news

Jagga Chopra

Articles by this Author

ਨੁਕਸਾਨੀ ਫ਼ਸਲ ਦਾ ਜਿੰਨਾ ਮੁਆਵਜ਼ਾ ਕਿਸਾਨਾਂ ਨੂੰ ਮਿਲੇਗਾ ਉਸ ਦਾ 10 ਫ਼ੀਸਦੀ ਹਿੱਸਾ ਵੱਖਰੇ ਤੌਰ 'ਤੇ ਦਿਹਾੜੀਦਾਰਾਂ ਨੂੰ ਦਿਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, 28 ਅਪ੍ਰੈਲ : ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ

ਪ੍ਰਕਾਸ਼ ਸਿੰਘ ਬਾਦਲ ਦੀ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ

ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੰਗੀਠਾ ਸੰਭਾਲ ਦੀ ਰਸਮ ਅੱਜ ਇਥੇ ਅਦਾ ਕੀਤੀ ਗਈ ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
  • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ

ਚੰਡੀਗੜ੍ਹ, 28 ਅਪ੍ਰੈਲ : ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ

ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰ ਰਹੀ ਹੈ ਅਹਿਮ ਉਪਰਾਲੇ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਛਾਉਣੀ ਕਲਾਂ ਦੀ ਪੰਚਾਇਤ ਨੂੰ ਬਾਸਕਿਟਬਾਲ ਗਰਾਊਂਡ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
  • ਪਿੰਡ ਬੂਥਗੜ੍ਹ ਦੀਆਂ ਸਮੱਸਿਆਵਾਂ ਸੁਣ ਕੇ ਜਲਦ ਹੱਲ ਕਰਾਉਣ ਦਾ ਦਿਵਾਇਆ ਵਿਸ਼ਵਾਸ

ਹੁਸ਼ਿਆਰਪੁਰ, 28 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਢਾਂਚੇ

ਅੱਠਵੀਂ ਦੇ ਐਨਾਲੇ ਨਤੀਜਿਆਂ ਵਿੱਚੋਂ ਬੱਸੀਆਂ ਦੀ ਸਮਰਪ੍ਰੀਤ ਕੌਰ ਨੇ ਪੰਜਾਬ ‘ਚੋ ਤੀਜਾ ਸਥਾਨ ਕੀਤਾ ਪ੍ਰਾਪਤ

ਰਾਏਕੋਟ, 28 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋੋਂ ਅੱਠਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰੁ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਦੀ ਵਿਦਿਆਰਥਣ ਨੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਵਿਦਿਆਰਥਣ ਸਮਰਪ੍ਰੀਤ ਕੌਰ ਬੱਸੀਆਂ ਨੇ 600 ਵਿੱਚੋਂ 598 ਅੰਕਾਂ ਨਾਲ 99.6 ਫੀਸਦੀ ਨੰਬਰ ਪ੍ਰਾਪਤ ਕੀਤੇ ਹਨ। ਵਿਦਿਆਰਥਣ ਦੀ ਇਸ ਪ੍ਰਾਪਤੀ

ਐਸਜੀਪੀਸੀ ਡਿਬਰੂਗੜ੍ਹ ਵਿੱਚ ਨਜ਼ਰਬੰਦ ਪੰਜਾਬ ਦੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹ ਮੁਲਾਕਾਤ ਲਈ ਲੈ ਕੇ ਗਈ

ਅੰਮ੍ਰਿਤਸਰ, 28 ਅਪਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਪੰਜਾਬ ਤੋਂ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਨਜ਼ਰਬੰਦ ਕੀਤੇ ਗਏ ਅਤੇ ਕੇਂਦਰੀ ਜੇਲ੍ਹ, ਡਿਬਰੂਗੜ੍ਹ, ਆਸਾਮ ਵਿੱਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪਰੈਲ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤਾਂ ਲਈ ਲੈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆਂ ’ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ
  • ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 28 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ

ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਪ੍ਰਧਾਨ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ

ਅੰਮ੍ਰਿਤਸਰ, 28 ਅਪ੍ਰੈਲ : ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ

ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ
  • ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ : ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 28 ਅਪ੍ਰੈਲ : ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ

ਡਿਪਟੀ ਕਮਿਸ਼ਨਰ ਨੇ ਕੌਰੇਆਣਾ ਵਿਖੇ ਵਿਸ਼ੇਸ਼ ਕੈਂਪ ਲਾ ਕੇ ਸੁਣੀਆਂ ਸਮੱਸਿਆਵਾਂ

ਬਠਿੰਡਾ, 28 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ  ਜ਼ਿਲ੍ਹੇ ਦੇ ਪਿੰਡ ਕੌਰੇਆਣਾ ਦੀ ਧਰਮਸ਼ਾਲਾ ਵਿਖੇ "ਪੰਜਾਬ ਸਰਕਾਰ ਤੁਹਾਡੇ ਦੁਆਰ"