news

Jagga Chopra

Articles by this Author

ਪਿੰਡ ਲਲੀਨਾ ਦੀ 8 ਏਕੜ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ

ਪਟਿਆਲਾ, 1 ਜੂਨ : ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੇ ਪਿੰਡ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਕੁਲ ਰਕਬਾ 8 ਏਕੜ 5 ਕਨਾਲ 1 ਮਰਲਾ ਨਾਜਾਇਜ਼ ਕਬਜਾ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਵਾਲੇ ਪਿੰਡਾਂ 'ਚ ਪਾਣੀ ਦੇ ਬਿੱਲਾਂ ਦਾ ਭੁਗਤਾਨ ਐਮ ਗ੍ਰਾਮ ਸੇਵਾ ਐਪ ਰਾਹੀਂ ਹੋਵੇਗਾ

ਪਟਿਆਲਾ, 1 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਐਮ ਗਰਾਮ ਸੇਵਾ ਐਪ ਦੀ ਵਰਤੋਂ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੁਆਰਾ ਸੰਚਾਲਿਤ ਪਾਣੀ ਦੀ ਸਪਲਾਈ ਵਾਲੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ

“ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਬਣਾਏ ਜਾਣਗੇ ਕਾਰਡ : ਸਿਵਲ ਸਰਜਨ
  • ਸਰਬਤ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 75 ਹਜ਼ਾਰ ਲਾਭਪਾਤਰੀਆਂ ਦਾ ਹੋਇਆ ਮੁਫ਼ਤ ਇਲਾਜ

ਪਟਿਆਲਾ,, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਅਧੀਨ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ

ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਦੇਣ ਸਮੇਂ ਬੈਂਕ ਸੰਵੇਦਨਸ਼ੀਲ ਰਵੱਈਆ ਅਪਣਾਉਣ : ਸਹਾਇਕ ਕਮਿਸ਼ਨਰ
  • ਬੈਂਕਿੰਗ ਅਧਿਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ 'ਚ ਅਹਿਮ ਭੂਮਿਕਾ ਨਿਭਾਉਣ : ਕ੍ਰਿਪਾਲਵੀਰ ਸਿੰਘ
  • ਲੀਡ ਬੈਂਕ ਨੇ ਕਰਵਾਈ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸਲਾਹਕਾਰੀ ਕਮੇਟੀ ਦੀ ਮੀਟਿੰਗ

ਪਟਿਆਲਾ, 1 ਜੂਨ : ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਮਹਿਲਾ ਸ਼ਸ਼ਕਤੀਕਰਨ ਤਹਿਤ ਬੈਂਕ ਸਵੈ ਸਹਾਇਤਾ ਗਰੁੱਪਾਂ

ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ 2 ਨਜਦੀਕੀ ਸਾਥੀ 32 ਬੋਰ ਦੇ 3 ਪਿਸਟਲਾਂ ਸਣੇ ਕਾਬੂ : ਵਰੁਣ ਸ਼ਰਮਾ

ਪਟਿਆਲਾ, 1 ਜੂਨ : ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ 2 ਨਜਦੀਕੀ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਕੁਲ 3 ਪਿਸਟਲ .32 ਬੋਰ ਸਮੇਤ 16 ਰੋਦ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਹੈ।ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ

ਪਟਿਆਲਾ ਜ਼ਿਲ੍ਹੇ ਦੇ 257 ਦਿਵਿਆਂਗਜਨਾਂ ਨੂੰ 466 ਉਪਰਕਨ ਵੰਡੇ : ਵਰਿੰਦਰ ਸਿੰਘ ਬੈਂਸ
  • ਮੋਟਰਾਈਜਡ ਟ੍ਰਾਈਸਾਇਕਲ, ਨਕਲੀ ਅੰਗ, ਟ੍ਰਾਈਸਾਇਕਲ ਤੇ ਕੰਨਾਂ ਦੀਆਂ ਮਸ਼ੀਨਾਂ ਤਕਸੀਮ ਕਰਕੇ ਦਿਵਿਆਂਗਜਨ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ

ਪਟਿਆਲਾ, 1 ਜੂਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਦੀ ਦੇਖ-ਰੇਖ ਹੇਠ ਅਲਿਮਕੋ (ਆਰਟੀਫ਼ਿਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ 16 ਤੋਂ 31 ਮਈ ਤੱਕ ਮਨਾਇਆ ਗਿਆ ਪੰਦਰਵਾੜਾ : ਸਿਵਲ ਸਰਜਨ 
  • ਤੰਬਾਕੂ ਵਿਰੋਧੀ ਮੁਹਿੰਮ ਚਲਾ ਕੇ ਉਲੰਘਣਾ ਕਰਨ ਵਾਲੇ 1506 
  • ਵਿਅਕਤੀਆਂ ਨੂੰ ਕੀਤਾ ਜੁਰਮਾਨਾ 

ਬਰਨਾਲਾ, 1 ਜੂਨ : ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 16 ਤੋਂ  31 ਮਈ ਤੱਕ ਪੰਦਰਵਾੜੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸੇਸ ਮੁਹਿੰਮ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਬਰਨਾਲਾ, 1 ਜੂਨ  : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ

ਜੱਗੂ ਭਗਵਾਨਪੁਰੀਆ ਗਰੁੱਪ ਦਾ ਸਰਗਰਮ ਮੈਂਬਰ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ 

ਬਟਾਲਾ, 1 ਜੂਨ : ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜੱਗੂ ਭਗਵਾਨਪੁਰੀਆ ਗਰੁੱਪ ਦੇ ਸਰਗਰਮ ਮੈਂਬਰ ਪਿਆਰਾ ਮਸੀਹ ਉਰਫ ਪਿਆਰਾ ਸ਼ੂਟਰ ਪੁੱਤਰ ਲੇਟ ਪਾਲ ਮਸੀਹ ਵਾਸੀ ਕਾਲਾ ਅਫਗਾਨਾ ਪੱਤੀ ਚੰਡੀਗੜ੍ਹ ਥਾਣਾ ਫਤਿਹਗੜ੍ਹ ਚੂੜੀਆ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਨਜਾਇਜ ਅਸਲਾ ਅਤੇ ਇਕ ਕਾਰ ਸਵਿੱਫਟ ਸਮੇਤ ਕਾਬੂ ਕੀਤਾ। ਜਿਨ੍ਹਾਂ ਦੇ ਖਿਲਾਫ ਇਰਾਦਾ ਕਤਲ ਦੇ

ਪੰਜਾਬ ਯੂਨੀਵਰਸਿਟੀ ਬਾਰੇ ਰਾਜਪਾਲ ਨੇ ਦਿੱਤਾ ਫਾਰਮੂਲਾ 

ਚੰਡੀਗੜ੍ਹ, 1 ਜੂਨ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪੰਜਾਬ ਯੂਨੀਵਰਸਿਟੀ ਮਾਮਲੇ ’ਤੇ ਮੀਟਿੰਗ ਵਿਚ ਸੁਝਾਅ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਲਈ ਗਰਾਂਟ ਪੰਜਾਬ ਅਤੇ ਹਰਿਆਣਾ ਦੋਵੇਂ 20-20 ਫੀਸਦੀ ਦੇਣ ਅਤੇ 60 ਫੀਸਦੀ ਗ੍ਰਾਂਟ ਯੂ ਟੀ ਦਿੰਦਾ ਹੈ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ