ਖੇਡਾਂ ਦੀ ਦੁਨੀਆਂ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ
ਖੇਡ ਮੰਤਰੀ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਨੂੰ ਦਿੱਤੀਆਂ ਮੁਬਾਰਕਾਂ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 27 ਸਤੰਬਰ : ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ....
ਸਿਫਤ ਸਮਰਾ ਨੇ ਫਰੀਦਕੋਟ ਦੇ ਸਿਰ ਤੇ ਸਜਾਇਆ ਸੋਨੇ ਦਾ ਤਾਜ
ਏਸ਼ੀਆ ਖੇਡਾਂ ਵਿੱਚ ਕੀਰਤੀਮਾਨ ਸਥਾਪਿਤ ਕਰਕੇ ਫੁੰਡਿਆਂ ਸੋਨ ਤਮਗਾ 50 ਮੀਟਰ 3-ਪੀ ਮੁਕਾਬਲੇ ਵਿੱਚ 600 ਚੋਂ 594 ਅੰਕ ਕੀਤੇ ਪ੍ਰਾਪਤ ਵਧਾਈਆਂ ਦਾ ਲੱਗਿਆ ਤਾਂਤਾ: ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਅਮੋਲਕ ਅਤੇ ਡੀ.ਸੀ. ਫਰੀਦਕੋਟ ਨੇ ਦਿੱਤੀਆਂ ਨਿੱਘੀਆਂ ਵਧਾਈਆਂ ਫਰੀਦਕੋਟ 27 ਸਤੰਬਰ : ਅੱਜ ਉਸ ਵੇਲੇ ਫਰੀਦਕੋਟ ਦੇ ਸਿਰ ਤੇ ਸੋਨੇ ਦਾ ਤਾਜ ਸੱਜ ਗਿਆ ਜਦੋਂ ਇੱਥੋਂ ਦੀ ਵਸਨੀਕ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਹਾਂਗਜੂ (ਚੀਨ) ਵਿਖੇ ਚੱਲ ਰਹੀਆਂ ਏਸ਼ੀਅਨ ਖੇਡਾਂ ਦੌਰਾਨ 50 ਮੀਟਰ 3-ਪੀ ਮੁਕਾਬਲਿਆਂ ਵਿੱਚ....
ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 25 ਸਤੰਬਰ : ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ....
ਏਸ਼ੀਅਨ ਖੇਡਾਂ ਦੇ ਦੂਜੇ ਦਿਨ ਭਾਰਤ ਨੇ ਜਿੱਤਿਆ ਪਹਿਲਾ ਸੋਨ ਤਮਗਾ 
ਨਵੀਂ ਦਿੱਲੀ, 25 ਸਤੰਬਰ : 19ਵੀਆਂ ਏਸ਼ੀਅਨ ਖੇਡਾਂ ਦਾ ਦੂਜਾ ਦਿਨ ਭਾਰਤ ਲਈ ਇੱਕ ਵੱਡੀ ਖੁਸ਼ੀ ਲੈ ਕੇ ਆਇਆ ਹੈ। ਚੀਨ ਦੇ ਹਾਂਗਜ਼ੂ ਵਿੱਚ ਅੱਜ ਸੋਮਵਾਰ ਨੂੰ ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ ਹੈ। ਭਾਰਤੀ ਨਿਸ਼ਾਨੇਬਾਜ਼ ਐਸ਼ਵਰਿਆ ਪ੍ਰਤਾਪ ਸਿੰਘ, ਦਿਵਿਆਂਸ਼ ਸਿੰਘ ਅਤੇ ਰੁਦਰਾਕਸ਼ ਪਾਟਿਲ ਨੇ ਸਵੇਰੇ 1893.7 ਦਾ ਸਕੋਰ ਬਣਾ ਕੇ ਭਾਰਤ ਨੂੰ ਪਹਿਲਾ ਸੋਨ ਤਮਗਾ ਦਿਵਾਇਆ। ਜਦਕਿ ਕੋਰੀਆ ਗਣਰਾਜ ਦੂਜੇ ਅਤੇ ਚੀਨ ਤੀਜੇ ਸਥਾਨ ‘ਤੇ ਰਿਹਾ। ਇਸ ਦੇ ਨਾਲ ਹੀ ਭਾਰਤ....
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 19ਵੀਆਂ ਏਸ਼ੀਅਨ ਖੇਡਾਂ ਵਿੱਚ ਰਚਿਆ ਇਤਿਹਾਸ
ਏਸ਼ੀਅਨ ਕ੍ਰਿਕਟ ਵਿੱਚ ਪਹਿਲੀ ਵਾਰ ਜਿੱਤਿਆ ਸੋਨਾ ਟੀਮ ਇੰਡੀਆ ਨੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾਇਆ ਨਵੀਂ ਦਿੱਲੀ, 25 ਸਤੰਬਰ : 19ਵੀਆਂ ਏਸ਼ੀਅਨ ਖੇਡਾਂ ਦੇ ਮਹਿਲਾ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੇ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਅੱਜ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਏਸ਼ੀਅਨ ਖੇਡਾਂ ਦੇ ਕ੍ਰਿਕਟ ਈਵੈਂਟ ਵਿੱਚ ਇਹ ਭਾਰਤ ਦਾ ਪਹਿਲਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਕਿਸੇ ਵੀ ਏਸ਼ੀਅਨ....
ਉਲੰਪਿਕ ਵਿੱਚ ਮੈਡਲ ਜਿੱਤਣਾ ਹੀ ਮੁੱਖ ਟੀਚਾ : ਪ੍ਰਿਅੰਕਾ ਪਰੀ
ਪ੍ਰਿਅੰਕਾ ਪਰੀ ਬੈਡਮਿੰਟਨ ਵਿੱਚ ਖੇਡੇਗੀ ਪੰਜਾਬ ਲਈ ਮਾਨਸਾ, 24 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆ ਸਕੂਲੀ ਖੇਡਾਂ ਵਿੱਚ ਸਰਕਾਰੀ ਨਹਿਰੂ ਕਾਲਜ ਮਾਨਸਾ ਵਿਖੇ ਕਰਵਾਈਆਂ ਜਿਲਾ ਪੱਧਰੀ ਖੇਡਾਂ ਦੌਰਾਨ ਬੈਡਮਿੰਟਨ ਵਿੱਚ ਗਰੀਨਲੈਂਡ ਡੇ ਬੋਰਡਿੰਗ ਪਬਲਿਕ ਸਕੂਲ ਬਰੇਟਾ ਦੀ ਨੋਵੀਂ ਜਮਾਤ ਦੀ ਵਿਦਿਆਰਥਣ ਪ੍ਰਿਅੰਕਾ ਪਰੀ ਅਗਰਵਾਲ ਪੁੱਤਰੀ ਕੁਲਵੰਤ ਰਾਏ ਸਿੰਗਲਾ ਬਰੇਟਾ ਨੇ ਜਿਲਾ ਪੱਧਰ ਤੇ ਖੇਡਦਿਆਂ ਜਿੱਤ ਪ੍ਰਾਪਤ ਕਰਕੇ ਆਪਣਾ ਸਥਾਨ ਪੰਜਾਬ ਪੱਧਰੀ ਖੇਡਾਂ ਲਈ ਅੰਡਰ 17 ਕੈਟਾਗਿਰੀ ਲਈ ਪੱਕਾ....
ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ, 4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ
ਖੇਡ ਮੰਤਰੀ ਨੇ ਖਿਡਾਰੀਆਂ ਦੀ ਨਗਦ ਇਨਾਮ ਰਾਸ਼ੀ ਨਾਲ ਹੌਸਲਾ ਅਫਜ਼ਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 23 ਸਤੰਬਰ : ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ....
ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ
ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 21 ਸਤੰਬਰ : ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ....
25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ : ਮੀਤ ਹੇਅਰ
8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਚੰਡੀਗੜ੍ਹ, 16 ਸਤੰਬਰ : ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ....
ਖੇਡਾਂ ਵਤਨ ਪੰਜਾਬ ਦੀਆਂ ਸੀਜਨ-2, ਬਲਾਕ ਪੱਧਰੀ ਖੇਡਾਂ ਅਮਿਟ ਅਤੇ ਖੁਬਸੂਰਤ ਯਾਦਾਂ ਵਿਖੇਰਦੀਆਂ ਆਪਣੇ ਅਗਲੇ ਪੜ੍ਹਾਅ ਵੱਲ ਵਧੀਆਂ
ਅਖੀਰਲੇ ਦਿਨ ਫੱਸਵੇਂ ਮੁਕਾਬਲੇ ਹੋਏ ਲੁਧਿਆਣਾ, 10 ਸੰਤਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਅਧੀਨ ਵੱਖ-ਵੱਖ 14 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਅੱਜ ਆਖਰੀ ਦਿਨ ਅਮਿਟ ਅਤੇ ਖੁਬਸੂਰਤ ਯਾਦਾਂ ਵਿਖੇਰਦੀਆਂ ਹੋਈਆਂ ਆਪਣੇ ਅਗਲੇ ਪੜ੍ਹਾਅ ਵੱਲ ਵੱਧ ਗਈਆਂ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਰਾਲਾ, ਮਲੌਦ, ਰਾਏਕੋਟ ਅਤੇ ਲੁਧਿਆਣਾ-1 ਦੀਆਂ ਖੇਡਾਂ ਦੌਰਾਨ ਵੱਖ-ਵੱਖ ਖੇਡ ਮੈਦਾਨਾਂ ਵਿੱਚ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਉਨ੍ਹਾਂ ਖੇਡ....
ਖੇਡਾਂ ਵਤਨ ਪੰਜਾਬ ਦੀਆਂ ਸੀਜਨ-2, ਬਲਾਕ ਪੱਧਰੀ ਖੇਡਾਂ ਦੇ ਦੂਸਰੇ ਦਿਨ ਦਿਲ ਖਿੱਚਵੇਂ ਮੁਕਾਬਲੇ ਦੇਖਣ ਨੂੰ ਮਿਲੇ 
ਲੁਧਿਆਣਾ, 9 ਸੰਤਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਅਧੀਨ ਮਾਨਯੋਗ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸਾ ਅਤੇ ਜਿਲ੍ਹਾ ਪ੍ਰਸਾਸਨ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਜੋ ਸਮਰਾਲਾ, ਮਲੌਦ, ਰਾਏਕੋਟ ਅਤੇ ਲੁਧਿਆਣਾ -1 ਵਿੱਚ ਬੀਤੇ ਕੱਲ੍ਹ 08 ਸਤੰਬਰ ਤੋ ਸੁਰੂ ਹੋਈਆਂ ਸਨ, ਇਨ੍ਹਾਂ ਖੇਡਾਂ ਦੇ ਦੂਜੇ ਦਿਨ ਦੇ ਵੱਖ ਵੱਖ ਖੇਡਾਂ ਦੇ ਬਲਾਕ ਅਨੁਸਾਰ ਨਤੀਜੇ ਹੇਠ ਲਿਖੇ ਅਨੁਸਾਰ ਹਨ : ਬਲਾਕ ਲੁਧਿਆਣਾ - ਜੱਥੇਦਾਰ ਸੰਤੋਖ ਸਿੰਘ ਮਰਗਿੰਦ ਖੇਡ....
ਬਲਾਕ ਪੱਧਰੀ ਖੇਡਾਂ ਦੇ ਤੀਸਰੇ ਪੜਾਅ ਤਹਿਤ ਲੁਧਿਆਣਾ-1, ਸਮਰਾਲਾ, ਮਲੌਦ ਅਤੇ ਰਾਏਕੋਟ 'ਚ ਖੇਡਾਂ ਦਾ ਸ਼ਾਨਦਾਰ ਆਗਾਜ਼
ਖਿਡਾਰੀਆਂ ਨੂੰ ਖੇਡ ਮੈਦਾਨਾਂ ਨਾਲ ਜੋੜਦਿਆਂ ਨਸ਼ਿਆ ਤੋਂ ਦੂਰ ਰੱਖਣਾ ਸਰਕਾਰ ਦਾ ਮੁੱਖ ਟੀਚਾ ਹੈ : ਵਿਧਾਇਕ ਸੰਗੋਵਾਲ 'ਨਰੌਆ ਪੰਜਾਬ' ਦੀ ਸਿਰਜਣਾ ਲਈ ਨੌਜਵਾਨਾਂ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ : ਵਿਧਾਇਕ ਗਿਆਸਪੁਰਾ ਲੁਧਿਆਣਾ, 08 ਸੰਤਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਅਧੀਨ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਪੜਾਅ ਤਹਿਤ ਬਲਾਕ ਲੁਧਿਆਣਾ-1, ਸਮਰਾਲਾ, ਮਲੌਦ ਅਤੇ ਰਾਏਕੋਟ ਵਿਖੇ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਲਕਾ....
ਖੋ-ਖੋ ਲੜਕੀਆਂ, ਅੰਡਰ-14 ਵਿੱਚ ਬੁੱਗਾ ਕਲਾਂ ਦੀ ਟੀਮ ਨੇ ਜੀ.ਆਰ.ਐੱਸ. ਦੀ ਟੀਮ ਨੂੰ 8-2 ਦੇ ਫਰਕ ਨਾਲ ਹਰਾਇਆ 
ਫ਼ਤਹਿਗੜ੍ਹ ਸਾਹਿਬ, 08 ਸਤੰਬਰ : “ਖੇਡਾਂ ਵਤਨ ਪੰਜਾਬ ਦੀਆਂ-2023” ਤਹਿਤ ਬਲਾਕ ਅਮਲੋਹ ਖੇਡਾਂ ਦੇ ਪਹਿਲੇ ਦਿਨ 08 ਵੱਖ-ਵੱਖ ਗੇਮਾਂ ਐਥਲੈਟਿਕਸ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ, ਰੱਸਾ-ਕੱਸੀ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਅਤੇ ਖੋਹ-ਖੋਹ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਇਸ ਖਾਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ.ਦਰਸ਼ਨ ਸਿੰਘ ਭੱਦਲਥੂਹਾ ਵਾਈਸ ਪ੍ਰਧਾਨ, ਵੀ.ਸੀ.ਵਿੰਗ ਪੰਜਾਬ ਆਮ....
ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਫੁੱਟਬਾਲ, ਦੌੜ ਤੇ ਅਥਲੈਟਿਕਸ ਦੇ ਮੁਕਾਬਲੇ ਰਹੇ ਦਿਲਚਸਪ
ਹੁਸ਼ਿਆਰਪੁਰ, 7 ਸਤੰਬਰ : ‘ਖੇਡਾਂ ਵਤਨ ਪੰਜਾਬ ਦੀਆਂ-2023’ ਤਹਿਤ ਦੂਜੇ ਪੜਾਅ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਖੇਡ ਮੁਕਾਬਲੇ ਕਾਫ਼ੀ ਦਿਲਚਸਪ ਰਹੇ। ਫੁੱਟਬਾਲ, ਅਥਲੈਟਿਕਸ ਤੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਟੀਚਾ ਹਾਸਲ ਕਰਨ ਵਿਚ ਕਾਫ਼ੀ ਪਸੀਨਾ ਵਹਾਇਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਭੂੰਗਾ ਵਿਚ ਲੜਕੀਆਂ ਦੀ 100 ਮੀਟਰ ਦੌੜ ਦੇ ਅੰਡਰ-17 ਵਿਚ ਖਾਲਸਾ ਕਾਲਜ ਗੜ੍ਹਦੀਵਾਲਾ ਦੀ ਹਰਲੀਨ ਕੌਰ ਪਹਿਲੇ, ਸਰਕਾਰੀ ਹਾਈ ਸਕੂਲ....
ਬਲਾਕ ਪੱਧਰੀ ਖੇਡਾਂ 'ਚ ਅਮਰਗੜ੍ਹ ਬਲਾਕ ਦੇ ਖਿਡਾਰੀਆਂ ਨੇ ਦੂਜੇ ਦਿਨ ਵੀ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ
ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰਡਰ 21 ਵਰਗ ਗਰੁੱਪ ਲੜਕਿਆਂ ਵਿੱਚ ਪਿੰਡ ਚੌਂਦਾ ਨੇ ਪਿੰਡ ਬਨਭੌਰਾ ਦੀ ਟੀਮ ਨੂੰ ਹਰਾਇਆ ਅਮਰਗੜ੍ਹ 07 ਸਤੰਬਰ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦਾ ਅੱਜ ਦੂਜਾ ਪੜਾਅ 'ਚ ਬਲਾਕ ਅਮਰਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦੇ ਖੇਡ ਗਰਾਊਂਡ ਵਿਖੇ ਖਿਡਾਰੀਆਂ ਨੇ ਆਪਣੇ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਬਲਾਕ ਅਮਰਗੜ੍ਹ ਦੀਆਂ ਖੇਡਾਂ ਦਾ ਦੂਜਾ ਦਿਨ ਵੀ ਸ਼ਾਨਦਾਰ ਰਿਹਾ । ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਸ੍ਰੀ ਗੁਰਦੀਪ....