਼ ਚੈਨਲ ਦੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 57 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਚੇਤਨ ਸ਼ਰਮਾ ਨੂੰ ਇੱਕ ਟੀਵੀ ਚੈਨਲ ਦੇ ਸਟਿੰਗ ਆਪਰੇਸ਼ਨ ਵਿੱਚ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ 80 ਫੀਸਦੀ ਫਿੱਟ ਹੋਣ ਦੇ ਬਾਵਜੂਦ ਵੀ ਫਿੱਟ ਰਹਿਣ ਅਤੇ 100 ਫੀਸਦੀ ਫਿੱਟ ਰਹਿਣ ਲਈ ਟੀਕੇ ਲਗਾਉਂਦੇ ਹਨ। ਦੱਸ ਦੇਈਏ ਕਿ ਸ਼ਰਮਾ ਨੂੰ ਪਿਛਲੇ ਤਿੰਨ....
ਸਵ. ਸੰਦੀਪ ਨੰਗਲ ਅੰਬੀਆਂ ਯਾਦਗਾਰੀ ਖੇਡ ਮੇਲੇ 'ਚ ਬੇਅ ਆਫ਼ ਪਲੈਂਟੀ ਨਿਊਜ਼ੀਲੈਂਡ ਦੀ ਟੀਮ ਨੇ ਜਿੱਤਿਆ ਕੱਪ
ਲੁਧਿਆਣਾ , 17 ਫਰਵਰੀ (ਰਘਵੀਰ ਸਿੰਘ ਜੱਗਾ ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉੱਘੇ ਕਬੱਡੀ ਖਿਡਾਰੀ ਸਵ. ਸੰਦੀਪ ਨੰਗਲ ਅੰਬੀਆਂ ਦੀ ਯਾਦ ’ਚ ਕਰਵਾਇਆ ਗਿਆ ਪਹਿਲਾ ਕਬੱਡੀ ਅਮਿੱਟ ਪੈੜਾਂ ਛੱਡਦਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਮੇਜਰ ਕਬੱਡੀ ਲੀਗ ਦੀਆਂ 8 ਟੀਮਾਂ ਦਰਮਿਆਨ ਮੁਕਾਬਲੇ ਹੋਏ, ਅਤੇ ਇੱਕ ਸਖ਼ਤ ਫਾਈਨਲ ਮੁਕਾਬਲੇ ’ਚ....
ਕੌਮੀ ਵਾਕਿੰਗ ਚੈਂਪੀਅਨਸ਼ਿਪ 'ਚ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ
ਚੰਡੀਗੜ੍ਹ, 15 ਫਰਵਰੀ : ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਾਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ....
16ਵੇਂ ਸਲਾਨਾ ਖੇਡ ਮੇਲੇ ਦੇ ਦੂਸਰੇ ਦਿਨ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲੇ ’ਚ ਭਨਿਆਰੀ ਦੀ ਟੀਮ ਨੇ ਫਿਰੋਜਸ਼ਾਹ ਨੂੰ ਹਰਾਇਆ
ਲੁਧਿਆਣਾ, 15 ਫਰਵਰੀ (ਰਘਵੀਰ ਸਿੰਘ ਜੱਗਾ) : ਪਿੰਡ ਬੁਰਜ ਹਰੀ ਸਿੰਘ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਸਲਾਨਾ ਪੇਂਡੂ ਖੇਡ ਮੇਲਾ ਅੱਜ ਦੂਜੇ ਦਿਨ ਪੂਰੇ ਜ਼ੋਬਨ ’ਤੇ ਰਿਹਾ। ਅੱਜ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਬੇਰੀਸਰ ਝੁਨੇਰ, ਅੰਬੀ ਕਲੱਬ ਹਠੂਰ, ਦੌਧਰ, ਛੀਨੀਵਾਲ, ਨੱਥੋਵਾਲ, ਕੈਲੀ ਕਲੱਬ ਢਿੱਲਵਾਂ, ਰਾਏਕੋਟ ਅਤੇ ਹਿੰਮਤਪੁਰਾ ਦੀਆਂ ਟੀਮਾਂ ਨੇ....
ਆਈਸੀਸੀ ਪਲੇਅਰ ਆਫ ਦਿ ਮੰਥ ਬਣਿਆ ਸ਼ੁਭਮਨ ਗਿੱਲ 
ਚੰਡੀਗੜ੍ਹ, 14 ਫਰਵਰੀ : ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਆਈਸੀਸੀ ਪਲੇਅਰ ਆਫ ਦਿ ਮੰਥ ਐਵਾਰਡ ਜਿੱਤਿਆ ਹੈ। ਸੋਮਵਾਰ ਨੂੰ, ਆਈਸੀਸੀ ਨੇ ਜਨਵਰੀ ਲਈ ਪਲੇਅਰ ਆਫ ਦਿ ਮੰਥ ਅਵਾਰਡ ਦਾ ਐਲਾਨ ਕੀਤਾ। ਗਿੱਲ ਨੇ ਪਿਛਲੇ ਮਹੀਨੇ ਸਫੈਦ ਗੇਂਦ ਦੇ ਦੋਵਾਂ ਫਾਰਮੈਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਪਿਛਲੇ ਮਹੀਨੇ ਹੀ ਉਸਨੇ ਖੇਡ ਦੇ ਸਭ ਤੋਂ ਛੋਟੇ ਫਾਰਮੈਟ ਟੀ-20 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੇਬਿਊ ਕੀਤਾ ਸੀ। ਉਸਨੇ 1 ਫਰਵਰੀ ਨੂੰ ਨਿਊਜ਼ੀਲੈਂਡ ਖਿਲਾਫ ਟੀ-20 ਅੰਤਰਰਾਸ਼ਟਰੀ....
ਬਰਨਾਲਾ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ
- ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਓਲੰਪਿਕਸ ਕੋਟਾ - ਅਕਾਸ਼ਦੀਪ ਨੇ ਰਾਂਚੀ ਵਿਖੇ 20 ਕਿਲੋਮੀਟਰ ਪੈਦਲ ਤੋਰ ਵਿੱਚ ਬਣਾਇਆ ਨੈਸ਼ਨਲ ਰਿਕਾਰਡ - ਖੇਡ ਮੰਤਰੀ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 14 ਫਰਵਰੀ : ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ....
ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿਚ ਖਰੀਦਿਆ 
ਮੁੰਬਈ, 13 ਫਰਵਰੀ : ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ 11 ਹੋਰ ਕ੍ਰਿਕਟਰਾਂ ਨੇ ਮਹਿਲਾ ਪ੍ਰੀਮੀਅਰ ਲੀਗ ਦੀ ਨੀਲਾਮੀ ਸੂਚੀ ਵਿਚ ਜਗ੍ਹਾ ਬਣਾਈ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿਚ ਖਰੀਦਿਆ ਹੈ। ਉਸ ਦਾ ਬੇਸ ਪ੍ਰਾਈਜ 50 ਲੱਖ ਰੱਖਿਆ ਗਿਆ ਸੀ। ਆਲਰਾਊਂਡਰ ਹਰਮਨ ਤੋਂ ਇਲਾਵਾ ਵਿਕਟ ਕੀਪਰ ਤਾਨੀਆ ਭਾਟੀਆ ਨਾਲ ਆਲ ਰਾਊਂਡਰ ਅਮਨਜੋਤ ਕੌਰ ਨੂੰ 30 ਲੱਖ ਰੁਪਏ ਦੇ ਬੇਸ ਪ੍ਰਾਈਸ ‘ਤੇ ਰੱਖਿਆ ਗਿਆ ਹੈ। ਦੂਜੇ ਪਾਸੇ 10 ਲੱਖ....
50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ, ਕਬੱਡੀ ਓਪਨ ‘ਚ ਕੁਤਬਾ ਜੇਤੂ
ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਇਆ ਗਿਆ 50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ ਹੋ ਗਿਆ। ਟੂਰਨਾਮੈਂਟ ’ਚ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵਲੋਂ ਵੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ ਗਈ। ਟੂਰਨਾਮੈਂਟ ਦੌਰਾਨ ਵਾਲੀਬਾਲ, ਹਾਕੀ, ਫੁੱਟਬਾਲ ਅਤੇ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਗੁਆਂਢੀ....