news

Jagga Chopra

Articles by this Author

ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ
  • ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਭੋਲਾ ਗਰੇਵਾਲ

ਲੁਧਿਆਣਾ, 27 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾਂ ਸ਼ਤਾਬਦੀ 'ਤੇ ਲੁਧਿਆਣਾ ਪੁੱਜੇ ਫ਼ਤਿਹ ਮਾਰਚ ਦਾ ਵੱਖ ਵੱਖ ਫਾਊਂਡੇਸ਼ਨਾਂ ਵੱਲੋਂ ਭਰਵਾਂ ਸਵਾਗਤ

ਲੁਧਿਆਣਾ, 27 ਮਾਰਚ : ਅੱਜ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਸ਼ਤਾਬਦੀ ਸਮਾਗਮ 'ਤੇ ਦਿੱਲੀ ਤੋਂ ਚੱਲੇ ਫ਼ਤਿਹ ਮਾਰਚ ਦਾ ਲੁਧਿਆਣਾ ਗਿੱਲ ਰੋਡ ਵਿਖੇ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਸਰਪ੍ਰਸਤ ਸ ਚਰਨਜੀਤ ਸਿੰਘ ਵਿਸ਼ਵਕਰਮਾ, ਰਾਮਗੜ੍ਹੀਆ ਬ੍ਰਦਰਜ਼ ਹੁਡ ਮਹਾਂ ਸਭਾ ਰਜਿ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ

ਕੋਰੋਨਾ ਦੇ 9355 ਨਵੇਂ ਮਾਮਲੇ, 26 ਲੋਕਾਂ ਦੀ ਮੌਤ, ਕੋਰੋਨਾ ਮਰੀਜ਼ਾਂ ਦੀ ਘਟ ਰਹੀ ਗਿਣਤੀ 

ਨਵੀਂ ਦਿੱਲੀ, ਪੀਟੀਆਈ : ਦੇਸ਼ ’ਚ ਕੋਰੋਨਾ ਦੇ 9355 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 57,410 ਰਹਿ ਗਈ ਹੈ। ਕੋਰੋਨਾ ਨਾਲ 26 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 5,31,424 ਹੋ ਗਈ ਹੈ। ਇਸ ਬਿਮਾਰੀ ਨਾਲ ਹੁਣ ਤੱਕ ਦੇਸ਼ ’ਚ 4.49 ਕਰੋੜ ਲੋਕ ਪੀੜਤ ਹੋ ਚੁੱਕੇ

ਤੇਜ਼ ਹਨੇਰੀ ਨਾਲ ਪੰਜਾਬ-ਹਰਿਆਣਾ ‘ਚ ਪਏਗਾ ਮੀਂਹ, 3 ਮਈ ਤੱਕ ਅਲਰਟ ਜਾਰੀ

ਚੰਡੀਗੜ੍ਹ, 27 ਅਪ੍ਰੈਲ : ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲੇਗਾ। ਬੁੱਧਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਦਸੂਹਾ ‘ਚ ਹਲਕੀ ਬਾਰਿਸ਼ ਹੋਈ। ਪਰ ਹੁਣ 29 ਅਪ੍ਰੈਲ ਨੂੰ ਇਕ ਹੋਰ ਪੱਛਮੀ ਗੜਬੜੀ ਹਰਿਆਣਾ ਵਿੱਚ ਦਸਤਕ ਦੇਣ ਵਾਲੀ ਹੈ, ਜਿਸ ਕਾਰਨ 3 ਮਈ ਤੱਕ ਹਰਿਆਣਾ ਅਤੇ ਪੰਜਾਬ ਦਾ ਮੌਸਮ ਬਦਲ ਜਾਵੇਗਾ। ਹਿਮਾਚਲ ਦੇ ਕਈ ਜ਼ਿਲ੍ਹਿਆਂ

ਪੈਸੰਜਰ ਰੇਲ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਸਮੇਤ 7 ਦੀ ਮੌਤ

ਕਰਾਚੀ, 27 ਅਪ੍ਰੈਲ : ਪਾਕਿਸਤਾਨ ਵਿੱਚ ਇੱਕ ਪੈਸੰਜਰ ਰੇਲ ਗੱਡੀ ਨੂੰ ਅੱਗ ਲੱਗਣ ਕਾਰਨ ਇਸ ਵਿੱਚ ਸਵਾਰ ਕਈ ਲੋਕ ਅੱਗ ਦੀ ਲਪੇਟ 'ਚ ਆ ਗਏ ਅਤੇ ਕਈਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਚਾਰ ਬੱਚਿਆਂ ਸਮੇਤ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪਾਕਿਸਤਾਨੀ ਰੇਲਵੇ ਨੇ ਵੀਰਵਾਰ 27 ਅਪ੍ਰੈਲ ਨੂੰ ਦਿੱਤੀ। ਰੇਲਵੇ ਅਧਿਕਾਰੀਆਂ ਮੁਤਾਬਕ ਇਹ ਹਾਦਸਾ

ਬੀਐਸਐਫ ਨੇ ਪਾਕਿ ਦੀ ਨਾਪਾਕ ਹਰਕਤ ਕੀਤੀ ਨਾਕਾਮ, ਅਟਾਰੀ ਬਾਰਡਰ 'ਤੇ ਡਰੋਨ

ਅਟਾਰੀ, 27 ਅਪ੍ਰੈਲ : ਬੀਐਸਐਫ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰ ਕੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਜਖ਼ਮੀ

ਫਿਰੋਜ਼ਪੁਰ, 27 ਅਪ੍ਰੈਲ : ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਬਲਜੀਤ ਕੌਰ ਗੰਭੂੀਰ ਰੂਪ ਵਿੱਚ ਜਖ਼ਮੀ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ। ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ

ਹਾਈਕੋਰਟ ਨੇ ਸਿੱਧੂ ਦੀ ਸੁਰੱਖਿਆ ਕਟੌਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕਟੌਤੀ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ

ਪੀਐਮ ਮੋਦੀ ਨੇ ਕਾਂਗਰਸ ਤੇ ਸਾਧਿਆ ਨਿਸ਼ਾਨਾ, ਕਿਹਾ ਕਿ ਜਿਸ ਪਾਰਟੀ ਦੀ 'ਵਾਰੰਟੀ' ਖ਼ਤਮ ਹੋ ਚੁੱਕੀ ਹੈ, ਉਸ ਦੀ 'ਗਾਰੰਟੀ' ਦਾ ਕੀ ਮਤਲਬ ਹੈ।

ਬੈਂਗਲੁਰੂ, 27 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੂੰ 'ਡਬਲ ਇੰਜਣ' ਵਾਲੀ ਸਰਕਾਰ ਦੇ ਫਾਇਦੇ ਅਤੇ ਨੁਕਸਾਨਾਂ ਦੀ ਸੂਚੀ ਬਣਾਉਣ ਲਈ ਕਿਹਾ ਅਤੇ 'ਮੌਜ-ਮਸਤੀ' ਦੇ ਸੱਭਿਆਚਾਰ ਤੋਂ ਸਾਵਧਾਨ ਰਹਿਣ ਦਾ ਸੱਦਾ ਦਿੱਤਾ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਜਿਸ ਪਾਰਟੀ ਦੀ

ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ, ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ....ਵਰਗੇ ਹਨ, ਤੁਸੀਂ ਸੋਚ ਸਕਦੇ ਹੋ ਕਿ ਇਹ ਜ਼ਹਿਰ ਹੈ ਜਾਂ ਨਹੀਂ?

ਬੈਂਗਲੁਰੂ, ਏਐਨਆਈ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕਲਬੁਰਗੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਇਤਰਾਜ਼ਯੋਗ ਟਿੱਪਣੀ ਵੀ ਕੀਤੀ। ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ