news

Jagga Chopra

Articles by this Author

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ

ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ
  • ਸੂਬੇ ਦੇ ਅਮੀਰ ਸਭਿਆਚਾਰ, ਕਲਾ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨਾ ਦੇ ਮੰਤਵ ਨਾਲ ਲਿਆ ਫੈਸਲਾ
  • ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ ‘ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ

ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ 7 ਜੂਨ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮੁਹਿੰਮ ਵਿੱਢੀ ਜਾਵੇਗੀ। 

ਚੰਡੀਗੜ੍ਹ, 6 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਜਾਣਕਾਰੀ

  ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ ‘ਤੇ ਸ਼ਿਕੰਜਾ ਕੱਸਿਆ

ਚੰਡੀਗੜ੍ਹ, 06 ਜੂਨ : ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ ‘ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ

ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ : ਬੈਂਸ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ

ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮਾਲ ਮੰਤਰੀ ਜਿੰਪਾ ਵੱਲੋਂ ਮੀਟਿੰਗ

ਚੰਡੀਗੜ੍ਹ, 06 ਜੂਨ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਸ੍ਰੀ

ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

ਚੰਡੀਗੜ੍ਹ, 6 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ

ਪੀ.ਏ.ਯੂ. ਦੇ ਖੇਤ ਮੌਸਮ ਵਿਗਿਆਨ ਵਿਭਾਗ ਨੇ ਵਾਤਾਵਰਣ ਦਿਵਸ ਮਨਾਇਆ

ਲੁਧਿਆਣਾ 6 ਜੂਨ : ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਨੇ ਪਲਾਸਟਿਕ ਪ੍ਰਦੂਸਣ ਤੋਂ ਮੁਕਤੀ ਥੀਮ ਨਾਲ ਵਿਸਵ ਵਾਤਾਵਰਣ ਦਿਵਸ ਮਨਾਇਆ| ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਬੜੇ ਹੀ ਉਤਸਾਹ ਨਾਲ ਭਾਗ ਲਿਆ| ਵਾਤਾਵਰਣ ਦੀ ਵਿਗੜ ਰਹੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਲਈ ਕੁਇਜ ਅਤੇ ਹੋਰ ਪੇਸਕਾਰੀਆਂ ਤੋਂ ਬਾਅਦ ਪੋਸਟਰ ਬਨਾਉਣ ਦਾ ਮੁਕਾਬਲਾ ਕਰਵਾਇਆ