news

Jagga Chopra

Articles by this Author

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ : ਕੈਬਨਟ ਮੰਤਰੀ ਜੋੜੇਮਾਜਰਾ 
  • ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ 
  • ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ 
  • ਕੈਬਨਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਪਿੰਡ ਸੌਂਢਾ ਵਿਖੇ ਕਰਾਏ 23ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
  • ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਫ਼ਤਹਿਗੜ੍ਹ ਸਾਹਿਬ, 29 ਅਗਸਤ 2024 : ਮੁੱਖ

ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ:ਏ.ਡੀ.ਸੀ ਧਾਲੀਵਾਲ
  • ਐਸ.ਡੀ.ਐਮ ਇਸਮਿਤ ਵਿਜੇ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 29 ਅਗਸਤ 2024 : ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਦੀਂ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਬਤੌਰ

ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ
  • ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ
  • ਆਰਸੇਟੀ ਦੀ ਤਿਮਾਹੀ ਮੀਟਿੰਗ ਵਿੱਚ ਦਿੱਤੇ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਡੀ.ਸੀ. ਨੇ ਲਿਆ ਸਖਤ ਨੋਟਿਸ
  • ਕਰਜ਼ੇ ਦੇ ਕੇਸਾਂ ਨੂੰ ਲਮਾਂ ਸਮਾਂ ਲੰਬਿਤ ਰੱਖਣ ਵਾਲੇ ਬੈਂਕ ਅਧਿਕਾਰੀਆਂ ਬਾਰੇ ਉਚ ਅਧਿਕਾਰੀਆਂ ਨੂੰ ਲਿਖਣ ਦੀ ਕੀਤੀ ਹਦਾਇਤ
  • ਡਿਪਟੀ ਕਮਿਸ਼ਨਰ ਸ਼੍ਰੀਮਤੀ
ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਸ਼ਾਨਦਾਰ ਕੰਮ : ਅਮਨ ਅਰੋੜਾ
  • ਤੀਆਂ ਦੇ ਮੇਲੇ ਦੇ ਦੂਜੇ ਸੈਸ਼ਨ ਦਾ ਦੀਪ ਜਗਾ ਕੇ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ

ਵਿਜੀਲੈਂਸ ਵੱਲੋਂ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ

ਕੰਗਨਾ ਨੇ ਕਿਸਾਨਾਂ ਖਿਲਾਫ ਜੋ ਬਿਆਨ ਦਿੱਤਾ ਹੈ, ਉਹ ਬਿਲਕੁਲ ਗਲਤ ਹੈ, ਭਾਜਪਾ ਉਸ ਨੂੰ ਪਾਰਟੀ ਤੋਂ ਬਾਹਰ ਕਰੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਅਗਸਤ 2024 : ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ ਦਾ ਪੂਰੇ ਪੰਜਾਬ ‘ਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਟਿੱਪਣੀਆਂ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ

ਪੱਛਮੀ ਸੂਡਾਨ 'ਚ ਅਲ ਫਾਸ਼ਰ ਵਿੱਚ ਨੀਮ ਫੌਜੀ ਹਮਲਾ, 25 ਦੀ ਮੌਤ, 30 ਜ਼ਖਮੀ

ਖਾਰਟੂਮ, 28 ਅਗਸਤ 2024 : ਪੱਛਮੀ ਸੂਡਾਨ ਵਿੱਚ ਉੱਤਰੀ ਡਾਰਫੁਰ ਰਾਜ ਦੀ ਰਾਜਧਾਨੀ ਅਲ ਫਾਸ਼ਰ ਵਿੱਚ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰਐਸਐਫ) ਦੁਆਰਾ ਇੱਕ ਤੋਪਖਾਨੇ ਦੇ ਹਮਲੇ ਵਿੱਚ 25 ਲੋਕ ਮਾਰੇ ਗਏ ਅਤੇ 30 ਹੋਰ ਜ਼ਖਮੀ ਹੋ ਗਏ। ਉੱਤਰੀ ਡਾਰਫੁਰ ਰਾਜ ਦੇ ਸਿਹਤ ਮੁਖੀ ਇਬਰਾਹਿਮ ਖਾਤਿਰ ਨੇ ਮੰਗਲਵਾਰ ਨੂੰ ਨਿਊਜ਼ ਏਜੰਸੀ ਨੂੰ ਦੱਸਿਆ, "ਆਰਐਸਐਫ ਨੇ ਕੱਲ੍ਹ (ਸੋਮਵਾਰ)

ਯਮਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹ, 30 ਮੌਤਾਂ, 500 ਘਰਾਂ ਤੋਂ ਲੋਕ ਹੋਏ ਬੇਘਰ

ਸਨਾ, 28 ਅਗਸਤ 2024 : ਯਮਨ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਕਈ ਦਿਨਾਂ ਤੋਂ ਭਾਰੀ ਬਾਰਸ਼ ਤੋਂ ਬਾਅਦ ਦੱਖਣੀ ਸ਼ਹਿਰ ਹੋਦੇਦਾਹ ਵਿਚ ਹੜ੍ਹ ਕਾਰਨ 30 ਲੋਕ ਮਾਰੇ ਗਏ ਹਨ ਅਤੇ ਸੈਂਕੜੇ ਲੋਕ ਬੇਘਰ ਹੋ ਗਏ ਹਨ।ਹੋਦੀਦਾਹ ਦੇ ਗਵਰਨਰ ਮੁਗਮਦ ਕਾਹਿਮ ਨੇ ਹੂਤੀ ਬਾਗੀ-ਨਿਯੰਤਰਿਤ ਮਸੀਰਾਹ ਟੀਵੀ ਨੂੰ ਦੱਸਿਆ ਕਿ ਹੜ੍ਹਾਂ ਨੇ 500 ਘਰਾਂ ਤੋਂ ਲੋਕ ਬੇਘਰ ਕਰ ਦਿੱਤੇ ਹਨ।

ਮੋਦੀ ਕੈਬਨਿਟ ਨੇ ਦੋ ਨਵੀਆਂ ਰੇਲਵੇ ਲਾਈਨਾਂ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ 

ਨਵੀਂ ਦਿੱਲੀ, 28 ਅਗਸਤ 2024 : ਰੇਲ ਮੰਤਰਾਲੇ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 6,456 ਕਰੋੜ ਰੁਪਏ ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਤਿੰਨ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਮੰਤਰਾਲੇ ਦੇ ਅਨੁਸਾਰ, ਪ੍ਰਵਾਨਿਤ ਪ੍ਰੋਜੈਕਟ ਅਣ-ਕੁਨੈਕਟਡ ਖੇਤਰਾਂ ਨੂੰ ਜੋੜ ਕੇ

ਸੱਭਿਅਕ ਸਮਾਜ 'ਚ ਧੀਆਂ-ਭੈਣਾਂ 'ਤੇ ਅਜਿਹੇ ਅੱਤਿਆਚਾਰ ਦੀ ਇਜਾਜ਼ਤ ਨਹੀਂ : ਦ੍ਰੋਪਦੀ ਮੁਰਮੂ 
  • ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ-ਕਤਲ ਮਾਮਲੇ 'ਤੇ ਦੁੱਖ ਪ੍ਰਗਟ ਕੀਤਾ 

ਕੋਲਕਾਤਾ, 28 ਅਗਸਤ 2024 : ਅੱਜ ਪਹਿਲੀ ਵਾਰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ-ਕਤਲ ਮਾਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ। ਆਪਣੀ ਪਹਿਲੀ ਟਿੱਪਣੀ ਵਿੱਚ ਉਸਨੇ ਕਿਹਾ ਕਿ