news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਕਰੇਨ ਯੁੱਧ 'ਤੇ ਕੀਤੀ ਚਰਚਾ

ਨਵੀਂ ਦਿੱਲੀ, 27 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਪੁਤਿਨ ਨਾਲ ਆਪਣੀ ਯੂਕਰੇਨ ਯਾਤਰਾ ਦਾ ਅਨੁਭਵ ਸਾਂਝਾ ਕੀਤਾ। ਇਸ ਤੋਂ ਇਲਾਵਾ ਰੂਸ-ਯੂਕਰੇਨ ਜੰਗ ਨੂੰ ਲੈ ਕੇ ਦੋਹਾਂ ਨੇਤਾਵਾਂ ਵਿਚਾਲੇ ਗੱਲਬਾਤ ਹੋਈ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨੇ ਯੂਕਰੇਨ ਦਾ ਦੌਰਾ

ਸੂਡਾਨ ਵਿੱਚ ਡੈਮ ਟੁੱਟਣ ਕਾਰਨ 30 ਲੋਕਾਂ ਦੀ ਮੌਤ, 20 ਪਿੰਡਾਂ ਨੂੰ ਕੀਤਾ ਤਬਾਹ

ਸੂਡਾਨ, 27 ਅਗਸਤ 2024 : ਸੂਡਾਨ ਵਿੱਚ ਡੈਮ ਟੁੱਟਣ ਕਾਰਨ ਭਾਰੀ ਤਬਾਹੀ ਹੋਈ ਹੈ। ਭਾਰੀ ਮੀਂਹ ਕਾਰਨ ਟੁੱਟਿਆ ਬੰਨ੍ਹ ਨੇ 20 ਪਿੰਡਾਂ ਨੂੰ ਤਬਾਹ ਕਰ ਦਿੱਤਾ ਹੈ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੰਯੁਕਤ ਰਾਸ਼ਟਰ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਹਾਦਸਾ ਪੂਰਬੀ ਸੂਡਾਨ ਵਿੱਚ ਵਾਪਰਿਆ। ਬੰਦਰਗਾਹ ਸੁਡਾਨ ਤੋਂ 40 ਕਿਲੋਮੀਟਰ ਦੂਰ ਸਥਿਤ

ਮਹਿਲਾ ਟੀ-20 ਵਿਸ਼ਵ ਕੱਪ 2024 ਦੇ ਪ੍ਰੋਗਰਾਮ ਦਾ ਐਲਾਨ, ਭਾਰਤ -ਪਾਕਿਸਤਾਨ ਦਾ ਮੁਕਾਬਲਾ 6 ਅਕਤੂਬਰ ਨੂੰ 

ਨਵੀਂ ਦਿੱਲੀ, 27 ਅਗਸਤ 2024 : ਆਈਸੀਸੀ ਨੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਦੇ ਤਾਜ਼ਾ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਟੂਰਨਾਮੈਂਟ ਦਾ ਨੌਵਾਂ ਐਡੀਸ਼ਨ ਬੰਗਲਾਦੇਸ਼ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਕਿਹਾ ਕਿ ਮੈਚ ਦੁਬਈ ਅਤੇ ਸ਼ਾਰਜਾਹ ਵਿੱਚ ਖੇਡੇ ਜਾਣਗੇ। ਛੇ ਵਾਰ ਦੇ ਚੈਂਪੀਅਨ ਆਸਟਰੇਲੀਆ

ਕੁੜੀ ਦੀਆਂ ਅਸ਼ਲੀਲ ਫੋਟੋਆਂ ਵਾਇਰਲ ਕਰਨ ਦੇ ਦੋਸ਼ 'ਚ ਪੁਲਿਸ ਅੜਿਕੇ ਚੜ੍ਹਿਆ ਥਾਣੇਦਾਰ ਦਾ ਮੁੰਡਾ

ਚੰਡੀਗੜ੍ਹ, 27 ਅਗਸਤ 2024 : ਪੰਜਾਬ ਪੁਲਿਸ ਦੇ ASI ਦੇ ਬੇਟੇ ਨੇ ਕੀਤਾ ਅਜਿਹਾ ਕਾਰਨਾਮਾ ਕਿ ਚੰਡੀਗੜ੍ਹ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਨੇ ਆਪਣੀ ਸਾਬਕਾ ਪ੍ਰੇਮਿਕਾ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ

ਰਵਨੀਤ ਸਿੰਘ ਬਿੱਟੂ ਨਿਰਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ

ਨਵੀਂ ਦਿੱਲੀ, 27 ਅਗਸਤ 2024 : ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣਾ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ ਬਿਨਾ ਹੀ ਉਨ੍ਹਾਂ ਨੂੰ ਕੇਂਦਰ ‘ਚ ਮੰਤਰਾਲਾ ਦਿੱਤਾ ਗਿਆ ਸੀ ਇਸ ਲਈ ਮੰਤਰੀ ਪਦ ‘ਤੇ ਬਣੇ ਰਹਿਣ ਲਈ ਉਨ੍ਹਾਂ

ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਭਾਜਪਾ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ :ਪੰਧੇਰ  

ਚੰਡੀਗੜ੍ਹ, 27 ਅਗਸਤ 2024 : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।

ਬ੍ਰਹਮਪੁਰਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ, ਭਾਰਤਮਾਲਾ ਐਕਸਪ੍ਰੈਸਵੇਅ ਪ੍ਰੋਜੈਕਟ ਵਿੱਚ ਉਚਿਤ ਮੁਆਵਜ਼ੇ ਦੀ ਮੰਗ ਕੀਤੀ
  • ਕੇਂਦਰ ਸਰਕਾਰ ਅੰਮ੍ਰਿਤਸਰ-ਜੰਮੂ-ਕਟੜਾ ਐਕਸਪ੍ਰੈੱਸਵੇਅ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਨੌਕਰੀਆਂ ਦੀ ਪੇਸ਼ਕਸ਼ ਵੀ ਕਰੇ – ਬ੍ਰਹਮਪੁਰਾ

ਤਰਨ ਤਾਰਨ 27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤੀਜੀ ਸੂਚੀ ਜਾਰੀ ; ਦੂਜੇ ਅਤੇ ਤੀਜੇ ਪੜਾਅ ਲਈ 29 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 27 ਅਗਸਤ 2024 : ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਦੋ ਹੋਰ ਸੂਚੀਆਂ ਜਾਰੀ ਕੀਤੀਆਂ ਹਨ। ਪਹਿਲੀ ਸੂਚੀ ‘ਚ ਭਾਜਪਾ ਨੇ 15 ਉਮੀਦਵਾਰ ਖੜ੍ਹੇ ਕੀਤੇ ਸਨ, ਜਦਕਿ ਦੂਜੀ ਸੂਚੀ

ਪਾਸਪੋਰਟ ਸੇਵਾ ਦਾ ਪੋਰਟਲ ਇਨ੍ਹਾਂ ਦਿਨਾਂ ਦੌਰਾਨ ਬੰਦ ਰਹੇਗਾ
  • 30 ਅਗਸਤ ਦੀਆਂ ਸਾਰੀਆਂ Appointments ਹੋਈਆਂ ਰੱਦ

ਚੰਡੀਗੜ੍ਹ, 27 ਅਗਸਤ 2024 : ਪਾਸਪੋਰਟ ਸੇਵਾ ਪੋਰਟਲ ਰਾਹੀਂ ਪਾਸਪੋਰਟ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। 29 ਅਗਸਤ ਰਾਤ 8 ਵਜੇ ਤੋਂ ਲੈ ਕੇ 2 ਸਿਤੰਬਰ ਸਵੇਰੇ 6 ਵਜੇ ਤੱਕ ਪਾਸਪੋਰਟ ਸੇਵਾ ਦਾ ਪੋਰਟਲ ਬੰਦ ਰਹੇਗਾ। ਤਕਨੀਕੀ ਤੌਰ ‘ਤੇ ਪੋਰਟਲ ਦੀ ਸਾਂਭ ਸੰਭਾਲ ਹਿੱਤ ਇਹ ਫੈਸਲਾ ਲਿਆ ਗਿਆ ਹੈ। ਖੇਤਰੀ ਦਫ਼ਤਰ

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ

ਗੁਰਦਾਸਪੁਰ, 27 ਅਗਸਤ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ