news

Jagga Chopra

Articles by this Author

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ
  • 550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ 'ਤੇ 3304 ਵਿਅਕਤੀਆਂ ਦੀ ਲਈ ਤਲਾਸ਼ੀ

ਚੰਡੀਗੜ੍ਹ, 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ

ਨਵਜੋਤ ਸਿੱਧੂ ਦੀ ਛੱਤ 'ਤੇ ਦੇਖਿਆ ਗਿਆ ਇੱਕ ਸ਼ੱਕੀ ਵਿਅਕਤੀ 

ਪਟਿਆਲਾ, 16 ਅਪ੍ਰੈਲ : ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਛੱਤ 'ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ 'ਤੇ ਕੰਬਲ ਲਪੇਟੀ ਫਿਰਦਾ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਸ ਸਮੇਂ ਮੇਰੇ ਨੌਕਰ ਨੇ ਉਸ ਨੂੰ ਦੇਖਿਆ

ਉੱਤਰ ਪ੍ਰਦੇਸ਼ ਵਿੱਚ ਵਾਪਰੇ ਹਾਦਸੇ ਵਿੱਚ ਲੁਧਿਆਣਾ ਦੇ 5 ਲੋਕਾਂ ਦੀ ਮੌਤ

ਇਕੋਨਾ, 16 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਇਕੋਨਾ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇਕ ਮੈਂਬਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਉਹ ਇਨੋਵਾ ਗੱਡੀ ਉੱਤੇ ਕੰਟਰੋਲ ਗੁਆ ਬੈਠਾ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ

ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ

ਪੰਜਾਬ ਭਾਜਪਾ ਇੰਚਾਰਜ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ, 16 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਂਤਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ

ਬੀਬੀ ਬਲਜੀਤ ਕੌਰ ਖ਼ਾਲਸਾ ਕੈਨੇਡਾ ਵੱਲੋਂ ਅਨੰਦਮਈ ਜੀਵਨ ਜਿਉਣ ਦੀ ਕਲਾ ਸਿਖਾਉਣ ਲਈ ਲਗਾਇਆ 7 ਰੋਜਾ ਕੈਂਪ ਸਪਾਪਤ
  • ਹਜ਼ਾਰਾਂ ਸ਼ਰਧਾਲੂਆਂ ਨੇ 7 ਦਿਨ ਸਵੇਰੇ 4 ਵਜੇ ਤੋਂ 6 ਵਜੇ ਤੱਕ ਸਿੱਖੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੀ ਜਾਚ

ਪਟਿਆਲਾ, 16 ਅਪ੍ਰੈਲ : ਸ੍ਰੀ ਗੁਰੂ ਨਾਨਕ ਮਿਸ਼ਨ ਵੱਲੋਂ ਬੀਬੀ ਬਲਜੀਤ ਕੌਰ ਖ਼ਾਲਸਾ ਕੈਨੇਡਾ ਵੱਲੋਂ ਇੱਥ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ ਅਨੰਦਮਈ ਜੀਵਨ ਜਿਉਣ ਦੀ ਕਲਾ ਸਿਖਾਉਣ ਦਾ 7 ਰੋਜ਼ਾ ਕੈਂਪ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ 'ਚ ਸਮਾਪਤ ਹੋ

ਵਿਕਰਮਜੀਤ ਸਾਹਨੀ ਨੇ ਦੁਬਈ ਵਿੱਚ ਕਿਰਤੀ ਕੈਂਪ ਵਿੱਚ ਪੰਜਾਬ ਤੋਂ ਆਏ ਕਿਰਤੀਆਂ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ

ਦੁਬਈ, 16 ਅਪ੍ਰੈਲ : ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ ਨੇ ਦੁਬਈ ਵਿੱਚ ਬਦੇਰ ਅਬਦੁਲਹਾਦੀ ਅਲਸੂਵਾਦੀ ਕਿਰਤੀ ਕੈਂਪ ਵਿੱਚ ਪੰਜਾਬ ਤੋਂ ਆਏ ਕਿਰਤੀਆਂ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ। ਉਹਨਾਂ ਨੇ ਪੰਜਾਬ ਦੇ ਕੀਰਤੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦਾ ਹਾਲ-ਚਾਲ ਪੁੱਛਿਆ ਅਤੇ ਨਾਲ ਹੀ ਪੁੱਛਿਆ ਕਿ ਉਹਨਾਂ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਤਕਲੀਫਾਂ ਦਾ ਸਾਹਮਣਾ ਤਾਂ

ਪੰਜਾਬੀ ਜਲੰਧਰ ਜ਼ਿਮਨੀ ਚੋਣ 'ਚ ਤਾਨਾਸ਼ਾਹ ਨੂੰ ਸਿਖਾਉਣਗੇ ਸਬਕ : ਚੀਮਾ
  • ਆਪ ਹੀ ਅਜਿਹੀ ਇਕਲੌਤੀ ਪਾਰਟੀ ਹੈ ਜੋ ਤਾਨਾਸ਼ਾਹ ਦਾ ਸਿਰ ਝੁਕਾਏਗੀ : ਚੀਮਾ

ਜਲੰਧਰ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਖ਼ੌਫ਼ ਵਿੱਚ ਹਨ। 'ਆਪ' ਨੇਤਾ ਅਤੇ ਵਰਕਰ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀਬੀਆਈ

ਵਿਸਾਖੀ ਦਿਵਸ ਮੌਕੇ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪੁਲਿਸ ਲਗਾ ਕੇ ਖ਼ੌਫ਼ਨਾਕ ਮਾਹੌਲ ਸਿਰਜਿਆ :

ਮਾਨਸਾ, 16 ਅਪ੍ਰੈਲ : ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਆਪਣੇ ਘਰ ਮਿਲਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦਿਵਸ ਮੌਕੇ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪੁਲਿਸ ਲਗਾ ਕੇ ਖ਼ੌਫ਼ਨਾਕ ਮਾਹੌਲ ਸਿਰਜਿਆ, ਸੰਗਤ ਸਹਿਮ ਵਿੱਚ ਸੀ, ਹਰੇਕ ਦੀ ਤਲਾਸ਼ੀ ਲਈ ਗਈ। ਜੇ ਅਸੀਂ ਧਾਰਮਿਕ ਸਥਾਨਾਂ ਤੇ ਜਾਂਦਿਆਂ ਵੀ ਡਰ ਮਹਿਸੂਸ

ਆਸ਼ੀਰਵਾਦ ਸਕੀਮ ਲਈ ਹੁਣ ਆਨ ਲਾਇਨ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ

ਮਾਨਸਾ, 16 ਅਪ੍ਰੈਲ : ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੂਸੁਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ ਲਈ ਹੁਣ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਤੇ ਅਪਲਾਈ ਕਰਨ ਲਈ ਦਫ਼ਤਰਾਂ