news

Jagga Chopra

Articles by this Author

ਸਾਬਕਾ ਨੇਪਾਲੀ ਸੈਨਿਕ ਨੇ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਮਾਊਂਟ ਐਵਰੈਸਟ ਫਤਿਹ ਕਰਕੇ ਰਚਿਆ ਇਤਿਹਾਸ 

ਨੇਪਾਲ, 21 ਮਈ : ਇੱਕ ਸਾਬਕਾ ਨੇਪਾਲੀ ਸੈਨਿਕ, ਜਿਸ ਨੇ ਇੱਕ ਜੰਗ ਵਿੱਚ ਆਪਣੀਆਂ ਦੋਵੇਂ ਲੱਤਾਂ ਗੁਆ ਲਈਆਂ ਸਨ। ਪਰ ਫਿਰ ਵੀ ਇਸ ਸਖ਼ਸ਼ ਨੇ ਆਪਣੀ ਕਾਮਯਾਬੀ ਦੇ ਝੰਡੇ ਮਾਊਂਟ ਐਵਰੈਸਟ ਤੇ ਗੱਡ ਦਿੱਤੇ ਹਨ। ਇਸ ਸਾਬਕਾ ਫੌਜੀ ਦਾ ਨਾਂ ਹਰੀ ਬੁੱਧਮਗਰ ਹੈ, ਜਿਸ ਦੀ ਉਮਰ 43 ਸਾਲ ਹੈ ਅਤੇ ਉਸ ਨੇ ਆਪਣੀਆਂ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਮਾਊਂਟ ਐਵਰੈਸਟ ਫਤਿਹ ਕਰਕੇ ਇਤਿਹਾਸ ਰਚਿਆ

ਵਿਰਕ ਸਾਹਿਬ! ਮੈਂ ਆਪਣੇ ਲਿਖਾਰੀ ਕਬੀਲੇ ਵੱਲੋਂ ਤੁਹਾਥੋਂ ਸ਼ਰਮਸਾਰ ਹਾਂ :ਗੁਰਭਜਨ ਗਿੱਲ

ਚੰਡੀਗੜ੍ਹ, 21 ਮਈ : ਕੱਲ੍ਹ ਡਾ. ਦਰਸ਼ਨ ਸਿੰਘ ਹਰਵਿੰਦਰ ਦਾ ਭੇਜਿਆ ਨਿੱਕਾ ਜਿਹਾ ਲੇਖ ਅੰਗਰੇਜ਼ੀ ਵਿੱਚ ਮਿਲਿਆ। ਸੰਦੀਪ ਸਿੰਘ ਵਿਰਕ ਦਾ ਲਿਖਿਆ ਹੋਇਆ। ਉਹ ਵਿਰਕ ਸਾਹਿਬ ਦੇ ਸਪੁੱਤਰ ਨੇ। ਵਿਰਕ ਸਾਹਿਬ ਉਨ੍ਹਾਂ ਦੇ ਨਾਇਕ ਸਨ ਬਚਪਨ ਤੋਂ ਹੀ। ਲੇਖ ਨੇ ਦੱਸਿਆ। ਅਸੀਂ ਉਹ ਲੋਕ ਹਾਂ ਜਿੰਨ੍ਹਾਂ ਸਾਰਿਆਂ ਨੇ ਹੀ ਦਸਵੀਂ ਜਾਂ ਅਗਲੇਰੀ ਪੜ੍ਹਾਈ ਵਿੱਚ ਸਃ ਕੁਲਵੰਤ ਸਿੰਘ ਵਿਰਕ ਜੀ

ਸਿੱਧਰਮਈਆ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ਮੋਡ 'ਚ, ਪੰਜ ਗਾਰੰਟੀਆਂ ਨੂੰ ਦਿੱਤੀ ਪ੍ਰਵਾਨਗੀ

ਬੈਂਗਲੁਰੂ, ਏਐੱਨਆਈ : ਸਿੱਧਰਮਈਆ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ਮੋਡ 'ਚ ਆ ਗਏ ਹਨ। ਬੀਤੇ ਦਿਨ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਐਲਾਨੀਆਂ ਗਈਆਂ ਪੰਜ ਗਾਰੰਟੀਆਂ ਨੂੰ ਪ੍ਰਵਾਨਗੀ ਦਿੱਤੀ ਗਈ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਲੋਕਾਂ

ਮੈਨੂੰ ਮਿਲ ਗਏ ਤੈਨੂੰ ਚਾਹੁਣ ਵਾਲੇ, ਧਰਨਿਆਂ ‘ਤੇ ਨਾਲ ਖਲੋਣ ਵਾਲੇ, ਪਰ ਮਿਲਦੇ ਨਾ ਓ ਦਿਸਦੇ ਤੈਨੂੰ ਸਾਥੋਂ ਸਭ ਤੋਂ ਖੋਹਣ ਵਾਲੇ : ਮਾਤਾ ਚਰਨ ਕੌਰ

ਮਾਨਸਾ, 21 ਮਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 2022 ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਾਲ  2023 ਨੂੰ ਮਈ ਮਹੀਨੇ ਉਨ੍ਹਾਂ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਵਿਚਕਾਰ ਕਲਾਕਾਰ ਦੇ ਮਾਪਿਆਂ ਦੀਆਂ ਅੱਖਾਂ ਵਿੱਚ ਫਿਰ ਤੋਂ ਉਹੀ ਯਾਦਾਂ ਅਤੇ ਖਿਆਲ ਫਿਰ ਤੋਂ ਜਾਗ ਗਏ ਹਨ। ਇੱਕ ਵਾਰ ਫਿਰ ਤੋਂ ਪੁੱਤਰ ਸਿੱਧੂ ਨਾਲ ਜੁੜੀਆਂ ਉਹ

ਆਪ ਸਰਕਾਰ ਅਫਸਰਾਂ ’ਤੇ ਮਜੀਠੀਆ ਖਿਲਾਫ ਭਗਵੰਤ ਮਾਨ ਦੀ ਸੋਚ ਅਨੁਸਾਰ ਕਾਰਵਾਈ ਕਰਨ ਲਈ ਦਬਾਅ ਬਣਾ ਰਹੀ ਹੈ: ਐਡਵੋਕੇਟ ਕਲੇਰ
  • ਇਹ ਸਿਰਫ ਸਿਆਸੀ ਕਿੜਾਂ ਕੱਢਣ ਲਈ ਰਾਜਨੀਤੀ: ਐਡਵੋਕੇਟ ਕਲੇਰ
  • ਪਹਿਲਾਂ ਕਾਂਗਰਸ ਸਰਕਾਰ ਨੇ ਵੀ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰਨ ਵਾਸਤੇ ਦੋ ਐਡਵੋਕੇਟ ਜਨਰਲ ਤੇ ਤਿੰਨ ਡੀ ਜੀ ਪੀ ਬਦਲੇ: ਕਲੇਰ

ਚੰਡੀਗੜ੍ਹ, 21 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਮਾਮਲੇ ਦੀ

“ਹੁਣ ਪ੍ਰਧਾਨ ਮੰਤਰੀ ਇੱਕ ਨਵਾਂ ਨੋਟ ਲਿਆਉਣਗੇ, ਜਿਸ ‘ਤੇ ਉਹ ਆਪਣੀ ਫੋਟੋ ਲਗਾਉਣਗੇ।” : ਰਾਜਾ ਵੜਿੰਗ

ਚੰਡੀਗੜ੍ਹ, 21 ਮਈ : 2000 ਦੇ ਨੋਟ ਬੰਦ ਕਰਨ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਉਠਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਵੜਿੰਗ ਨੇ ਕਿਹਾ ਕਿ “ਹੁਣ ਉਹ (ਪ੍ਰਧਾਨ ਮੰਤਰੀ) ਇੱਕ ਨਵਾਂ ਨੋਟ ਲਿਆਉਣਗੇ, ਜਿਸ ‘ਤੇ ਉਹ ਆਪਣੀ ਫੋਟੋ ਲਗਾਉਣਗੇ।” ਵੜਿੰਗ ਨੇ ਅੱਗੇ ਕਿਹਾ, ‘2016 ਦੇ ਨੋਟਬੰਦੀ ਤੋਂ ਬਾਅਦ 2,000 ਰੁਪਏ ਦੇ

ਪੰਜਾਬ ‘ਚ ਫਿਰ ਬਦਲੇਗਾ ਮੌਸਮ, 23-24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ 

ਚੰਡੀਗੜ੍ਹ, 21 ਮਈ : ਪੰਜਾਬ ਤੇ ਹਰਿਆਣਾ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ । ਦੋਵੇਂ ਸੂਬਿਆਂ ਵਿਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਪਰ ਜਲਦ ਹੀ ਇਸ ਤੋਂ ਰਾਹਤ ਮਿਲਣ ਦੇ ਆਸਾਰ ਹਨ। ਹਫਤੇ ਦੀ ਸ਼ੁਰੂਆਤ ਵਿਚ ਇਕ ਪੱਛਮੀ ਗੜਬੜੀ ਆਪਣਾ ਅਸਰ ਦਿਖਾਏਗੀ ਤੇ 23-24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਚ ਆਉਣ ਵਾਲੇ ਬਦਲਾਅ ਨਾਲ ਜਿਥੇ

ਸਿੱਖਿਆ ਮੰਤਰੀ ਬੈਂਸ ਵੱਲੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ 

ਚੰਡੀਗੜ੍ਹ, 21 ਮਈ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿੱਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ। ਜਿੰਨਾਂ ਵਿੱਚੋਂ 2651 ਅਧਿਆਪਕਾਂ ਦੇ

ਰੇਸ਼ਮ ਸਿੰਘ ਸੱਗੂ ਦੀ ਅਗਵਾਈ 'ਚ ਨਿੱਜਰ ਨੂੰ ਦਿੱਤਾ ਮੰਗ ਪੱਤਰ
  • ਹਲਕਾ ਆਤਮ ਨਗਰ ਦੀਆਂ ਦਰਪੇਸ਼ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਲੁਧਿਆਣਾ, 21 ਮਈ : ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਅਗਵਾਈ 'ਚ ਹਲਕਾ ਆਤਮ ਨਗਰ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਵਿਧਾਇਕ ਕੁਲਵੰਤ ਸਿੰਘ ਸ਼ਿੱਧੂ ਦੀ ਹਾਜ਼ਰੀ 'ਚ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੱਗੂ ਨੇ

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥਕ ਇਕੱਠ 24 ਮਈ ਨੂੰ

ਮੁੱਲਾਂਪੁਰ ਦਾਖਾ, 21 ਮਈ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਚੌਂਕ ਵਿੱਚ ਲੱਗੇ ਉਨ੍ਹਾਂ ਦੇ ਸੁੰਦਰ ਸਰੂਪ ਦੇ ਬਿਲਕੁਲ ਸਾਹਮਣੇ ਸਰਾਭਾ ਪੰਥਕ ਮੋਰਚਾ ਸਥਾਨ ਵਿਖੇ ਪੰਥਕ ਇਕੱਠ ਹੋਵੇਗਾ। ਪੱਤਰਕਾਰਾਂ ਗੱਲਬਾਤ ਕਰਦਿਆਂ ਸਰਾਭਾ ਪੰਥਕ