ਖੇਡਾਂ ਦੀ ਦੁਨੀਆਂ

ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ....
ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ 4 ਤੀਰਅੰਦਾਜ਼ਾਂ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਪੰਜ ਤਗਮੇ ਜਿੱਤੇ 
ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 4 ਤੀਰਅੰਦਾਜ਼ਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਚੀਨ ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਇਨ੍ਹਾਂ ਤੀਰਅੰਦਾਜ਼ਾਂ ਨੇ ਇੱਕ ਸੋਨੇ ਸਮੇਤ ਪੰਜ ਤਗਮੇ ਜਿੱਤੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਤੀਰਅੰਦਾਜ਼ਾਂ ਨੂੰ ਜੇਤੂ ਰਹਿਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਜੇਤੂ ਖਿਡਾਰੀ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬੀਸਲਾ ਅਤੇ ਤਨੀਸ਼ਾ ਵਰਮਾ ਹਨ। ਉਸ ਨੇ ਵੱਖ....
ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ, 26 ਜੁਲਾਈ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ। ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ....
ਕਿੱਕ ਬਾਕਸਿੰਗ ਚੈਂਪੀਅਨਸ਼ਿਪ: ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
7 ਗੋਲਡ, 6 ਸਿਲਵਰ ਤੇ 7 ਬਰੌਂਨਜ਼ ਮੈਡਲ ਜਿੱਤੇ ਬਰਨਾਲਾ, 26 ਜੁਲਾਈ : 19ਵੀਂ ਪੰਜਾਬ ਸਟੇਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕੈਡਿਟ ਸਬ ਜੂਨੀਅਰ 21 ਤੋਂ 23 ਜੁਲਾਈ ਤੱਕ ਨਵਾਂਸ਼ਹਿਰ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਦੀ ਝੋਲੀ 20 ਤਗਮੇ ਆਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿੱਕ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਖਿਡਾਰੀ ਗੁਰਨੂਰ ਬਾਵਾ, ਅਰਸ਼ਪ੍ਰ੍ਰੀਤ ਸ਼ਰਮਾ, ਨਵਨੀਤ ਕੌਰ, ਲਖਵਿੰਦਰ ਸਿੰਘ, ਜਗਜੀਤ ਸਿੰਘ, ਸੁਪਰੀਤ ਸਿੰਘ ਤੇ ਅਨੁਰੀਤ ਕੌਰ ਨੇ ਸੋਨ ਤਗਮਾ ਹਾਸਲ....
ਏਸ਼ੀਅਨ ਖੇਡਾਂ 'ਚ ਸੋਨ ਤਗਮਾ ਜੇਤੂ ਰੈਸਲਰ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ
ਪਟਿਆਲਾ, 24 ਜੁਲਾਈ : ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੋੜ ਦੇ ਜਸਕਰਨ ਸਿੰਘ ਧਾਲੀਵਾਲ ਨੇ ਜਾਰਡਨ ਵਿਖੇ ਹੋਈਆਂ ਜੂਨੀਅਰ ਏਸ਼ੀਅਨ ਕੁਸ਼ਤੀ (ਰੈਸਲਿੰਗ) ਖੇਡਾਂ ਵਿੱਚ ਅੰਡਰ 20 ਵਿੱਚ 65 ਕਿਲੋ ਭਾਰ ਵਰਗ ਅੰਦਰ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਅੱਜ ਇੱਥੇ ਪਟਿਆਲਾ ਪੁੱਜਣ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰੈਸਲਰ ਜਸਕਰਨ ਸਿੰਘ ਧਾਲੀਵਾਲ ਦਾ ਰਿੰਕ ਹਾਲ ਵਿਖੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਵੀ ਮੌਜੂਦ ਸਨ। ਜਸਕਰਨ ਸਿੰਘ ਧਾਲੀਵਾਲ ਨੂੰ....
ਕਬੱਡੀ ਅਕੈਡਮੀ ਮੌਲੀ ਬੈਦਵਾਨ ਦੇ ਖਿਡਾਰੀ ਬਾਹਰਲੇ ਦੇਸ਼ਾਂ ਵਿੱਚ ਖੇਡਣ ਲਈ ਰਵਾਨਾ
ਮੋਹਾਲੀ 19 ਜੁਲਾਈ : ਲੰਮੇ ਸਮੇਂ ਤੋਂ ਬਾਅਦ ਕਬੱਡੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲ ਕਬੱਡੀ ਅਕੈਡਮੀ ਮੋਲੀ ਬੈਦਵਾਨ ਦੇ ਖਿਡਾਰੀ ਬਾਹਰਲੇ ਦੇਸ਼ਾਂ ਵਿੱਚ ਖੇਡਣ ਦੇ ਲਈ ਰਵਾਨਾ ਹੋ ਚੁੱਕੇ ਹਨ। ਇਸ ਸਬੰਧੀ ਕਬੱਡੀ ਕੋਚ ਮਾਸਟਰ ਭੁਪਿੰਦਰ ਸਿੰਘ ਨੇ ਦੱਸਿਆ ਕੇ ਕਬੱਡੀ ਅਕੈਡਮੀ ਮੌਲੀ ਬੈਦਵਾਨ ਦੇ 40 ਦੇ ਕਰੀਬ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਹਨ , ਜਿੰਨਾਂ ਨੂੰ ਅਲੱਗ- ਅਲੱਗ ਦੇਸ਼ਾਂ ਦੇ ਵਿੱਚ ਦਾ ਦੌਰਾ ਕਰਨ ਦਾ ਮਾਣ ਹਾਸਲ ਹੋਇਆ ਹੈ। ਕਬੱਡੀ ਕੋਚ ਮੱਖਣ ਸਿੰਘ ਕਜਹੇੜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ....
ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਕੀਤੇ ਜਾਣਗੇ ਸਿਰਤੋੜ ਯਤਨ: ਮੀਤ ਹੇਅਰ
ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ ਖਿਡਾਰੀਆਂ ਨੇ ਖੇਡ ਮੰਤਰੀ ਨਾਲ ਕੈਂਪ ਦੇ ਤਜ਼ਰਬੇ ਸਾਂਝੇ ਕੀਤੇ ਚੰਡੀਗੜ੍ਹ, 19 ਜੁਲਾਈ : ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਵਿੱਚ ਇਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ਉਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਗੱਲਬਾਤ ਵਿੱਚ ਅੱਠ....
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ
ਸਪੀਕਰ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਵਿੱਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ ਚੰਡੀਗੜ੍ਹ, 19 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ ਨਾਲ ਮੁਲਾਕਾਤ ਕੀਤੀ। ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ....
ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਮਹਿਲਾ ਕ੍ਰਿਕਟ ਵਿੱਚ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕਰ ਰਹੀਆਂ ਹਨ ਪੰਜਾਬ ਦੀਆਂ ਖਿਡਾਰਨਾਂ ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ....
ਏਸ਼ੀਆਈ ਅਥਲੈਟਿਕਸ 'ਚ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਡ ਮੈਡਲ ਜਿੱਤਿਆ 
ਮਾਨਸਾ 14 ਜੁਲਾਈ : ਬੈਂਕਾਕ ਵਿਚ ਚੱਲ ਰਹੇ ਏਸ਼ਿਆਈ ਅਥਲੈਟਿਕਸ ਦੇ ਚੌਥੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲੇ ਸੁੱਟਣ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਉਂਝ ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਭਾਰਤੀ ਟੀਮ ਨਾਲ ਬਤੌਰ ਮੈਨੇਜਰ ਗਏ ਹਰਜਿੰਦਰ ਸਿੰਘ ਗਿੱਲ ਵਲੋਂ ਇਸ ਪੱਤਰਕਾਰ ਨੂੰ ਫੋਨ ਰਾਹੀਂ ਦੱਸੀ ਗਈ ਹੈ। ਸ੍ਰੀ ਗਿੱਲ ਜੋ ਪੰਜਾਬ ਪੁਲੀਸ ਵਿਚ ਬਤੌਰ ਡੀਐਸਪੀ ਮੋਹਾਲੀ ਵਿਖੇ ਤਾਇਨਾਤ ਹਨ ਅਤੇ....
ਯੂਰਪੀ ਕਬੱਡੀ ਚੈਂਪੀਅਨਸ਼ਿਪ ਇਟਲੀ ‘ਚ ਧੂਮਧਾਮ ਨਾਲ ਹੋਈ ਸੰਪਨ
ਬੈਰਗਾਮੋ, 13 ਜੁਲਾਈ : ਇਟਲੀ ਦੇ ਜ਼ਿਲ੍ਹਾ ਬੈਰਗਾਮੋ ਦੇ ਵਰਦੇਲੋ ਵਿਖੇ ਇਟਾਲੀਅਨ ਕਬੱਡੀ ਐਸੋਸੀਏਸ਼ਨ ਦੁਆਰਾ ਵਰਲਡ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਓਪਨ ਯੂਰਪੀ ਕਬੱਡੀ ਚੈਂਪੀਅਨਸ਼ਿਪ ਕਰਵਾਈ ਗਈ। ਲਗਾਤਾਰ ਦੂਜੇ ਸਾਲ ਕੋਨੀ ਦੇ ਅਧੀਨ ਅਤੇ ਵਰਲਡ ਕਬੱਡੀ ਤੇ ਯੂਰਪ ਕਬੱਡੀ ਦੇ ਪ੍ਰਧਾਨ ਅਸ਼ੋਕ ਦਾਸ ਤੇ ਇਟਾਲੀਅਨ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਜੌਹਲ ਸਨੇਰ ਦੀ ਅਗਵਾਈ ਹੇਠ ਕਰਵਾਏ ਇਸ ਟੂਰਨਾਮੈਂਟ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਸਨੇਰ ਪਿੰਡ ਦੇ ਰਹਿਣ ਵਾਲੇ....
ਫਾਜ਼ਿਲਕਾ ਦੇ ਪੈਰਾ ਬੈਡਮਿੰਟਨ ਖਿਡਾਰੀ ਨੇ ਯੁਗਾਂਡਾ ਵਿੱਚ ਜਿੱਤੇ 3 ਮੈਡਲ
ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ ਫਾਜ਼ਿਲਕਾ 11 ਜੁਲਾਈ : ਫਾਜ਼ਿਲਕਾ ਜ਼ਿਲ੍ਹੇ ਦੀ ਤਹੀਸੀਲ ਅਬੋਹਰ ਦੇ ਪਿੰਡ ਤੇਲੂਪੁਰਾ ਦੇ ਵਸਨੀਕ ਸੰਜੀਵ ਕੁਮਾਰ ਜੋ ਕਿ ਵੀਲ੍ਹਚੇਅਰ ਪੈਰਾ ਬੈਡਮਿੰਟਨ ਖਿਡਾਰੀ ਹੈ ਨੇ 3 ਤਗ਼ਮੇ ਜਿੱਤ ਕੇ ਆਪਣੇ ਆਪ ਵਿੱਚ ਹੀ ਇਕ ਮਿਸਾਲ ਕਾਇਮ ਨਹੀਂ ਕੀਤੀ ਸਗੋਂ ਦੇਸ਼ ਅਤੇ ਜ਼ਿਲ੍ਹੇ ਦੇ ਹੋਰਨਾਂ ਬੱਚਿਆਂ ਲਈ ਵੀ ਮਿਸਾਲ ਕਾਇਮ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਪੈਰਾ ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦਾ ਹੁਨਰ ਕਾਬਲੇ ਤਾਰੀਫ ਹੈ। ਜਿਸ ਨੇ....
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਟੀਮ ਇੰਡੀਆ ਦਾ ਐਲਾਨ
ਚੰਡੀਗੜ੍ਹ, 6 ਜੁਲਾਈ : ਵੈਸਟਇੰਡੀਜ਼ ਦੌਰੇ ‘ਤੇ 3 ਅਗਸਤ ਤੋਂ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਰਦਿਕ ਪੰਡਯਾ ਨੂੰ ਕਪਤਾਨੀ ਸੌਂਪੀ ਗਈ ਹੈ। ਸੂਰਿਆ ਕੁਮਾਰ ਯਾਦਵ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਵਰਗੇ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿਲਕ ਵਰਮਾ, ਯਸ਼ਸਵੀ ਜੈਸਵਾਲ ਅਤੇ ਬਿਹਾਰ ਦੇ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਟੀਮ....
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੌਮੀ ਕਿਕ ਬਾਕਸਿੰਗ ਚੈਂਪੀਅਨਸ਼ਿਪ 2023 ਧੂਮ ਧੜੱਕੇ ਨਾਲ ਸ਼ੁਰੂ
ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਮਾਰਚ ਪਾਸਟ ਵਿਚ ਲਿਆ ਹਿੱਸਾ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਣ ਲਈ ਵੱਡਾ ਪਲੇਟ ਫਾਰਮ ਸਾਬਿਤ ਹੋਵੇਗੀ ਚੈਂਪੀਅਨਸ਼ਿਪ : ਗਰਿਮਾ ਸਿੰਘ ਫਗਵਾੜਾ, 02 ਜੁਲਾਈ : ਪੰਜਾਬ ਕਿਕ ਬਾਕਸਿੰਗ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਨੈਸ਼ਨਲ ਕਿਕ ਬਾਕਸਿੰਗ ਚੈਂਪੀਅਨਸ਼ਿਪ 2023 ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋਈ। ਚੈਂਪੀਅਨਸ਼ਿਪ ਦਾ ਉਦਘਾਟਨ ਸ੍ਰੀਮਤੀ ਗਰਿਮਾ ਸਿੰਘ (ਸਕੱਤਰ ਵਿੱਤ) ਜੋ ਕਿ ਪੰਜਾਬ ਕਿਕ ਬਾਕਸਿੰਗ ਐਸੋਸੀਏਸ਼ਨ ਦੇ ਚੇਅਰਪਰਸਨ ਵੀ....
ਜਸਲੀਨ ਸੈਣੀ ਨੇ ਤੇਪਈ ਏਸ਼ੀਅਨ ਓਪਨ ਜੂਡੋ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਭਾਰਤ ਦਾ ਤਿਰੰਗਾ ਲਹਿਰਾਇਆ
ਗੁਰਦਾਸਪੁਰ 1 ਜੂਨ : ਤੇਪਈ ਏਸ਼ੀਅਨ ਓਪਨ ਜੂਡੋ ਚੈਂਪੀਅਨਸ਼ਿਪ 2023 ਮਿਤੀ 1 ਜੂਨ ਤੋਂ 2 ਜੂਨ ਵਿੱਚ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਹੋਣਹਾਰ ਜੂਡੋਕਾ ਜਸਲੀਨ ਸੈਣੀ 25 ਸਾਲ ਨੇ 66 ਕਿਲੋ ਭਾਰ ਵਰਗ ਵਿੱਚ ਕੋਰੀਆ ਗਣਰਾਜ ਦੇ ਪਾਰਕ ਛਨਵਿਉ ਨੂੰ ਹਰਾਕੇ ਗੋਲਡ ਮੈਡਲ ਜਿੱਤ ਕੇ ਭਾਰਤ ਦਾ ਤਿਰੰਗਾ ਲਹਿਰਾਇਆ। ਜਾਣਕਾਰੀ ਦਿੰਦਿਆਂ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਜਸਲੀਨ ਸੈਣੀ 2024 ਦੀ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਾਸਤੇ ਜਦੋਜਹਿਦ ਕਰ ਰਿਹਾ ਹੈ।....