news

Jagga Chopra

Articles by this Author

ਚੀਨੀ ਮਛੇਰਿਆਂ ਦੀ ਕਿਸ਼ਤੀ ਡੁੱਬੀ, 39 39 ਮੈਂਬਰ ਲਾਪਤਾ, ਭਾਲ ਜਾਰੀ

ਬੀਜਿੰਗ, 17 ਮਈ : ਹਿੰਦ ਮਹਾਸਾਗਰ ਦੇ ਮੱਧ ਹਿੱਸੇ 'ਚ ਚੀਨੀ ਦੀ ਮੱਛੀ ਫੜਨ ਵਾਲੇ ਮਛੇਰਿਆਂ ਦੀ ਕਿਸ਼ਤੀ ਡੁੱਬ ਗਈ। ਇਸ ਨਾਲ ਚਾਲਕ ਦਲ ਦੇ 39 ਮੈਂਬਰ ਲਾਪਤਾ ਹੋ ਗਏ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿਤੀ ਹੈ। ਖਬਰਾਂ ਮੁਤਾਬਕ ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ।

ਅਮਰੀਕਾ ‘ਚ ਸੜਕ ਹਾਦਸੇ ‘ਚ ਪਿਓ ਅਤੇ ਪੁੱਤ ਦੀ ਮੌਤ, ਮਾਂ ਜਖ਼ਮੀ

ਫਰਿਜ਼ਨੋ, 17 ਮਈ :  ਅਮਰੀਕਾ ਦੇ ਫਰਿਜ਼ਨੋ ਸ਼ਹਿਰ ਵਿੱਚ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਪੰਜਾਬੀ ਪਿਉ-ਪੁੱਤ ਦੀ ਮੌਤ ਅਤੇ ਮਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਡਿਗਰੀ ਲਈ ਸੀ, ਜਿਸ ਦੀ ਖੁਸ਼ੀ ਵਜੋਂ ਪਰਿਵਾਰ ਜਸ਼ਨ ਮਨਾਉਣ ਲਈ ਨਿਕਲਿਆ ਸੀ, ਪਰ ਰਸਤੇ ਵਿੱਚ ਕਾਰ ਦਾ ਟਾਇਰ ਖੁੱਲ੍ਹ

ਹੁਣ ਰਾਜਪੁਰਾ 'ਚ ਵਾਪਰੀ ਬੇਅਦਬੀ ਦੀ ਘਟਨਾ

ਰਾਜਪੁਰਾ, 17 ਮਈ : ਗੁਰਦੁਆਰਾ ਸਾਹਿਬ ਰਾਜਪੁਰਾ 'ਚ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਰਾਜਪੁਰਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਿੰਘ ਸਭਾ ਵਿੱਚ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ। ਇਸ ਦੀ ਵੀਡੀਓ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਨੂੰ ਪ੍ਰੋਫਾਰਮੇ ਸੌਂਪਣ ਦਾ ਪ੍ਰੋਗਰਾਮ ਮੁਲਤਵੀ

ਅੰਮ੍ਰਿਤਸਰ, 17 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਪ੍ਰੋਫਾਰਮੇ ਭਲਕੇ 18 ਮਈ ਨੂੰ ਰਾਜਪਾਲ ਪੰਜਾਬ ਦੇ ਸਪੁਰਦ ਕੀਤੇ ਜਾਣੇ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ

ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 17 ਮਈ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਸੀ। ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਧਰਮਸੋਤ ਵੱਲੋਂ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ 

ਭੰਗਾਲਾ, 17 ਮਈ : ਬੀਤੇ ਦਿਨ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੁੱਲ 7 ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪਾਰਸ ਆਨੰਦ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਨਵਾਂ

ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ 1 ਮੌਤ, 26 ਨਵੇਂ ਕੋਰੋਨਾ ਕੇਸ ਆਏ ਸਾਹਮਣੇ 

ਚੰਡੀਗੜ੍ਹ, 17 ਮਈ : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1 ਮੌਤ ਜਦੋਂ ਕਿ 26 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 186 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 793415 ਹੋ ਗਈ ਹੈ ਜਦੋਂ ਕਿ 772665 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20564

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਨੂੰ ਲੈ ਕੇ ਮੋਗਾ ਵਿਖੇ 26 ਮਈ ਨੂੰ ਵਿਸ਼ਾਲ ਰੈਲੀ

ਕੋਟਕਪੂਰਾ, 17 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਹਰ ਖੇਤ ਤੱਕ ਨਹਿਰੀ ਅਤੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਦਾ ਕਰਨ, ਕਿਸਾਨੀ ਦੀ ਕਰਜ਼ਾ-ਮੁਕਤੀ ਲਈ, ਕੁਦਰਤ ਅਤੇ ਵਾਤਾਵਰਣ ਪੱਖੀ ਤੇ ਹੰਢਣਸਾਰ ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰਵਾਉਣ, ਸਾਰੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ. ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਆਬਾਦਕਾਰਾਂ ਨੂੰ

ਆਦਮਪੁਰ ਸੜਕ ਦੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ ਘੱਟਾ ਨਾ ਪਾਉ ਮੁੱਖ ਮੰਤਰੀ : ਵਿਧਾਇਕ ਕੋਟਲੀ

ਜਲੰਧਰ, 17 ਮਈ : ਆਦਮਪੁਰ ਵਿੱਚ ਬਣਨ ਵਾਲੇ ਪੁੱਲ ਅਤੇ ਸੜਕ ਦੇ ਮਸਲੇ ਨੂੰ ਸੜਕ ਤੋਂ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵਲੋਂ ਆਦਮਪੁਰ ਸੜਕ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ

ਜਿਲਾ ਪ੍ਰਸ਼ਾਸ਼ਨ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ ਜਬਰਦਸਤ ਖਿੱਚੋਤਾਣ 

ਗੁਰਦਾਸਪੁਰ, 17 ਮਈ : ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਪੰਜਾਬ ਦੇ ਜਿਲਾ ਗੁਰਦਾਸਪੁਰ ਤੇ ਜਿਲਾ ਅੰਮ੍ਰਿਤਸਰ ਅਤੇ ਹੋਰਨਾਂ ਥਾਵਾਂ ਤੇ ਅੱਜ ਪ੍ਰਸ਼ਾਸ਼ਨ ਵਲੋਂ ਕਾਰਵਾਈ ਕੀਤੀ ਗਈ। ਉਸਦੇ ਚਲਦਿਆਂ ਕਿਸਾਨਾਂ ਦੀਆ ਜ਼ਮੀਨ ਅਕਵਾਇਰ ਕਰਨ ਲਈ ਆਈ ਜਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਦੀ ਟੀਮ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ